Sliderपंजाब

“ਐਂਟੀ ਡੇਂਗੂ ਮੁਹਿੰਮ” ਦੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ-ਸਰਵੇ ਕਰਦੇ ਹੋਏ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਕੀਤਾ ਜਾਗਰੂਕ

ਜਲੰਧਰ 18 ਸਤੰਬਰ 2026 : ਡੇਂਗੂ ਰੋਕਥਾਮ ਦੇ ਮੱਦੇਨਜ਼ਰ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਂਟੀ ਡੇਂਗੂ ਮੁਹਿੰਮ ਗਤੀਵਿਧੀਆਂ ਅਧੀਨ ਸ਼ੁੱਕਰਵਾਰ ਨੂੰ ਜ਼ਿਲ੍ਹੇ ਭਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ, ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮਾਂ ਵੱਲੋਂ ਵੱਖ-ਵੱਖ ਨਰਸਰੀਆਂ, ਰਿਹਾਇਸ਼ੀ ਪਲਾਟਾਂ ਅਤੇ ਘਰਾਂ ਵਿੱਚ ਮੱਛਰ ਦੇ ਪੈਦਾ ਹੋਣ ਵਾਲੇ ਸੰਭਾਵਿਤ ਸਰੋਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਡੇਂਗੂ ਲਾਰਵਾ ਦੀ ਸ਼ਨਾਖਤ ਹੋਣ ‘ਤੇ ਉਸ ਨੂੰ ਨਿਰਧਾਰਿਤ ਵਿਧੀ ਨਾਲ ਟੀਮਾਂ ਵੱਲੋਂ ਨਸ਼ਟ ਕਰ ਦਿੱਤਾ ਗਿਆ, ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਜ਼ਰੂਰੀ ਸਾਵਧਾਨੀਆਂ ਸੰਬੰਧੀ ਜਾਣਕਾਰੀ ਦਿੱਤੀ ਗਈ।
ਜਿਲ੍ਹਾ ਐਪੀਡਿਮੋਲੋਜਿਸਟ ਡਾ. ਅਦਿੱਤਿਆਪਾਲ ਨੇ “ਐਂਟੀ ਡੇਂਗੂ ਮੁਹਿੰਮ” ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਭ ਦੇ ਸਾਂਝੇ ਸਹਿਯੋਗ ਨਾਲ ਡੇਂਗੂ ਦੇ ਫੈਲਾਅ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ। ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੂਲਰਾਂ ਵਿੱਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਈਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ।
ਜਿਲ੍ਹਾ ਐਪੀਡਿਮੋਲੋਜਿਸਟ ਵੱਲੋਂ ਜਾਣਕਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ 2169 ਘਰਾਂ ਵਿੱਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਜਿਸ ਵਿੱਚ 1524 ਪੇਂਡੂ ਖੇਤਰ ਦੇ ਅਤੇ 645 ਘਰ ਸ਼ਹਿਰੀ ਖੇਤਰ ਦੇ ਸ਼ਾਮਿਲ ਹਨ। ਇਸ ਦੌਰਾਨ 10 ਥਾਂਵਾਂ ‘ਤੇ ਡੇਂਗੂ ਲਾਰਵਾ ਮਿਲਿਆ ਜਿਸਨੂੰ ਟੀਮਾਂ ਵੱਲੋਂ ਨਿਰਧਾਰਿਤ ਵਿਧੀ ਨਾਲ ਨਸ਼ਟ ਕਰ ਦਿੱਤਾ ਗਿਆ। ਡੇਂਗੂ ਦੀ ਰੋਕਥਾਮ ਲਈ ਵਿਭਾਗ ਦੀਆਂ ਟੀਮਾਂ ਵੱਲੋਂ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ।

Related Articles

Back to top button