SliderUncategorizedपंजाब

ਜਲੰਧਰ ਨਾਰਥ ਵਿੱਚ ਲੋਕਾਂ ਦੇ ਕੰਮ ਹੋਏ ਤੇਜ਼, ਸਫ਼ਾਈ ਅਤੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਜਲੰਧਰ, 13 ਅਗਸਤ: ਜਲੰਧਰ ਨਾਰਥ ਹਲਕੇ ਵਿੱਚ ਲੋਕਾਂ ਨਾਲ ਜੁੜੇ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਮੇਅਰ ਜਲੰਧਰ ਅਤੇ ਹਲਕਾ ਇੰਚਾਰਜ ਵਨੀਤ ਧੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਕੰਮ ਕਰਵਾਏ ਜਾ ਰਹੇ ਹਨ।

ਇਸੇ ਲੜੀ ਤਹਿਤ ਅੱਜ ਲੰਮਾ ਪਿੰਡ ਚੌਂਕ ਵੱਲ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸੜਕਾਂ, ਆਲੇ-ਦੁਆਲੇ ਦੇ ਇਲਾਕਿਆਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਕਰਵਾਈ ਗਈ ਅਤੇ ਗੰਦਗੀ ਨੂੰ ਹਟਾ ਕੇ ਇਲਾਕੇ ਨੂੰ ਸਾਫ਼-ਸੁਥਰਾ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।

ਵਨੀਤ ਧੀਰ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਹਰ ਜਾਇਜ਼ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾਵੇ। ਇਸ ਦੇ ਨਾਲ ਹੀ ਸਫ਼ਾਈ, ਸੜਕਾਂ, ਸੀਵਰੇਜ, ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਲੈ ਕੇ ਮੌਕੇ ’ਤੇ ਕਾਰਵਾਈ ਹੋਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਲੋਕਾਂ ਨੇ ਸਫ਼ਾਈ ਅਭਿਆਨ ਅਤੇ ਇਲਾਕੇ ਵਿੱਚ ਕੀਤੇ ਜਾ ਰਹੇ ਹੋਰ ਕਾਰਜਾਂ ਦੀ ਸ਼ਲਾਘਾ ਕੀਤੀ।

ਵਨੀਤ ਧੀਰ ਨੇ ਕਿਹਾ ਕਿ ਜਲੰਧਰ ਨਾਰਥ ਦੇ ਵਿਕਾਸ ਅਤੇ ਲੋਕਾਂ ਦੀਆਂ ਸਹੂਲਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਵਾਰਡ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰਵਾਉਣਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਕਿ “ਲੋਕਾਂ ਦੇ ਕੰਮ ਪਹਿਲਾਂ, ਬਾਕੀ ਸਭ ਬਾਅਦ ਵਿੱਚ” ਦੀ ਸੋਚ ਨਾਲ ਜਲੰਧਰ ਨਾਰਥ ਵਿੱਚ ਵਿਕਾਸ ਅਤੇ ਲੋਕ-ਸੇਵਾ ਦੇ ਕੰਮ ਲਗਾਤਾਰ ਜਾਰੀ ਰਹਿਣਗੇ।

Related Articles

Back to top button