
ਅੱਜ ਸਵੇਰੇ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਮੌਕੇ ‘ਤੇ ਸੰਬੰਧਿਤ ਅਫ਼ਸਰ ਸਾਹਿਬਾਨ ਨੂੰ ਬੁਲਾ ਕੇ ਪੂਰੇ ਸ਼ਹਿਰ ਦਾ ਦੌਰਾ ਕਰਵਾਇਆ ਗਿਆ ਅਤੇ ਵੱਖ-ਵੱਖ ਇਲਾਕਿਆਂ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਨਾਲ ਹੀ ਸਪੱਸ਼ਟ ਹਿਦਾਇਤਾਂ ਦਿੱਤੀਆਂ ਗਈਆਂ ਕਿ ਲੋਕ ਹਿੱਤ ਨਾਲ ਜੁੜੇ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਤਰਜ਼ੀਹ ਦੇ ਆਧਾਰ ‘ਤੇ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।