Sliderपंजाब

ਨਿਯਮਤ ਦਵਾਈ ਅਤੇ ਪੋਸ਼ਟਿਕ ਖੁਰਾਕ ਹੀ ਟੀ.ਬੀ. ਤੋਂ ਬਚਾਅ ਦੀ ਅਸਲ ਕੁੰਜੀ : ਸਿਵਲ ਸਰਜਨ ਡਾ. ਰਾਜੇਸ਼ ਗਰਗ

ਜਲੰਧਰ (22.09.2026): ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ 100 ਦਿਨਾਂ ਟੀ.ਬੀ. ਮੁਕਤ ਅਭਿਆਨ ਤਹਿਤ ਅੱਜ ਜ਼ਿਲ੍ਹਾ ਟੀ.ਬੀ. ਕੇਂਦਰ ਜਲੰਧਰ ਵਿਖੇ ਟੀ.ਬੀ. ਦੇ ਮਰੀਜ਼ਾਂ ਦੀ ਬਿਹਤਰ ਸਿਹਤ ਅਤੇ ਜਲਦ ਰਿਕਵਰੀ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਟੀ.ਬੀ. ਦੇ ਕੁੱਲ 85 ਮਰੀਜ਼ਾਂ ਨੂੰ ਪ੍ਰੋਟੀਨ ਅਤੇ ਜ਼ਰੂਰੀ ਪੋਸ਼ਕ ਤੱਤਾਂ ਨਾਲ ਭਰਪੂਰ ਖੁਰਾਕ/ਫੂਡ ਕਿੱਟਾਂ ਵੰਡੀਆਂ ਗਈਆਂ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀ.ਬੀ. ਦੇ ਇਲਾਜ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਦੇ ਨਾਲ-ਨਾਲ ਸੰਤੁਲਿਤ ਅਤੇ ਪੋਸ਼ਟਿਕ ਆਹਾਰ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਇਹ ਕਿੱਟਾਂ ‘ਨਿਕਸ਼ੇ ਮਿੱਤਰ’ (Ni-kshay Mitra) ਅਤੇ ਜਨ ਭਾਗੀਦਾਰੀ ਪਹਿਲਕਦਮੀ ਦੇ ਸਹਿਯੋਗ ਨਾਲ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਣ ਲਈ ਪੋਸ਼ਟਿਕ ਖੁਰਾਕ ਦੇ ਨਾਲ-ਨਾਲ ਰੋਜ਼ਾਨਾ ਕਸਰਤ ਤੇ ਸੈਰ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਹੋਰਨਾਂ ਸੰਸਥਾਵਾਂ ਅਤੇ ਸਮਾਜ ਸੇਵਕਾਂ ਨੂੰ ਵੀ ਇਸ 100 ਦਿਨਾਂ ਦੀ ਟੀ.ਬੀ. ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰੂਬੀ, ਜਿਲ੍ਹਾ ਟੀ.ਬੀ.ਅਫਸਰ ਡਾ. ਪਰਮਵੀਰ ਸਿੰਘ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਡਿਪਟੀ ਐਮ.ਈ.ਆਈ.ਓ. ਰਵਿੰਦਰ ਜੱਸਲ, ਐੱਸ.ਟੀ.ਐੱਸ. ਅਮਿਤ ਅੱਟੇ, ਡੌਟਸ ਪ੍ਰੋਵਾਈਡਰ ਨੀਲਮ ਅਤੇ ਸਿਹਤ ਵਿਭਾਗ ਦੇ ਫੀਲਡ ਸਟਾਫ਼ ਦੇ ਅਧਿਕਾਰੀ ਵੀ ਮੌਜੂਦ ਸਨ।

Related Articles

Back to top button