Sliderदोआबापंजाब

ਸੁਤੰਤਰਤਾ ਦਿਵਸ ਮੌਕੇ ਡਿਪਟੀ ਡਾਇਰੈਕਟਰ ਕਮ ਮੈਡੀਕਲ ਸੁਪਰਡੈਂਟ ਡਾਕਟਰ ਨਮਿਤਾ ਘਈ ਨੇ ਸਿਵਲ ਹਸਪਤਾਲ ਵਿਖੇ ਲਹਿਰਾਇਆ ਕੌਮੀ ਝੰਡਾ

ਜਲੰਧਰ : ਸੁਤੰਤਰਤਾ ਦਿਵਸ 15 ਅਗਸਤ 2026ਦੇ ਸ਼ੁਭ ਅਵਸਰ ‘ਤੇ ਮੈਡੀਕਲ ਸੁਪਰਡੈਂਟ ਡਾਕਟਰ ਨਮਿਤਾ ਘਈ ਵਲੋਂ ਸਿਵਲ ਹਸਪਤਾਲ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਜਲੰਧਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ। ਇਸ ਦੌਰਾਨ ਦੇਸ਼ ਦੀ ਆਜਾਦੀ ਲਈ ਸ਼ਹੀਦਾਂ ਵਲੋਂ ਦਿੱਤੀਆ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਅਤੇ ਰਾਸ਼ਟਰੀ ਗੀਤ ‘ਜਨ ਗਣ ਮਨ’ ਗਾਇਆ ਗਿਆ।
ਮੈਡੀਕਲ ਸੁਪਰਡੈਂਟ ਡਾਕਟਰ ਅਮਿਤਾ ਘਈ ਨੇ ਜ਼ਿਲ੍ਹਾ ਵਾਸੀਆਂ ਅਤੇ ਸਿਹਤ ਵਿਭਾਗ ਦੇ ਸਮੂਹ ਸਟਾਫ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਇਸ ਦੌਰਾਨ ਮੈਡੀਕਲ ਸੁਪਰਡੈਂਟ ਵੱਲੋਂ ਬਿਹਤਰ ਸੇਵਾਵਾਂ ਦੇਣ ਵਾਲੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਆਪਣੇ ਕਾਰਜ ਖੇਤਰ ਵਿੱਚ ਵਧੀਆ ਕਾਰਗੁਜਾਰੀ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕ ਹਿੱਤ ਦੇ ਮੱਦੇਨਜਰ ਸਿਹਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੰਦੇ ਹੋਏ ਪ੍ਰੋਤਸਾਹਿਤ ਕੀਤਾ।

Related Articles

Back to top button