Sliderपंजाब

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ ਦਾ ਤਿਮਾਹੀ ਨਿਰੀਖਣ

ਜਲੰਧਰ, 23 ਸਤੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਵੇਅਰ ਹਾਊਸ ਦਾ ਤਿਮਾਹੀ ਨਿਰੀਖਣ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਨਿਰੀਖਣ ਦੌਰਾਨ ਸ਼੍ਰੀ ਵਾਲੀਆ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੇਅਰ ਹਾਊਸ ਵਿੱਚ ਸਟੋਰ ਕੀਤੀਆਂ ਵੋਟਿੰਗ ਮਸ਼ੀਨਾਂ, ਉਨ੍ਹਾਂ ਦੇ ਰੱਖ-ਰਖਾਅ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੇਅਰਹਾਊਸ ਵਿੱਚ ਵੋਟਿੰਗ ਮਸ਼ੀਨਾਂ ਦੀ ਨਿਗਰਾਨੀ ਲਈ ਲਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ, ਅੱਗ ਬੁਝਾਊ ਯੰਤਰਾਂ, ਲਾਗ ਬੁੱਕ ਐਂਟਰੀਆਂ ਸਮੇਤ ਹੋਰ ਸੁਰੱਖਿਆ ਇੰਤਜ਼ਾਮਾਂ ਦੀ ਬਾਰੀਕੀ ਨਾਲ ਜਾਂਚ ਕੀਤੀ।

ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਵੋਟਿੰਗ ਮਸ਼ੀਨਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਸਬੰਧੀ ਚੋਣ ਕਮਿਸ਼ਨ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਮੌਜੂਦ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਵਰੁਣ ਕੁਮਾਰ, ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Related Articles

Back to top button