ਜਲੰਧਰ , ਅਪ੍ਰੈਲ-
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸੁੱਖਮਿੰਦਰ ਸਿੰਘ ਰਾਜਪਾਲ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਰਾਜਪਾਲ ਨੇ ਕਿਹਾ ਕਿ ਇਹ ਪੀੜ੍ਹਤ ਪਰਿਵਾਰਾਂ ਲਈ ਬਹੁਤ ਦੁਖਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗਵਾਇਆ ਹੈ। ਉਨ੍ਹਾਂ ਹਾਦਸੇ ਵਿਚ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਅਕਾਲ ਪੁਰਖੁ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਚਰਨਾਂ ਵਿਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਰਾਜਪਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਤੇ ਸ਼੍ਰੋਮਣੀ ਅਕਾਲੀ ਦਲ ਪੀੜ੍ਹਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ।