Sliderपंजाब

100 ਦਿਨਾਂ ਟੀ.ਬੀ. ਮੁਹਿੰਮ ਦਾ ਉਦੇਸ਼ ਜ਼ਿਲ੍ਹੇ ‘ਚ ਸਕ੍ਰੀਨਿੰਗ, ਜਾਗਰੂਕਤਾ ਅਤੇ ਇਲਾਜ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ: ਸਿਵਲ ਸਰਜਨ ਡਾ. ਰਾਜੇਸ਼ ਗਰਗ

ਜਲੰਧਰ (17.04.2026): ਸਿਵਲ ਸਰਜਨ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਟੀ.ਬੀ. ਦਿਵਸ ਮੌਕੇ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾਂ ਦੀ ਐਕਟਿਵ ਕੇਸ ਫਾਈਡਿੰਗ (ਏਸੀਐੱਫ) ਮੁਹਿੰਮ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਹੁਣ ਤੱਕ ਜਿਲ੍ਹੇ ਵਿੱਚ 19 ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਲਗਭਗ 2850 ਮਰੀਜ਼ਾਂ ਦੀ ਸਕ੍ਰੀਨਿੰਗ ਕੀਤੀ ਗਈ ਹੈ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਜ਼ਿਲ੍ਹੇ ਭਰ ਵਿੱਚ ਸਕ੍ਰੀਨਿੰਗ, ਜਾਗਰੂਕਤਾ ਅਤੇ ਇਲਾਜ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ, ਤਾਂ ਜੋ ਟੀਬੀ ਮਰੀਜ਼ਾਂ ਦੀ ਸ਼ੁਰੂਆਤੀ ਪਛਾਣ ਅਤੇ ਪੂਰਾ ਇਲਾਜ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਸਕ੍ਰੀਨਿੰਗ ਲਈ ਅੱਗੇ ਆਉਣ ਅਤੇ ਆਪਣੇ ਇਲਾਕਿਆਂ ਵਿੱਚ ਇਸ ਅਭਿਆਨ ਨੂੰ ਸਹਿਯੋਗ ਦੇਣ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਟੀਬੀ ਅਫਸਰ (ਕਾਰਜਕਾਰੀ) ਡਾ. ਪਰਮਵੀਰ ਸਿੰਘ ਦੀ ਅਗਵਾਈ ਹੇਠ ਇਹ ਮੁਹਿੰਮ ਵਰਲਡ ਹੈਲਥ ਪਾਰਟਨਰ ਟੀਮ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸ ਵਿੱਚ ਪੋਰਟੇਬਲ ਮਸ਼ੀਨਾਂ ਰਾਹੀਂ ਮਰੀਜ਼ਾਂ ਦੇ ਚੈਸਟ ਐਕਸ-ਰੇ ਕਰਕੇ ਤੁਰੰਤ ਸਕ੍ਰੀਨਿੰਗ ਕੀਤੀ ਜਾਂਦੀ ਹੈ। ਪ੍ਰੋਜੈਕਟ ਸਾਥੀ ਹੇਠ ਕੰਮ ਕਰ ਰਹੀ ਏਸੀਐੱਫ ਟੀਮ, ਡਾ. ਜੋਤੀ ਏਸੀਐਫ ਕੋਆਰਡੀਨੇਟਰ, ਰੇਡੀਓਗ੍ਰਾਫਰ ਜਸਪ੍ਰੀਤ ਅਤੇ ਪਵਨਪ੍ਰੀਤ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਤੋਂ ਇਲਾਵਾ ਐੱਸ.ਟੀ.ਐੱਸ. ਅਮਿਤ, ਮਹਿੰਦਰਜੀਤ ਸਿੰਘ ਬੱਤਰਾ (ਪ੍ਰਧਾਨ), ਗੁਰਵਿੰਦਰ ਸਿੰਘ ਕੁੱਕੂ, ਇੰਦਰਜੀਤ ਪਾਹਵਾ, ਮਹੇਸ਼ ਮੁਖੀਜਾ ਅਤੇ ਕੁਲਵੰਤ ਖੁਰਾਨਾ ਵੱਲੋਂ ਵੀ ਮਹੱਤਵਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

Related Articles

Back to top button