
ਅੱਜ ਦਿਨ ਵਿੱਚ ਪਿੰਡ ਤੂਰ ਬੰਜਾਰਾ, ਜ਼ਿਲ੍ਹਾ ਸੰਗਰੂਰ ਵਿਖੇ ਸਵਰਗੀ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਨ ਜਾ ਰਹੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ, ਕੌਮੀ ਉਪ ਪ੍ਰਧਾਨ ਸਰਦਾਰ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਸਾਬਕਾ ਸੂਬਾ ਪ੍ਰਧਾਨ ਤੇ ਵਿਧਾਇਕ ਸ੍ਰੀ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪਿੰਡ ਤੋਂ ਕੁਝ ਦੂਰੀ ’ਤੇ ਹਾਈਵੇ ’ਤੇ ਰੋਕ ਦਿੱਤਾ ਗਿਆ।

ਚੰਡੀਗੜ੍ਹ, ਸਤੰਬਰ 10
➖ ਅੱਜ ਦਿਨ ਵਿੱਚ ਪਿੰਡ ਤੂਰ ਬੰਜਾਰਾ, ਜ਼ਿਲ੍ਹਾ ਸੰਗਰੂਰ ਵਿਖੇ ਸਵਰਗੀ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਨ ਜਾ ਰਹੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ, ਕੌਮੀ ਉਪ ਪ੍ਰਧਾਨ ਸਰਦਾਰ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਸਾਬਕਾ ਸੂਬਾ ਪ੍ਰਧਾਨ ਤੇ ਵਿਧਾਇਕ ਸ੍ਰੀ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪਿੰਡ ਤੋਂ ਕੁਝ ਦੂਰੀ ’ਤੇ ਹਾਈਵੇ ’ਤੇ ਰੋਕ ਦਿੱਤਾ ਗਿਆ।
➖ ਇਸ ਤੋਂ ਬਾਅਦ ਸੂਬਾ ਜਨਰਲ ਸਕੱਤਰ ਸ੍ਰੀ ਅਨਿਲ ਸਰੀਨ ਨੇ ਚੰਡੀਗੜ੍ਹ ਵਿਖੇ ਐਲਾਨ ਕੀਤਾ ਸੀ ਕਿ ਅਸੀਂ ਕੱਲ੍ਹ ਸੈਂਕੜੇ ਵਰਕਰਾਂ ਦੇ ਨਾਲ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਨ ਲਈ ਜਾਵਾਂਗੇ।
➖ ਪਰੰਤੂ ਬਾਅਦ ਵਿੱਚ ਸਾਰੇ ਭਾਜਪਾ ਆਗੂਆਂ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਆਪਣੀ ਸੰਵੇਦਨਾ ਪ੍ਰਗਟ ਕੀਤੀ।
➖ *ਕਿਉਂਕਿ ਜਿਸ ਉਦੇਸ਼ ਨਾਲ ਕੱਲ੍ਹ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਸੀ, ਉਹ ਅੱਜ ਹੀ ਪੂਰਾ ਹੋ ਗਿਆ ਹੈ, ਇਸ ਲਈ ਕੱਲ੍ਹ ਸੈਂਕੜੇ ਵਰਕਰਾਂ ਦੇ ਨਾਲ ਪਿੰਡ ਤੂਰ ਬੰਜਾਰਾ, ਜ਼ਿਲ੍ਹਾ ਸੰਗਰੂਰ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।*



