Sliderपंजाब

*ਸਕੂਲ ’ਚ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ* *ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ְ’ਚ ਕਰੀਅਰ ਦੇ ਮੌਕਿਆਂ ਬਾਰੇ ਦਿੱਤੀ ਜਾਣਕਾਰੀ*

ਜਲੰਧਰ, 16 ਸਤੰਬਰ : ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਜਲੰਧਰ ਦੀ ਟੀਮ ਵੱਲੋਂ ਅੱਜ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਇਕ ਵਿਸ਼ੇਸ਼ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ।

ਸੈਸ਼ਨ ਦੌਰਾਨ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਕਰੀਅਰ ਪਲਾਨਿੰਗ ਸਬੰਧੀ ਵਿਦਿਆਰਥੀਆਂ ਨਾਲ ਮਹੱਤਵਪੂਰਣ ਨੁਕਤੇ ਸਾਂਝੇ ਕੀਤੇ ਅਤੇ ਰੋਜ਼ਗਾਰ ਦੇ ਪ੍ਰਮੁੱਖ ਖੇਤਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ਿਆਂ ਦੀ ਚੋਣ ਦੀ ਅਹਿਮੀਅਤ ’ਤੇ ਚਾਨਣਾ ਪਾਇਆ।

ਉਪਰੰਤ ਭਾਰਤੀ ਫੌਜ ਤੋਂ ਜ਼ੋਨਲ ਭਰਤੀ ਅਫ਼ਸਰ ਕਰਨਲ ਰਸ਼ਮੀ ਨਾਰਾਇਣ ਵੱਲੋਂ ਵਿਦਿਆਰਥੀਆਂ ਨੂੰ ਅਗਨੀਵੀਰ ਭਰਤੀ ਰੈਲੀਆਂ ਬਾਬਤ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਫੌਜ ਵਿੱਚ ਬਤੌਰ ਅਗਨੀਵੀਰ ਭਰਤੀ ਹੋਣ ਲਈ ਲੋੜੀਂਦੀ ਵਿੱਦਿਅਕ ਯੋਗਤਾ, ਸਰੀਰਕ ਮਾਪਦੰਡ, ਅਪਲਾਈ ਕਰਨ ਦੀ ਵਿਧੀ ਅਤੇ ਭਰਤੀ ਸ਼ਡਿਊਲ ਬਾਰੇ ਜਾਣਕਾਰੀ ਦਿੱਤੀ ਗਈ।

ਕਰੀਅਰ ਕਾਊਂਸਲਰ ਗੌਰਵ ਕੁਮਾਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੌਜੂਦ ਰੋਜ਼ਗਾਰ ਦੇ ਮੌਕਿਆਂ ਤੋਂ ਜਾਣੂ ਕਰਵਾਇਆ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਸਵੈ-ਰੋਜ਼ਗਾਰ ਸਕੀਮਾਂ ਤਹਿਤ ਸਬਸਿਡੀ ’ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਬਾਰੇ ਵੀ ਜਾਣਕਾਰੀ ਦਿੱਤੀ ਤਾਂ ਜੋ ਚਾਹਵਾਨ ਵਿਦਿਆਰਥੀ ਭਵਿੱਖ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨ ਵਿੱਚ ਸਫ਼ਲ ਹੋ ਸਕਣ।

ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਗਿਆ।

ਸੈਸ਼ਨ ਵਿੱਚ ਪ੍ਰਿੰਸੀਪਲ ਅਰਸ਼ਦੀਪ ਕੌਰ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਨਰਿੰਦਰ ਭਗਤ, ਲੈਕਚਰਾਰ ਨਰੇਸ਼ ਕੁਮਾਰ ਸਰੋਆ ਅਤੇ ਲੈਕਚਰਾਰ ਹਰਿੰਦਰ ਸਿੰਘ ਵੀ ਮੌਜੂਦ ਸਨ।

Related Articles

Back to top button