ਜਲੰਧਰ, 29 ਮਈ —

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਮੇਰੀ ਰਸੋਈ ਯੋਜਨਾ” ਤਹਿਤ ਲੋੜਵੰਦ ਅਤੇ ਯੋਗ ਪਰਿਵਾਰਾਂ ਨੂੰ ਲਗਾਤਾਰ ਰਾਸ਼ਨ ਕਿੱਟਾਂ ਅਤੇ ਰਸੋਈ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਲੋਕ ਭਲਾਈ ਯੋਜਨਾ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਮਦਦ ਸਿੱਧੀ ਲੋੜਵੰਦ ਪਰਿਵਾਰਾਂ ਤੱਕ ਪਹੁੰਚੇ ਅਤੇ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

ਇਸੇ ਤਹਿਤ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਵੱਲੋਂ ਵਾਰਡ ਨੰਬਰ 70 ਵਿੱਚ “ਮੇਰੀ ਰਸੋਈ ਯੋਜਨਾ” ਅਧੀਨ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ।

ਨਿਤਿਨ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜਲੰਧਰ ਸੈਂਟਰਲ ਦੇ ਹਰ ਲੋੜਵੰਦ ਅਤੇ ਯੋਗ ਪਰਿਵਾਰ ਤੱਕ ਸਰਕਾਰੀ ਸਹਾਇਤਾ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਅਸਲ ਹੱਕਦਾਰਾਂ ਤੱਕ ਪਹੁੰਚਾਉਣਾ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਂਸਲਰ ਜਤਿਨ ਗੁਲਾਟੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਨਿਤਿਨ ਕੋਹਲੀ ਨਾਲ ਮਿਲ ਕੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਪ੍ਰੋਗਰਾਮ ਦੌਰਾਨ ਕੌਂਸਲਰ ਸ਼ਿਵਮ ਸ਼ਰਮਾ, ਗੋਲਡੀ ਮਰਵਾਹਾ, ਅਮਨੀਸ਼ ਸ਼ਰਮਾ, ਨਿਖਿਲ ਅਰੋੜਾ, ਰਾਜੀਵ ਗਿੱਲ, ਅਜੈ ਗਿੱਲ, ਅਰੁਣ ਸੈਣੀ, ਸੁਭਾਸ਼ ਸ਼ਰਮਾ, ਪ੍ਰਵੀਨ ਕੁਮਾਰ, ਨਰੇਸ਼ ਸ਼ਰਮਾ, ਧੀਰਜ ਸੇਠ ਅਤੇ ਐੱਮ.ਬੀ. ਬਾਲੀ ਵੀ ਮੌਜੂਦ ਸਨ।

ਮੌਜੂਦ ਆਗੂਆਂ ਨੇ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ “ਮੇਰੀ ਰਸੋਈ ਯੋਜਨਾ” ਰਾਹੀਂ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹੁਣ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ।