
*ਸ਼੍ਰੋਮਣੀ ਅਕਾਲੀ ਦਲ ਦੇ ਨਕੋਦਰ ਦਫ਼ਤਰ ਵਿਖੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਵੰਡਿਆ ਗਿਆ ਰਾਸ਼ਨ*

ਸ਼੍ਰੋਮਣੀ ਅਕਾਲੀ ਦਲ ਦੇ ਨਕੋਦਰ ਸਥਿਤ ਮੁੱਖ ਦਫ਼ਤਰ ਵਿਖੇ ਹਲਕਾ ਨਕੋਦਰ ਦੇ ਪਿੰਡ ਗਿੱਲਾਂ ਤੋਂ ਰਾਜ ਗਿੱਲ ਅਤੇ ਸਮੂਹ ਐੱਨ.ਆਰ.ਆਈ. (NRI) ਵੀਰਾਂ ਦੇ ਉੱਚੇ-ਸੁੱਚੇ ਸਹਿਯੋਗ ਨਾਲ ਸਾਬਕਾ ਵਿਧਾਇਕ ਨਕੋਦਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਵੱਖ-ਵੱਖ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਾਰਟੀ ਆਗੂ ਹਾਜ਼ਰ ਸਨ।
ਸਾਬਕਾ ਵਿਧਾਇਕ ਜਥੇਦਾਰ ਵਡਾਲਾ ਨੇ ਕਿਹਾ ਕਿ ਲੋੜਵੰਦਾਂ ਅਤੇ ਗਰੀਬਾਂ ਦੀ ਸੇਵਾ ਕਰਨਾ ਹੀ ਮਾਨਵਤਾ ਦਾ ਸਭ ਤੋਂ ਵੱਡਾ ਧਰਮ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਲੋਕ ਹਿੱਤਾਂ ਅਤੇ ਸਮਾਜ ਸੇਵਾ ਦੇ ਕਾਰਜਾਂ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਅਜਿਹੇ ਰਾਸ਼ਨ ਵੰਡ ਸਮਾਗਮ ਲੋੜਵੰਦ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਸਾਬਤ ਹੁੰਦੇ ਹਨ।
ਜਥੇਦਾਰ ਵਡਾਲਾ ਨੇ ਖਾਸ ਤੌਰ ਤੇ ਪਿੰਡ ਗਿੱਲਾਂ ਤੋਂ ਰਾਜ ਗਿੱਲ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਮੂਹ ਐੱਨ.ਆਰ.ਆਈ. ਵੀਰਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਐੱਨ.ਆਰ.ਆਈ. ਭਰਾ ਆਪਣੀ ਹੱਕ-ਹਲਾਲ ਦੀ ਕਮਾਈ ਵਿੱਚੋਂ ਇਲਾਕੇ ਦੇ ਵਿਕਾਸ ਅਤੇ ਭਲਾਈ ਕਾਰਜਾਂ ਲਈ ਹਮੇਸ਼ਾ ਵੱਡਾ ਯੋਗਦਾਨ ਪਾਉਂਦੇ ਆ ਰਹੇ ਹਨ। ਪਿੰਡ ਗਿੱਲਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਐੱਨ.ਆਰ.ਆਈ. ਵੀਰਾਂ ਦਾ ਇਹ ਸਹਿਯੋਗ ਪਹਿਲਾਂ ਦੀ ਤਰ੍ਹਾਂ ਨਿਰੰਤਰ ਚੱਲਦਾ ਆ ਰਿਹਾ ਹੈ, ਜਿਸ ਨਾਲ ਅਨੇਕਾਂ ਲੋੜਵੰਦ ਪਰਿਵਾਰਾਂ ਦੀ ਮਦਦ ਸੰਭਵ ਹੋ ਸਕੀ ਹੈ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਐੱਨ.ਆਰ.ਆਈ. ਵੀਰਾਂ ਵੱਲੋਂ ਮਿਲ ਰਿਹਾ ਇਹ ਸਹਿਯੋਗ ਅੱਗੇ ਵੀ ਇਸੇ ਤਰ੍ਹਾਂ ਅਟੁੱਟ ਬਰਕਰਾਰ ਰਹੇਗਾ। ਜਥੇਦਾਰਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਮੂਹ ਐੱਨ.ਆਰ.ਆਈ. ਵੀਰ ਹਮੇਸ਼ਾ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹਨ ਅਤੇ ਉਨ੍ਹਾਂ ਦੀ ਸੇਵਾ ਲਈ ਹਰ ਵੇਲੇ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਜਨਤਾ ਦੀ ਸੇਵਾ ਹੀ ਸਾਡਾ ਮੁੱਖ ਮਨੋਰਥ ਹੈ ਅਤੇ ਇਹ ਸੇਵਾ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਅੰਤ ਹੋਰਨਾਂ ਆਗੂਆਂ ਨੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹਲਕੇ ਦੀ ਸੇਵਾ ਲਈ ਇੱਕਜੁੱਟ ਹਨ। ਇਸ ਮੌਕੇ ਰਾਸ਼ਨ ਪ੍ਰਾਪਤ ਕਰਨ ਵਾਲੇ ਲੋੜਵੰਦ ਪਰਿਵਾਰਾਂ ਨੇ ਵੀ ਵਡਾਲਾ ਸਾਹਿਬ ਅਤੇ ਐੱਨ.ਆਰ.ਆਈ. ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦੇਦਾਰ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।



