पंजाबशिक्षा और संस्कृति

ਐਸ ਜੀ ਐਨ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਦੱਸਵੀਂ ਅਤੇ ਬਾਰਵੀਂ ਜਮਾਤਾਂ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ/ ਐਸ ਜੀ ਐਨ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਸਦੀਕ ਜਲੰਧਰ ਦਾ ਦੱਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਦਸਵੀਂ ਜਮਾਤ ਵਿੱਚੋਂ ਪ੍ਰੀਤਿ ਨੇ 94% ਅੰਕ ਲੈ ਕੇ ਪਹਿਲਾ ਸਥਾਨ,ਅਨਾਮਿਕਾ ਨੇ 93% ਅੰਕ ਲੈ ਕੇ ਦੂਸਰਾ ਸਥਾਨ ਅਤੇ ਨਮਿਕਾ ਸਹੋਤਾ ਨੇ ਨੇ 90℅ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਰਵੀਂ ਜਮਾਤ ਵਿੱਚੋਂ ਗੁਰਜੋਤ ਨੇ ਨੇ 95% ਅੰਕ ਲੈ ਕੇ ਪਹਿਲਾ ਸਥਾਨ,ਹਰਸ਼ਿਤ ਗੋਰੀਆ ਨੇ 93% ਅੰਕ ਲੈ ਕੇ ਦੂਸਰਾ ਸਥਾਨ ਅਤੇ ਯੁਵਰਾਜ ਕੁਮਾਰ ਨੇ 89% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਦੋਨਾਂ ਜਮਾਤਾਂ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ।ਸਕੂਲ ਦੇ ਚੇਅਰਪਰਸਨ ਸ. ਅਸ਼ਮਿੰਦਰ ਸਿੰਘ ਅਤੇ ਸੀਨੀਅਰ ਮੈਨੇਜ਼ਰ ਸ. ਜੈਦੀਪ ਸਿੰਘ ਨੇ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਅਤੇ ਵਿਦਿਆਰਥੀਂਆਂ ਦੀ ਮਿਹਨਤ ਨੂੰ ਦਿੱਤਾ ਅਤੇ ਉਹਨਾਂ ਨੇ ਵਿਦਿਆਰਥੀਆਂ ਨੁੰ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Related Articles

Back to top button