

ਓਐਸਡੀ ਮੁੱਖ ਮੰਤਰੀ ਪੰਜਾਬ ਸ. ਰਾਜਬੀਰ ਸਿੰਘ ਘੁੰਮਣ ਜੀ ਦੀ ਅਗਵਾਈ ਅਤੇ ਹਲਕਾ ਇੰਚਾਰਜ ਜਲੰਧਰ ਨੌਰਥ ਅਤੇ ਮੇਅਰ ਸ਼੍ਰੀ ਵਨੀਤ ਧੀਰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਈਆਂ ਅਹਿਮ ਜੁਆਇਨਿੰਗਾਂ
ਜਲੰਧਰ: ਜਲੰਧਰ ਨੌਰਥ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਹ ਅਹਿਮ ਜੁਆਇਨਿੰਗਾਂ ਓਐਸਡੀ ਮੁੱਖ ਮੰਤਰੀ ਪੰਜਾਬ ਸ. ਰਾਜਬੀਰ ਸਿੰਘ ਘੁੰਮਣ ਜੀ ਦੀ ਅਗਵਾਈ ਅਤੇ ਹਲਕਾ ਇੰਚਾਰਜ ਜਲੰਧਰ ਨੌਰਥ ਅਤੇ ਮੇਅਰ ਸ਼੍ਰੀ ਵਨੀਤ ਧੀਰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਈਆਂ। ਇਨ੍ਹਾਂ ਜੁਆਇਨਿੰਗਾਂ ਨਾਲ ਜਲੰਧਰ ਨੌਰਥ ਵਿੱਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਇਆ ਹੈ ਅਤੇ ਭਾਜਪਾ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ:
ਸ਼੍ਰੀ ਹਤਿੰਦਰ ਤਲਵਾਰ ਹਨੀ ਜੀ — ਸ਼ਹਿਰ ਦੇ ਜਾਣੇ-ਮਾਣੇ ਉਦਯੋਗਪਤੀ ਅਤੇ ਪੱਪੀ ਸਵੀਟਸ ਦੇ ਮਾਲਕ । ਉਹ ਲੰਮੇ ਸਮੇਂ ਤੋਂ ਭਾਜਪਾ ਨਾਲ ਜੁੜੇ ਰਹੇ ਅਤੇ ਪਾਰਟੀ ਵਿੱਚ ਵੱਖ-ਵੱਖ ਪੱਧਰਾਂ ’ਤੇ ਸਰਗਰਮ ਭੂਮਿਕਾ ਨਿਭਾਇਆਂ।
ਉਨ੍ਹਾਂ ਦਾ ਸਿਆਸੀ ਸਫ਼ਰ ABVP ਦੇ ਜ਼ਿਲ੍ਹਾ ਵਾਈਸ ਪ੍ਰੈਜ਼ੀਡੈਂਟ ਵਜੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਉਹ ਬੂਥ ਪ੍ਰਧਾਨ, ਜਲੰਧਰ ਐਗਜ਼ੈਕਟਿਵ ਮੈਂਬਰ, ਯੂਥ ਫਾਇਨੈਂਸ ਕੋ-ਇੰਚਾਰਜ ਅਤੇ ਯੂਥ ਵਾਈਸ ਪ੍ਰੈਜ਼ੀਡੈਂਟ ਸਮੇਤ ਕਈ ਅਹਿਮ ਜ਼ਿੰਮੇਵਾਰੀਆਂ ’ਤੇ ਰਹੇ।
ਉਨ੍ਹਾਂ ਦੀ ਸਿਆਸੀ ਯਾਤਰਾ ਵਿੱਚ ਨਰਿੰਦਰ ਮੋਦੀ ਟੀਮ ਨਾਲ ਜੁੜ ਕੇ ਨਿਭਾਈ ਗਈ ਜ਼ਿੰਮੇਵਾਰੀ ਵੀ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਰਹੀ ਹੈ। ਇਸ ਤੋਂ ਇਲਾਵਾ ਉਹ ਅਟਲ ਸੈਨਾ ਦੇ ਨੈਸ਼ਨਲ ਯੂਥ ਜਨਰਲ ਸਕੱਤਰ ਵੀ ਰਹੇ ਹਨ। ਸਾਲ 2026 ਵਿੱਚ Human Rights Council India ਦੇ ਸਟੇਟ ਪ੍ਰੈਜ਼ੀਡੈਂਟ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਜਲੰਧਰ ਨੌਰਥ ਵਿੱਚ ਪਾਰਟੀ ਨੂੰ ਮਹੱਤਵਪੂਰਨ ਮਜ਼ਬੂਤੀ ਮਿਲੀ ਹੈ।
ਸ਼੍ਰੀਮਤੀ ਸ਼ਸ਼ੀ ਜੀ — ਸਾਲ 1982 ਤੋਂ ਭਾਜਪਾ ਨਾਲ ਜੁੜੇ ਹੋਏ ਪਰਿਵਾਰ ਨਾਲ ਸਬੰਧਤ ਹਨ ਅਤੇ ਜ਼ਿਲ੍ਹਾ ਪੱਧਰ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਲੰਮੇ ਸਮੇਂ ਦੀ ਸਿਆਸੀ ਪਿਛੋਕੜ ਵਾਲੇ ਇਸ ਪਰਿਵਾਰ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਭਾਜਪਾ ਲਈ ਅਹਿਮ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।
ਸ਼੍ਰੀ ਅਸ਼ਵਨੀ ਭਗਤ ਜੀ — ਲੰਮੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਮਜ਼ਬੂਤ ਕਾਂਗਰਸੀ ਪਰਿਵਾਰ ਨਾਲ ਸਬੰਧਤ ਹਨ। ਅੱਜ ਉਹ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਸ਼੍ਰੀ ਹਸਨ ਸੋਨੀ ਜੀ — ਲੰਮੇ ਸਮੇਂ ਤੋਂ ਭਾਜਪਾ ਨਾਲ ਜੁੜੇ ਪਰਿਵਾਰ ਨਾਲ ਸਬੰਧਤ ਹਨ। ਉਹ ਭਾਜਪਾ ਮੰਡਲ ਨੰਬਰ 4 ਨੌਰਥ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ Human Rights Press Club ਜਲੰਧਰ ਦੇ ਜਨਰਲ ਸਕੱਤਰ ਵਜੋਂ ਵੀ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਅੱਜ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਸ਼੍ਰੀ ਸ਼ਿਵ ਕਲਰਾ ਜੀ — ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 75 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ। ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਅੱਜ ਉਹ ‘ਆਪ’ ਨਾਲ ਜੁੜੇ।
ਸਰਦਾਰ ਬਲਬੀਰ ਸਿੰਘ ਬੱਧਣ ਜੀ — All India Consumer Protection Organisation ਦੇ ਪੰਜਾਬ ਸਟੇਟ ਪ੍ਰੈਜ਼ੀਡੈਂਟ ਅਤੇ Indian National Trade Union Congress ਦੇ ਨੈਸ਼ਨਲ ਵਾਈਸ ਚੇਅਰਮੈਨ ਵਜੋਂ ਅਹਿਮ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਸਮਾਜਿਕ ਅਤੇ ਜਨਤਕ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ।
ਸ਼੍ਰੀ ਨੀਰਜ ਕਸ਼ਯਪ ਜੀ — 25 ਸਾਲ ਤੋਂ ਵੱਧ ਸਮੇਂ ਤੋਂ ਭਾਜਪਾ ਨਾਲ ਜੁੜੇ ਪਰਿਵਾਰ ਨਾਲ ਸਬੰਧਤ ਹਨ। ਉਹ ਭਾਜਪਾ ਮੰਡਲ ਨੰਬਰ 4 ਦੇ OBC ਮੋਰਚਾ ਪ੍ਰਧਾਨ, ਬੂਥ ਕੋਆਰਡੀਨੇਟਰ ਅਤੇ Human Rights Council ਜਲੰਧਰ ਦੇ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਅੱਜ ਉਨ੍ਹਾਂ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਸ਼੍ਰੀ ਸੰਨੀ ਦੂਆ ਜੀ — ਲੰਮੇ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ ਅਤੇ ਬੂਥ ਪੱਧਰ ’ਤੇ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਦੇ ਰਹੇ ਹਨ। ਉਹ ਭਾਜਪਾ ਮੰਡਲ ਨੰਬਰ 2 ਯੁਵਾ ਮੋਰਚਾ ਦੇ ਪ੍ਰਧਾਨ ਵੀ ਰਹੇ ਹਨ। ਇਸ ਤੋਂ ਇਲਾਵਾ ਸ਼੍ਰੀ ਗੌਹਰੀ ਸੰਗੀਤ ਮੰਡਲ ਜਲੰਧਰ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।
ਸ਼੍ਰੀ ਸੁਬੇਦਾਰ ਯਾਦਵ ਜੀ — ਕਾਂਗਰਸ ਨਾਲ ਜੁੜੇ ਰਹੇ ਅਤੇ ਜ਼ਿਲ੍ਹਾ ਪੱਧਰ ’ਤੇ ਵਾਈਸ ਪ੍ਰੈਜ਼ੀਡੈਂਟ ਅਤੇ OBC ਮੋਰਚਾ ਨਾਲ ਸਬੰਧਤ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਅੱਜ ਉਹ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਸ਼੍ਰੀ ਸੁਖਵੀਰ ਸਿੰਘ ਜੀ — ਕੱਟੜ ਅਕਾਲੀ ਦਲ ਪਰਿਵਾਰ ਨਾਲ ਸਬੰਧਤ ਅਤੇ ਹਲਕਾ ਜਲੰਧਰ ਨੌਰਥ ਦੇ ਸਰਗਰਮ ਯੁਵਾ ਆਗੂ, ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਸ਼੍ਰੀ ਤਰਮ ਤਨਵੀਰ ਸਿੰਘ ਜੀ — ਲੰਮੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਰਹੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ। ਅੱਜ ਉਨ੍ਹਾਂ ਨੇ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ।
ਇਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਰਿਵਾਰਾਂ ਦੇ ‘ਆਪ’ ਨਾਲ ਜੁੜਨ ਨਾਲ ਜਲੰਧਰ ਨੌਰਥ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ਵੱਖ-ਵੱਖ ਸਿਆਸੀ, ਸਮਾਜਿਕ ਅਤੇ ਵਪਾਰਕ ਖੇਤਰਾਂ ਵਿੱਚ ਤਜਰਬਾ ਰੱਖਣ ਵਾਲੀਆਂ ਇਨ੍ਹਾਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਵੀ ਵੱਡਾ ਹੁਲਾਰਾ ਮਿਲਿਆ ਹੈ।
ਜਲੰਧਰ ਨੌਰਥ ਵਿੱਚ ਵਧਦਾ ‘ਆਪ’ ਦਾ ਕਾਰਵਾਂ — ਭਾਜਪਾ ਅਤੇ ਕਾਂਗਰਸ ਲਈ ਵੱਡਾ ਸਿਆਸੀ ਸੰਦੇਸ਼
🙏



