
ਜਲੰਧਰ 19 ਮਈ ( ) ਬਸਤੀ ਬਾਵਾ ਖੇਲ ਦੀ ਨਹਿਰ ਦੇ ਨੇੜੇ ਗੁਰਬਾਣੀ ਦੀ ਪੋਥੀ ਦੀ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਦੀ ਸਿੱਖ ਸੰਸਥਾਵਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਖਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਹੋਇਆਂ ਕਿਹਾ ਕਿ ਇਹ ਜਾਣ ਬੁੱਝ ਕੇ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਗੁਰਬਾਣੀ ਦੀ ਪੋਥੀ ਦੀ ਬੇਅਦਬੀ ਕੀਤੀ ਗਈ ਹੈ ਅਤੇ ਨਵੇਂ ਬਣੇ ਕਨੂੰਨ ਨੂੰ ਲਾਗੂ ਕਰਵਾਉਣ ਲਈ ਸਾਜ਼ਿਸ਼ ਘੜੀ ਗਈ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਇਸ ਬੇਅਦਬੀ ਸਬੰਧੀ ਜਲੰਧਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਦੇ ਨਾਮ ਮੰਗ ਪੱਤਰ ਮਨਪ੍ਰੀਤ ਸਿੰਘ ਢਿੱਲੋਂ ਡੀਸੀਪੀ ਇਨਵੈਸਟੀਗੇਸ਼ਨ ਨੂੰ ਮੰਗ ਪੱਤਰ ਸੌਂਪਿਆ ਤੇ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) 2026 ਐਕਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਾ ਮਨਜ਼ੂਰ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਨੂੰ ਅਤੇ ਸਿੱਖ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਇਸ ਬੇਅਦਬੀ ਦੇ ਦੋਸ਼ੀਆਂ ਉਪਰ ਪੁਰਾਣੇ ਕਨੂੰਨ ਧਾਰਾ 295A ਦੇ ਤਹਿਤ ਪਰਚਾ ਦਰਜ਼ ਕੀਤਾ ਜਾਵੇ ਅਤੇ ਸਿੱਖ ਜਥੇਬੰਦੀਆਂ ਦੇ ਸਨਮੁੱਖ ਨਾਰਕੋ ਟੈਸਟ ਕਰਵਾਇਆ ਜਾਵੇ। ਸਚਾਈ ਸੰਗਤਾਂ ਦੇ ਸਾਹਮਣੇ ਲਿਆਉਣ ਲਈ ਉੱਚ ਪੱਧਰੀ ਕਮੇਟੀ ਬਣਾ ਕੇ ਜਾਂਚ ਕਰਵਾਈ ਜਾਵੇ।
ਇਸ ਮੌਕੇ ਜਗਜੀਤ ਸਿੰਘ ਗਾਬਾ, ਇਕਬਾਲ ਸਿੰਘ ਢੀਂਡਸਾ, ਗੁਰਮੀਤ ਸਿੰਘ ਬਿੱਟੂ, ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ,ਦਵਿੰਦਰ ਸਿੰਘ ਰਹੇਜਾ, ਚਰਨਜੀਵ ਸਿੰਘ ਲਾਲੀ,ਮਨਿੰਦਰਪਾਲ ਸਿੰਘ ਗੁੰਬਰ,ਪ੍ਰੋ ਬਲਵਿੰਦਰ ਪਾਲ ਸਿੰਘ, ਸੁਰਿੰਦਰਪਾਲ ਸਿੰਘ ਗੋਲਡੀ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ,ਅਮ੍ਰਿਤਬੀਰ ਸਿੰਘ ਲੂਥਰਾ, ਗੁਰਪ੍ਰੀਤ ਸਿੰਘ ਰੰਧਾਵਾ,ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਗੁਰਜੀਤ ਸਿੰਘ ਪੋਪਲੀ,ਦਵਿੰਦਰ ਸਿੰਘ ਰਿਆਤ,ਉਂਕਾਰ ਸਿੰਘ ਰੰਧਾਵਾ,ਅਮਿਤ ਮੈਣੀ, ਦਿਲਬਾਗ ਸਿੰਘ ਪ੍ਰੀਤ ਨਗਰ, ਜਸਪ੍ਰੀਤ ਸਿੰਘ ਜੱਸੀ,ਪ੍ਰਮਦੀਪ ਸਿੰਘ ਗੁੰਬਰ, ਗੁਰਪ੍ਰੀਤ ਸਿੰਘ ਸਚਦੇਵਾ, ਜੀਵਨਜੋਤ ਸਿੰਘ,ਪਵਿੰਦਰ ਸਿੰਘ ਠੁਕਰਾਲ, ਜਸਪ੍ਰੀਤ ਸਿੰਘ ਜੋਨੀ ਚੋਹਾਨ, ਗੁਰਜੀਤ ਸਿੰਘ ਟੱਕਰ,ਹਰਪਾਲ ਸਿੰਘ ਸੋਢੀ,ਨਰਿੰਦਰ ਸਿੰਘ ਆਦਿ ਹਾਜ਼ਰ ਸਨ।