Sliderपंजाब

ਆਈਫਾ ਦੇ ਸੱਦੇ ’ਤੇ ਆਂਗਣਵਾੜੀ ਵਰਕਰਾਂ-ਹੈਲਪਰਾਂ ਦਾ ਜ਼ੋਰਦਾਰ ਪ੍ਰਦਰਸ਼ਨ

ਜਲੰਧਰ, 6 ਅਕਤੂਬਰ:
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (AIFAWH) ਦੇ ਸੱਦੇ ’ਤੇ ਅੱਜ ਜਲੰਧਰ ਵਿਖੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੂੰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀ ਆਵਾਜ਼ ਸੰਸਦ ਤੱਕ ਪਹੁੰਚਾਉਣ ਦੀ ਮੰਗ ਕੀਤੀ।

ਅੱਜ ਦੇ ਪ੍ਰਦਰਸ਼ਨ ਦੀ ਅਗਵਾਈ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕੀਤੀ। ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਅਕਾਸ਼ ਗੁੰਜਾਊ ਨਾਅਰਿਆਂ ਨਾਲ ਕੇਂਦਰ ਸਰਕਾਰ ਤੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਲਗਾਤਾਰ ਧੱਕਾ ਅਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2018 ਵਿੱਚ ਕੇਂਦਰ ਸਰਕਾਰ ਵੱਲੋਂ ਮਾਣਭੱਤਾ ਵਿੱਚ ਨਿਗੂਣਾ ਜਿਹਾ ਵਾਅਦਾ ਕੀਤਾ ਗਿਆ ਸੀ, ਪਰ ਉਸ ਤੋਂ ਬਾਅਦ ਮਾਣਭੱਤੇ ਵਿੱਚ ਕੋਈ ਵਾਜਬ ਵਾਧਾ ਨਹੀਂ ਕੀਤਾ ਗਿਆ। ਮਹਿੰਗਾਈ ਲਗਾਤਾਰ ਵਧ ਰਹੀ ਹੈ । ਜੇਕਰ 60:40 ਦੇ ਅਨੁਪਾਤ ਨੂੰ ਜੋੜਿਆ ਜਾਵੇ ਤਾਂ ਕੇਂਦਰ ਸਰਕਾਰ ਵਰਕਰ ਨੂੰ 2700 ਤੇ ਹੈਲਪਰ ਨੂੰ 1350 ਰੁ ਹੀ ਮੁਹਈਆ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਆਂਗਣਵਾੜੀ ਵਰਕਰਾਂ ਨੂੰ ਘੱਟੋ-ਘੱਟ ਮਜ਼ਦੂਰੀ ਦੇ ਘੇਰੇ ਵਿੱਚ ਲਿਆਉਣ, ਸਮਾਜਿਕ ਸੁਰੱਖਿਆ ਦੇਣ ਅਤੇ ਉਨ੍ਹਾਂ ਨੂੰ ਪੈਨਸ਼ਨ ਤੇ ਗ੍ਰੈਚੁਇਟੀ ਵਰਗੇ ਹੱਕ ਦੇਣ ਲਈ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਕਦਮ ਚੁੱਕਣ ਦੇ ਹੁਕਮ ਹਨ।
ਯੂਨੀਅਨ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਦੇਸ਼ ਦੀਆਂ ਕਰੋੜਾਂ ਔਰਤਾਂ ਅਤੇ ਬੱਚਿਆਂ ਨਾਲ ਜੁੜੀਆਂ ਮਹੱਤਵਪੂਰਨ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀਆਂ ਹਨ। ਪੋਸ਼ਣ ਅਭਿਆਨ ਅਤੇ ਪੋਸ਼ਣ ਮਹੀਨਾ ਵਰਗੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਵੀ ਵਰਕਰਾਂ ’ਤੇ ਲਗਾਤਾਰ ਆਰਥਿਕ ਜ਼ਿੰਮੇਵਾਰੀਆਂ ਪਾਈਆਂ ਜਾ ਰਹੀਆਂ ਹਨ। ਹੋਰ ਵੀ ਵੱਖ-ਵੱਖ ਪ੍ਰੋਗਰਾਮਾਂ ਨੂੰ ਕਰਨ ਵਾਸਤੇ ਵਰਕਰਾਂ ਹੈਲਪਰ ਨੂੰ ਆਪਣੀ ਜੇਬ ਵਿੱਚੋਂ ਪੈਸਾ ਖਰਚ ਕਰਕੇ ਪ੍ਰੋਗਰਾਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ, ਜੋ ਕਿ ਬਿਲਕੁਲ ਗਲਤ ਅਤੇ ਨਿੰਦਣਯੋਗ ਹੈ।

ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੇ ਮੁੱਖ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਵਾਧੂ ਕੰਮ ਸੌਂਪੇ ਜਾਂਦੇ ਹਨ। ਕੰਮ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ ਹੈ, ਪਰ ਉਸ ਦੇ ਬਦਲੇ ਨਾ ਤਾਂ ਉਚਿਤ ਮਿਹਨਤਾਨਾ ਦਿੱਤਾ ਜਾਂਦਾ ਹੈ ਅਤੇ ਨਾ ਹੀ ਲੋੜੀਂਦੇ ਸਾਧਨ ਮੁਹੱਈਆ ਕਰਵਾਏ ਜਾਂਦੇ ਹਨ। ਇਸ ਦੇ ਉਲਟ ਕੰਮ ਪੂਰਾ ਨਾ ਹੋਣ ਦੀ ਸੂਰਤ ਵਿੱਚ ਵਰਕਰਾਂ ’ਤੇ ਨੋਟਿਸਾਂ ਅਤੇ ਹੋਰ ਤਰ੍ਹਾਂ ਦੀ ਕਾਰਵਾਈ ਕਰਕੇ ਦਬਾਅ ਬਣਾਇਆ ਜਾਂਦਾ ਹੈ।

ਯੂਨੀਅਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯਮਤ ਕਰੇ, ਘੱਟੋ-ਘੱਟ ਮਜ਼ਦੂਰੀ ਲਾਗੂ ਕਰੇ, ਮਾਣਭੱਤੇ ਵਿੱਚ ਵਾਜਬ ਵਾਧਾ ਕਰੇ, ਪੈਨਸ਼ਨ ਅਤੇ ਗ੍ਰੈਚੁਇਟੀ ਸਮੇਤ ਸਮਾਜਿਕ ਸੁਰੱਖਿਆ ਦੇ ਹੱਕ ਦੇਵੇ ਅਤੇ ਵਾਧੂ ਕੰਮਾਂ ਦਾ ਬੋਝ ਖਤਮ ਕਰੇ। ਇਸ ਦੇ ਨਾਲ ਹੀ ਪੋਸ਼ਣ ਮਹੀਨੇ ਅਤੇ ਹੋਰ ਸਰਕਾਰੀ ਪ੍ਰੋਗਰਾਮਾਂ ਲਈ ਹੋਣ ਵਾਲੇ ਖਰਚੇ ਦੀ ਸਰਕਾਰ ਵੱਲੋਂ ਪੂਰੀ ਅਦਾਇਗੀ ਯਕੀਨੀ ਬਣਾਈ ਜਾਵੇ।

ਯੂਨੀਅਨ ਆਗੂਆਂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੂੰ ਅਪੀਲ ਕੀਤੀ ਕਿ ਉਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਅਤੇ ਕੇਂਦਰ ਸਰਕਾਰ ’ਤੇ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਲਈ ਦਬਾਅ ਬਣਾਉਣ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਨੂੰ7 ਸੰਜੀਦਗੀ ਨਾਲ ਨਹੀਂ ਲਿਆ ਜਾ ਰਿਹਾ ਜਿਸ ਕਾਰਨ ਆਂਗਨਵਾੜੀ ਵਰਕਰ ਹੈਲਪਰ ਵਿੱਚ ਤਿੱਖਾ ਰੋਸ ਹੈ ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰ ਹੈਲਪਰ ਇੱਕ ਦੋ ਦਸੰਬਰ ਨੂੰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨਗੇ।
ਅੱਜ ਦੇ ਰੋਸ ਪ੍ਰਦਰਸ਼ਨ ਮੁੱਖ ਆਗੂਆ ਤੋਂ ਬਿਨਾ ਸੂਬਾਈ ਵਿਤ ਸਕੱਤਰ ਅੰਮ੍ਰਿਤਪਾਲ ਕੌਰ,ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ,ਅਨੂਪ ਕੌਰ,ਗੁਰਬਖਸ਼ ਕੌਰ, ਸਕੱਤਰ ਸੁਰਜੀਤ ਕੌਰ,ਨਿਰਲੇਪ ਕੌਰ,ਜਸਵਿੰਦਰ ਕੌਰ,ਸਤਵੰਤ ਕੌਰ,

Related Articles

Back to top button