ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਵੱਲੋਂ ਦਿੱਤੇ ਸੂਬਾ ਪੱਧਰੀ ਐਕਸ਼ਨ ਤਹਿਤ ਜ਼ਿਲ੍ਹਾ ਇਕਾਈ PSMSU ਜਲੰਧਰ ਵੱਲੋਂ ਅੱਜ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰ ਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਪ੍ਰੈੱਸ ਨੋਟ 13-08-2026

ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਦੇਸ਼ ਵਿਰੋਧੀ ਨਹੀਂ, ਸਗੋਂ ਮੁਲਾਜ਼ਮਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ।
ਜਥੇਬੰਦੀ ਦੇ ਆਗੂਆਂ ਵਿਨੋਦ ਸਾਗਰ ਜ਼ਿਲ੍ਹਾ ਜਨਰਲ ਸਕੱਤਰ, ਜੋਰਾਵਰ ਸਿੰਘ ਚੇਅਰਮੈਨ, ਕੇਵਲ ਸਿੰਘ ਹੁੰਦਲ, ਜਿਲਾ ਪ੍ਰਧਾਨ ਈ.ਟੀ.ਟੀ. ਯੂਨੀਅਨ, ਸ਼ਿਵਰਾਜ ਸਿੰਘ ਅਤੇ ਅਜਮੇਰ ਸਿੰਘ ਅਧਿਆਪਕ ਆਗੂਆਂ, ਤਰਸੇਮ ਲਾਲ, ਜਿਲਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ ਅਤੇ ਜਨਰਲ ਸਕੱਤਰ ਰਿਸ਼ੀ ਕੁਮਾਰ, ਸੁਖਜੀਤ ਸਿੰਘ ਜਿਲਾ ਪ੍ਰਧਾਨ ਸਿੱਖਿਆ ਵਿਭਾਗ, ਦਵਿੰਦਰ ਭੱਟੀ ਨੇ ਵਿੱਤ ਮੰਤਰੀ ਪੰਜਾਬ ਦੇ ਉਕਤ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਵਾਲੇ ਸ਼ਬਦ ਤੁਰੰਤ ਵਾਪਸ ਲਏ ਜਾਣ।
ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰਦੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ 17-07-2020 ਵਾਲਾ ਮੁਲਾਜ਼ਮ ਮਾਰੂ ਪੱਤਰ ਤੁਰੰਤ ਰੱਦ ਕਰਕੇ ਕਰਮਚਾਰੀਆਂ ਨੂੰ 31100/- ਬੇਸਿਕ ਤਨਖਾਹ ਦਿੱਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਹੋਵੇ, ਏ.ਸੀ.ਪੀ. ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, 2.59 ਦੇ ਗੁਣਾਂਕ ਨਾਲ ਪੈਨਸ਼ਨਰਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਵੇ, ਪਰਖ ਕਾਲ ਦੌਰਾਨ ਮੁਲਾਜ਼ਮਾਂ ਨੂੰ ਪੂਰੇ ਤਨਖਾਹੀ ਭੱਤੇ ਦਿੱਤੇ ਜਾਣ, ਬਰਾਬਰ ਕੰਮ ਲਈ ਬਰਾਬਰ ਉਜਰਤ ਦਿੱਤੀ ਜਾਵੇ, ਬੰਦ ਕੀਤੇ ਗਏ ਭੱਤੇ ਤੁਰੰਤ ਬਹਾਲ ਕੀਤੇ ਜਾਣ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡੀ.ਏ. ਸਬੰਧੀ ਫੈਸਲੇ ਨੂੰ ਤੁਰੰਤ ਲਾਗੂ ਕਰਕੇ ਬਣਦਾ ਮਹਿੰਗਾਈ ਭੱਤਾ ਅਤੇ ਬਕਾਇਆ ਜਾਰੀ ਕੀਤਾ ਜਾਵੇ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪਵਨ ਕੁਮਾਰ, ਹਰਮਨ, ਜਸਵੰਤ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਅਸ਼ੋਕ ਭਾਰਤੀ, ਸੁਰਿੰਦਰ ਕੁਮਾਰ ਸਰਪ੍ਰਸਤ ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਤੋਂ ਮੁਲਾਜ਼ਮ ਸਾਥੀ ਹਾਜ਼ਰ ਆਏ।
ਤੇਜਿੰਦਰ ਸਿੰਘ ਨੰਗਲ