Sliderपंजाब

ਸਿਹਤ ਵਿਭਾਗ ਜਲੰਧਰ ਵੱਲੋਂ ਹੌਟਸਪਾਟ ਖੇਤਰਾਂ ‘ਚ ਚਲਾਈ ਗਈ ਐਂਟੀ ਡੇਂਗੂ ਮੁਹਿੰਮ

ਜਲੰਧਰ (11-09-2026) ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਜਲੰਧਰ ਵੱਲੋਂ ਸ਼ੁੱਕਰਵਾਰ ਨੂੰ ਡੇਂਗੂ ਕੇਸਾਂ ਦੇ ਹੌਟਸਪਾਟ ਖੇਤਰਾਂ ਅਤੇ ਘਰ-ਘਰ ਜਾ ਕੇ ਐਂਟੀ ਡੇਂਗੂ ਮੁਹਿੰਮ ਚਲਾਈ ਗਈ। ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ ਦੀ ਅਗਵਾਈ ਹੇਠ ਐਂਟੀ ਲਾਰਵਾ ਟੀਮਾਂ ਵੱਲੋਂ ਇਨ੍ਹਾਂ ਥਾਵਾਂ ‘ਤੇ ਜਾ ਕੇ ਡੇਂਗੂ ਸਰਵੇ ਕੀਤਾ ਗਿਆ। ਇਸ ਦੌਰਾਨ ਸੰਭਾਵਿਤ ਥਾਵਾਂ ‘ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ ਅਤੇ ਟੀਮਾਂ ਵੱਲੋਂ ਲਾਰਵਾ ਮਿਲਣ ‘ਤੇ ਉਸਨੂੰ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਵਿੱਚ ਕੁੱਲ 2572 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ, ਜਿਨ੍ਹਾਂ ਵਿਚ ਸ਼ਹਿਰੀ ਖੇਤਰਾਂ ਦੇ 845 ਘਰ ਅਤੇ ਪੇਂਡੂ ਖੇਤਰਾਂ ਦੇ 1727 ਘਰ ਸ਼ਾਮਲ ਹਨ। ਇਸ ਦੌਰਾਨ 18 ਥਾਵਾਂ ‘ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਦੇ ਕੂਲਰ, ਫਰਿਜ਼ ਦੀਆਂ ਟਰੇਆਂ, ਪੰਛੀਆਂ ਵਾਸਤੇ ਪੀਣ ਵਾਲੇ ਪਾਣੀ ਦੇ ਬਰਤਨਾਂ, ਗਮਲਿਆਂ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਖਾਲੀ ਕਰਕੇ ਜਰੂਰ ਸਾਫ਼ ਕਰੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਟੁੱਟੇ-ਭੱਜੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Related Articles

Back to top button