ਜਲੰਧਰ (10.08.2026): “ਨੈਸ਼ਨਲ ਡੀ-ਵਰਮਿੰਗ ਡੇ” ਮੋਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਮਾਪਿਆਂ ਅਤੇ ਸਕੂਲ ਸਟਾਫ ਨੂੰ ਅਪੀਲ ਕਰਦਿਆਂ ਕਿਹਾ ਕਿ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਜਰੂਰ ਦਿਓ। ਉਨ੍ਹਾਂ ਕਿਹਾ ਕਿ ਡੀ-ਵਾਰਮਿੰਗ ਡੇ ਮਨਾਉਣ ਦਾ ਮਕਸਦ ਬੱਚਿਆਂ ਵਿਚ ਪੇਟ ਦੇ ਕੀੜਿਆਂ ਨੂੰ ਖ਼ਤਮ ਕਰਨਾ ਹੈ, ਜਿਸ ਦੇ ਤਹਿਤ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜੋ ਬੱਚੇ ਕਿਸੇ ਕਾਰਨ ਡੀ-ਵਰਮਿੰਗ ਡੇ ਮੌਕੇ ਐਲਬੈਂਡਾਜ਼ੋਲ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਬੱਚਿਆਂ ਨੂੰ 17 ਅਗਸਤ 2026 ਨੂੰ ਡੀ-ਵਰਮਿੰਗ ਦਾ ਮੋਪ ਅੱਪ ਰਾਉਂਡ ਕਰਕੇ ਕਵਰ ਕੀਤਾ ਜਾਵੇਗਾ। ਇਸਦੇ ਮੱਦੇਨਜਰ ਸੋਮਵਾਰ ਨੂੰ ਸਿਹਤ ਵਿਭਾਗ ਜਲੰਧਰ ਵੱਲੋਂ ਨੇਸ਼ਨਲ ਡੀ-ਵਰਮਿੰਗ ਡੇ (“ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ”) ਮੌਕੇ ਡੀ.ਐਸ.ਐਸ.ਡੀ. ਗਰਲਜ਼ ਸੀਨੀਅਰ ਸੈਕੇਂਡਰੀ ਸਕੂਲ, ਇੰਡਸਟ੍ਰੀਅਲ ਏਰੀਆ ਵਿਖੇ ਜਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸਦੀ ਅਗਵਾਈ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਵੱਲੋਂ ਕੀਤੀ ਘਈ। ਉਨ੍ਹਾਂ ਨਾਲ ਬੀਸੀਜੀ ਅਫ਼ਸਰ ਡਾ. ਕਿਰਨ ਅਤੇ ਸਿਹਤ ਵਿਭਾਗ ਦੀ ਟੀਮ ਮੌਜੂਦ ਸੀ। ਸਕੂਲ ਪ੍ਰਿੰਸੀਪਲ ਮੈਡਮ ਏਕਤਾ ਅਰੋੜਾ ਅਤੇ ਹੈਲਥ ਕੋਆਰਡੀਨੇਟਰ ਮੈਡਮ ਅਨੀਤਾ ਕੁਮਾਰੀ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਸਵਾਗਤ ਕੀਤਾ ਗਿਆ।
ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਵੱਲੋਂ ਸਕੂਲੀ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਖੁਰਾਕ ਦੇ ਕੇ ਸੈਮੀਨਾਰ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥਿਆਂ ਨੂੰ ਸਵੇਰ ਦੇ ਨਾਸ਼ਤੇ ਦੀ ਅਹਿਮੀਅਤ ਦੱਸਦੇ ਹੋਏ ਪੋਸ਼ਟਿਕ ਆਹਾਰ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੇਟ ਵਿੱਚ ਕੀੜੇ ਹੋਣ ਕਾਰਣ ਬੱਚੇ ਵਿੱਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜੋਰੀ, ਥਕਾਵਟ, ਬੇਚੈਨੀ, ਪੇਟ ਵਿੱਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਆਉਣਾ ਜਾਂ ਪਖਾਨੇ ਵਿੱਚ ਖੂਨ ਆਉਣਾ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋ ਦਿਨ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ। ਇਸ ਤੋਂ ਬਚਾਅ ਲਈ ਐਲਬੈਂਡਾਜ਼ੋਲ ਦੀਆਂ ਗੋਲੀਆਂ ਬੱਚਿਆਂ ਨੂੰ ਬਿਨ੍ਹਾਂ ਕਿਸੇ ਡਰ-ਭੈਅ, ਗਲਤਫਹਿਮੀ ਜਾਂ ਗਲਤ ਅਫਵਾਹਾਂ ਤੋ ਬਚਦੇ ਹੋਏ ਖਾਣੀਆਂ ਚਾਹੀਦੀਆਂ ਹਨ। ਪੇਟ ਵਿਚ ਕੀੜੇ ਹੋਣ ਨਾਲ ਬੱਚੇ ਦਾ ਸਰੀਰਕ ਤੇ ਮਾਨਸਿਕ ਵਿਕਾਸ ਰੁੱਕ ਜਾਂਦਾ ਹੈ। ਇਸ ਕਾਰਨ ਬੱਚਿਆਂ ਦੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਐਲਬੈਂਡਾਜ਼ੋਲ ਗੋਲੀ ਖਵਾਉਣੀ ਬਹੁਤ ਅਹਿਮੀਅਤ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਡੀ-ਵਰਮਿੰਗ ਡੇ ਮੌਕੇ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ ਦੇ ਰਜਿਸਟਰਡ ਬੱਚਿਆਂ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਐਲਬੈਂਡਾਂਜ਼ੋਲ ਦੀ ਖ਼ੁਰਾਕ ਖੁਆਈ ਗਈ ਹੈ। ਜੋ ਬੱਚੇ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ ਮੋਪ-ਅਪ ਰਾਉਂਡ ਦੋਰਾਨ ਕਵਰ ਕੀਤਾ ਜਾਵੇਗਾ।
ਮੈਡੀਕਲ ਅਫ਼ਸਰ ਸਕੂਲ ਹੈਲਥ ਡਾ. ਸਿਮਰਨਜੀਤ ਵੱਲੋਂ ਵਿਦਿਆਰਥੀਆਂ ਨੂੰ ਹੱਥਾਂ ਦੀ ਸਾਫ-ਸਫਾਈ ਸਬੰਧੀ “ਹੈਂਡ ਵਾਸ਼ਿੰਗ ਤਕਨੀਕ” ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਰ ਸਾਲ ਵਿੱਚ ਦੋ ਵਾਰ (ਛੇ ਮਹੀਨਿਆਂ ਦੇ ਫਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਐਲਬੈਂਡਾਜ਼ੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ। ਹਰ ਇੱਕ ਬੱਚੇ ਨੂੰ ਇਹ ਗੋਲੀ ਖਾਣੀ ਅਤੀ ਜਰੂਰੀ ਹੈ ਤਾਂ ਜੋ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਇਆ ਜਾ ਸਕੇ।
ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਬਚਣ ਲਈ ਸਾਨੂੰ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾ, ਖਾਣਾ ਪਰੋਸਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਸਾਬਣ ਨਾਲ ਧੋਣੇ ਚਾਹੀਦੇ ਹਨ, ਖੁੱਲ੍ਹੇ ਵਿੱਚ ਪਾਖਾਨਾ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ, ਹਮੇਸ਼ਾ ਸਾਫ਼ ਪਾਣੀ ਪੀਣਾ ਚਾਹੀਦਾ ਹੈ, ਨੰਗੇ ਪੈਰ ਨਹੀਂ ਰਹਿਣਾ ਚਾਹੀਦਾ, ਖਾਣਾ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਇਸ ਮੌਕੇ ਆਰਬੀਐਸਕੇ ਟੀਮ ਦੇ ਏਐਮਓ ਡਾ. ਦੇਵਰਾਜ, ਡਾ.ਮੋਨਿਕਾ, ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ, ਫਾਰਮਾਸਿਸਟ ਡਾ. ਕਾਮਨਾ, ਜਿਲ੍ਹਾ ਆਰ.ਬੀ.ਐਸ.ਕੇ. ਕੋਆਰਡੀਨੇਟਰ ਪਰਮਵੀਰ ਝੱਮਟ ਮੌਜੂਦ ਸਨ।