Uncategorizedपंजाबशिक्षा और संस्कृति

ਆਟੋਮੋਬਾਈਲ ਵਿਭਾਗ ਦੇ ਵਿਦਿਆਰਥੀਆਂ ਨੇ ਨੇਵਯੁਗ ਬੈਲਟਸ ਇੰਡੀਆ ਲਿਮਟਿਡ ਦਾ ਕੀਤਾ ਉਦਯੋਗਿਕ ਦੌਰਾ

ਜਲੰਧਰ: ਮੇਹਰ ਚੰਦ ਪੌਲੀਟੈਕਨਿਕ ਕਾਲਜ, ਜਲੰਧਰ ਦੇ ਆਟੋਮੋਬਾਈਲ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀ ਪ੍ਰੈਕਟੀਕਲ ਜਾਣਕਾਰੀ ਦੇਣ ਲਈ ਨੇਵਯੁਗ ਬੈਲਟਸ ਇੰਡੀਆ ਲਿਮਟਿਡ, ਜਲੰਧਰ ਵਿਖੇ ਉਦਯੋਗਿਕ ਦੌਰਾ ਕਰਵਾਇਆ ਗਿਆ। ਇਹ ਦੌਰਾ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਸਰਪ੍ਰਸਤੀ ਅਤੇ ਵਿਭਾਗ ਮੁਖੀ ਸ਼੍ਰੀ ਗੌਰਵ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ।

ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਦਯੋਗਿਕ ਦੌਰੇ ਵਿਦਿਆਰਥੀਆਂ ਦੇ ਤਕਨੀਕੀ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉਦਯੋਗ ਦੀਆਂ ਅਸਲ ਲੋੜਾਂ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਵਿਭਾਗ ਮੁਖੀ ਸ਼੍ਰੀ ਗੌਰਵ ਸ਼ਰਮਾ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਪ੍ਰਾਪਤ ਸਿਧਾਂਤਕ ਗਿਆਨ ਨੂੰ ਅਸਲ ਉਦਯੋਗਿਕ ਪ੍ਰਕਿਰਿਆਵਾਂ ਨਾਲ ਜੋੜਨ ਦਾ ਮੌਕਾ ਦਿੰਦੇ ਹਨ। ਇਸ ਨਾਲ ਉਨ੍ਹਾਂ ਦੀ ਤਕਨੀਕੀ ਸਮਝ ਵਿੱਚ ਵਾਧਾ ਹੁੰਦਾ ਹੈ ਅਤੇ ਉਹ ਭਵਿੱਖ ਵਿੱਚ ਉਦਯੋਗਿਕ ਖੇਤਰ ਵਿੱਚ ਕੰਮ ਕਰਨ ਲਈ ਬਿਹਤਰ ਢੰਗ ਨਾਲ ਤਿਆਰ ਹੁੰਦੇ ਹਨ।

ਦੌਰੇ ਦੌਰਾਨ ਉਦਯੋਗ ਦੇ ਤਕਨੀਕੀ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਬੈਲਟਾਂ ਦੇ ਨਿਰਮਾਣ ਦੀ ਪ੍ਰਕਿਰਿਆ, ਉਤਪਾਦਨ ਵਿੱਚ ਵਰਤੀ ਜਾਣ ਵਾਲੀ ਮਸ਼ੀਨਰੀ ਅਤੇ ਗੁਣਵੱਤਾ ਜਾਂਚ ਦੇ ਵੱਖ-ਵੱਖ ਪੜਾਵਾਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਮਸ਼ੀਨਾਂ ਦੇ ਕੰਮਕਾਜ, ਉਤਪਾਦਨ ਪ੍ਰਣਾਲੀ ਅਤੇ ਉਦਯੋਗਿਕ ਸੁਰੱਖਿਆ ਨਿਯਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਵਿਦਿਆਰਥੀਆਂ ਨੇ ਇਸ ਦੌਰੇ ਨੂੰ ਲਾਭਦਾਇਕ ਦੱਸਦਿਆਂ ਕਿਹਾ ਕਿ ਨਿਰਮਾਣ ਪ੍ਰਕਿਰਿਆਵਾਂ ਨੂੰ ਪ੍ਰੈਕਟੀਕਲ ਤੌਰ ’ਤੇ ਦੇਖਣ ਨਾਲ ਉਨ੍ਹਾਂ ਦੇ ਤਕਨੀਕੀ ਗਿਆਨ ਵਿੱਚ ਵਾਧਾ ਹੋਇਆ ਹੈ ਅਤੇ ਕਲਾਸ ਵਿੱਚ ਪੜ੍ਹੇ ਵਿਸ਼ਿਆਂ ਨੂੰ ਸਮਝਣ ਵਿੱਚ ਮਦਦ ਮਿਲੀ ਹੈ।

ਇਸ ਮੌਕੇ ਵਿਭਾਗ ਮੁਖੀ ਸ਼੍ਰੀ ਗੌਰਵ ਸ਼ਰਮਾ ਅਤੇ ਲੈਕਚਰਾਰ ਸ਼੍ਰੀ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੀ ਰਹਿਨੁਮਾਈ ਕੀਤੀ ਅਤੇ ਦੌਰੇ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ।

Related Articles

Back to top button