ਫਗਵਾੜਾ 30 ਜੁਲਾਈ (ਸ਼ਿਵ ਕੌੜਾ) ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਖਰੀਦ ਲਈ ‘ਕੌਪ ਰੈਜ਼ੀਡਿਊ ਮੈਨੇਜਮੈਂਟ’ ਸਕੀਮ ਤਹਿਤ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਨਲਾਈਨ ਅਪਲਾਈ ਕਰਨ ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 3 ਅਗਸਤ, 2026 ਸ਼ਾਮ 5:00 ਵਜੇ ਤੱਕ ਹੈ, ਅਤੇ ਅਰਜ਼ੀਆਂ ਅਧਿਕਾਰਤ पेठटल agrimachinerypb.com ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਬੇਲਰ, ਸੁਪਰ ਐਸ.ਐਮ.ਐਸ., ਹੈਪੀ ਸੀਡਰ, ਰੇਕ, ਸੁਪਰ ਸੀਡਰ, ਮਲਟੀ-ਕਰਾਪ ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਜ਼ੀਰੋ ਟਿੱਲ ਡਰਿੱਲ,ਉਲਟਾਵੇਂ ਪਲਾਓ ਹੱਲ ਅਤੇ ਹੋਰ ਸੀ.ਆਰ.ਐਮ ਉਪਕਰਣ ਸਮੇਤ ਵੱਖ- ਵੱਖ ਮਸ਼ੀਨਾਂ ‘ਤੇ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਵਿਅਕਤੀਗਤ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਕਿਸਾਨਾਂ ਨੂੰ ਆਖਰੀ ਮਿਤੀ ਦੀ ਉਡੀਕ ਕੀਤੇ ਬਿਨ੍ਹਾਂ ਆਨਲਾਈਨ ਅਰਜ਼ੀ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਦੀ ਅਪੀਲ ਕੀਤੀ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਰਹਿੰਦ-ਖੂੰਹਦ ਪ੍ਰਬੰਧਨ ਦੀਆਂ ਆਧੁਨਿਕ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਨਾ ਸਿਰਫ਼ ਪਰਾਲੀ ਨੂੰ ਸਾੜਨ ਤੋਂ ਬਚ ਸਕਦੇ ਹਨ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਚਾ ਸਕਦੇ ਹਨ ਅਤੇ ਖੇਤੀਬਾੜੀ ਉਤਪਾਦਕਤਾ ਵਧਾ ਸਕਦੇ
ਹਨ,ਜਿਸ ਨਾਲ ਇੱਕ ਸਾਫ਼ ਅਤੇ ਸਿਹਤਮੰਦ ਵਾਤਾਵਰਣ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਮੁੱਖ ਖੇਤੀਬਾੜੀ ਅਫਸਰ ਡਾ.ਜਸਵਿੰਦਰ ਸਿੰਘ (98140-16068) ਜਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੈਲਪਲਾਈਨ ਨੰਬਰ
01822-233777 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।