
ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਪੀ.ਜੀ. ਅੰਗਰੇਜ਼ੀ ਵਿਭਾਗ ਨੇ ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ “ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ

ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਪੀ.ਜੀ. ਅੰਗਰੇਜ਼ੀ ਵਿਭਾਗ ਨੇ ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ “ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ” ਵਿਸ਼ੇ ‘ਤੇ ਇੱਕ ਪੋਸਟਰ-ਮੇਕਿੰਗ ਅਤੇ ਕੈਲੀਗ੍ਰਾਫੀ ਮੁਕਾਬਲੇ ਦਾ ਆਯੋਜਨ ਕੀਤਾ। ਜਿਸ ਵਿਚ ਅੰਡਰ-ਗ੍ਰੈਜੁਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਆਪਣੇ ਸੰਦੇਸ਼ ਵਿਚ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਦਭਾਵਨਾ ਅਤੇ ਸਮਾਨਤਾ ਨੂੰ ਉਤਸ਼ਾਹਿਤ ਕਰਨਾ ਸੀ, ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਹੀ ਅੱਗੇ ਜਾ ਕੇ ਸਾਡੇ ਭਵਿੱਖ ਦੇ ਸਮਾਜ ਵਿਚ ਇੱਕ ਅਹਿਮ ਰੋਲ ਅਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿ ਜੇਕਰ ਸਾਡੇ ਨੌਜਵਾਨਾਂ ਨੂੰ ਇੱਕ ਸਕਾਰਾਤਮਕ ਦਿਸ਼ਾ ਦਿਤੀ ਜਾਵੇ ਤਾਂ ਉਹ ਸੰਤਾਂ ਵਲੋਂ ਦਿਤੀ ਸਿੱਖਿਆ ਨਾਲ ਸਾਡੇ ਸਮਾਜ ਨੂੰ ਅਮੀਰ ਬਣਾ ਸਕਦੇ ਹਨ। ਵਿਦਿਆਰਥੀਆਂ ਨੇ ਪੋਸਟਰ ਅਤੇ ਕੈਲੀਗ੍ਰਾਫੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਲ ਪਰ ਪ੍ਰਭਾਵਸ਼ਾਲੀ ਜੀਵਨ ਨੂੰ ਦਰਸਾਇਆ ਅਤੇ ਭਾਈਚਾਰੇ ਅਤੇ ਸਮਾਨਤਾ ਦਾ ਸੰਦੇਸ਼ ਦਿਤਾ। ਅੰਤ ਕਾਲਜ ਦੇ ਪ੍ਰਿੰਸੀਪਲ, ਡਾ. ਰਸ਼ਪਾਲ ਸਿੰਘ ਸੰਧੂ ਨੇ ਮੁਕਾਬਲੇ ਦੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਇਨਾਮ ਵੀ ਵੰਡੇ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਬਲਰਾਜ ਕੌਰ, ਮੁਕਾਬਲੇ ਦੀ ਕਨਵੀਨਰ ਡਾ. ਮੰਜੂ ਜੋਸ਼ੀ ਅਤੇ ਸਟਾਫ਼ ਮੈਂਬਰ ਡਾ. ਮਨਮੀਤ ਸੋਢੀ ਅਤੇ ਡਾ. ਗੀਤਾਂਜਲੀ ਮਹਾਜਨ ਵੀ ਹਾਜ਼ਰ ਸਨ



