Sliderपंजाब

ਭਗਤ ਚੁੰਨੀ ਲਾਲ ਜੀ ਦਾ ਵਿਛੋੜਾ ਦਲਿਤ ਸਮਾਜ, ਜਲੰਧਰ ਤੇ ਪੰਜਾਬ ਲਈ ਨਾ ਪੂਰਾ ਹੋਣ ਵਾਲਾ ਘਾਟਾ: ਸੁਖਮਿੰਦਰ ਸਿੰਘ ਰਾਜਪਾਲ

ਜਲੰਧਰ: ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਭਗਤ ਚੁੰਨੀ ਲਾਲ ਜੀ ਦਾ ਇਸ ਦੁਨੀਆ ਤੋਂ ਚਲੇ ਜਾਣਾ ਦਲਿਤ ਸਮਾਜ, ਜਲੰਧਰ ਅਤੇ ਸਮੁੱਚੇ ਪੰਜਾਬ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਬਹੁਤ ਹੀ ਨੇਕ ਦਿਲ, ਸ਼ਰੀਫ਼ ਅਤੇ ਇਮਾਨਦਾਰ ਸਿਆਸਤਦਾਨ ਸਨ। ਉਨ੍ਹਾਂ ਦੇ ਦਰਵਾਜ਼ੇ ’ਤੇ ਜਿਹੜਾ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਜਾਂਦਾ ਸੀ, ਉਹ ਉਸਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਸਨ।

ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਉਹ ਖੁਦ ਕੈਬਨਿਟ ਮੰਤਰੀ ਮਹਿੰਦਰ ਭਗਤ ਜੀ ਸਮੇਤ ਸਮੁੱਚੇ ਪਰਿਵਾਰ ਦੇ ਨਾਲ ਖੜ੍ਹੇ ਹਨ।

ਰਾਜਪਾਲ ਨੇ ਕਿਹਾ ਕਿ ਭਗਤ ਚੁੰਨੀ ਲਾਲ ਜੀ ਨੇ ਆਪਣੀ ਜ਼ਿੰਦਗੀ ਦੌਰਾਨ ਲੋਕ ਸੇਵਾ ਦਾ ਜੋ ਰਾਹ ਦਿਖਾਇਆ ਅਤੇ ਸਮਾਜ ਪ੍ਰਤੀ ਜੋ ਸੰਦੇਸ਼ ਦਿੱਤਾ, ਉਹ ਅੱਜ ਹਰ ਸਿਆਸਤਦਾਨ ਲਈ ਪ੍ਰੇਰਣਾ ਹੈ। ਉਨ੍ਹਾਂ ਦੀ ਸੋਚ ਅਤੇ ਲੋਕ ਸੇਵਾ ਦੇ ਮਾਰਗ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Related Articles

Back to top button