Sliderपंजाब

ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਦੇ ਦਫ਼ਤਰ ਅੱਗੇ ਧਰਨੇ ਪ੍ਰਦਰਸ਼ਨ* *ਲਾਹਨਤ ਪੱਤਰ ਦਫ਼ਤਰ ਦੇ ਦਰਵਾਜ਼ੇ ਉੱਤੇ ਚਿਪਕਾਇਆ*

ਕਰਤਾਰਪੁਰ,19 ਅਕਤੂਬਰ,
ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਮੁੱਖ ਮੰਤਰੀ ਤੇ ਡੀਜੀਪੀ ਪੰਜਾਬ ਦੇ ਅਸਤੀਫ਼ੇ ਦੀ ਮੰਗ ਆਦਿ ਲਈ ਸੰਘਰਸ਼ ਨੂੰ ਤੇਜ਼ ਕਰਦਿਆਂ ਆਪ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਕੇ ਲਾਹਨਤ ਪੱਤਰ ਦੇਣ ਦੇ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਅੱਜ ਹਲਕਾ ਕਰਤਾਰਪੁਰ ਦੇ ਐੱਮ ਐੱਲ ਏ ਬਲਕਾਰ ਸਿੰਘ ਦੇ ਕਰਤਾਰਪੁਰ ਸਥਿਤ ਦਫ਼ਤਰ ਅੱਗੇ ਜਨਤਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵਲੋਂ ਧਰਨਾ ਪ੍ਰਦਰਸ਼ਨ ਕਰਕੇ ਲਾਹਨਤ ਪੱਤਰ ਦਫ਼ਤਰ ਦੇ ਦਰਵਾਜ਼ੇ ਉੱਤੇ ਚਿਪਕਾਇਆ ਗਿਆ। ਧਰਨਾ ਦੁਪਹਿਰ 11:30 ਵਜੇ ਸ਼ੁਰੂ ਹੋ ਕੇ ਦੁਪਹਿਰ 2 ਵਜੇ ਤੱਕ ਜਾਰੀ ਰਿਹਾ। ਧਰਨੇ ਚ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਨਿਨਵਾਦੀ ਨਿਊ ਡੈਮੋਕਰੇਸੀ, ਸ਼੍ਰੋਮਣੀ ਅਕਾਲੀ ਦਲ ਬਲ (ਬਾਦਲ), ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਇਸਤਰੀ ਜਾਗ੍ਰਿਤੀ ਮੰਚ ਨੇ ਸ਼ਮੂਲੀਅਤ ਕੀਤੀ।
ਇਸ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਮੁੱਖ ਮੰਤਰੀ ਤੇ ਡੀਜੀਪੀ ਪੰਜਾਬ ਤੋਂ ਅਸਤੀਫ਼ਾ ਲੈਣ, ਨਸ਼ਿਆਂ ਦੇ ਖ਼ਾਤਮੇ ਤੇ ਨਸ਼ਾ ਸਮੱਗਲਰ, ਪੁਲਿਸ ਅਤੇ ਹਾਕਮ ਧਿਰਾਂ ਦੇ ਸਿਆਸਤਦਾਨਾਂ ਦੇ ਸਾਂਝੇ ਗੱਠਜੋੜ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ,ਕਤਲ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਅਤੇ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਪੀਜੀਆਈ ਦੇ ਡਾਕਟਰਾਂ ਤੋਂ ਕਰਵਾਉਣ ਆਦਿ ਲਈ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਆਪ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਕੇ ਲਾਹਨਤ ਪੱਤਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਤਲ ਕੇਸ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਦੀ ਮੰਗ ਨਾ ਹੋਣ ਦੇ ਬਾਵਜੂਦ ਕਤਲ ਚ ਨਾਮਜ਼ਦ ਮੁੱਖ ਕਸੂਰਵਾਰ ਦਾ ਘਰ ਤੇ ਉਸਦੀ ਦੁਕਾਨ ਉੱਪਰ ਬੁਲਡੋਜ਼ਰ ਚਲਾ ਕੇ ਜਿੱਥੇ ਨਸ਼ਿਆਂ ਦੇ ਸਬੂਤ ਮਟਾਏ ਗਏ,ਉੱਥੇ ਹਿੰਦੂ ਬਨਾਮ ਸਿੱਖ ਮੁੱਦਾ ਖੜ੍ਹਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੀ ਨਿੰਦਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਐੱਸ ਐਚ ਓ ਮਾਨਸਾ ਨੂੰ ਮੁਅੱਤਲ ਕਰਨ ਅਤੇ ਡੀਐਸਪੀ ਨੂੰ ਲਾਈਨ ਹਾਜ਼ਰ ਕਰਕੇ ਗੌਗਲੂਆਂ ਤੋਂ ਮਿੱਟੀ ਝਾੜੀ ਗਈ ਹੈ। ਇਸ ਤਰ੍ਹਾਂ ਪਰਵਿੰਦਰ ਝੋਟੇ ਨੂੰ ਇਨਸਾਫ਼ ਨਹੀਂ ਮਿਲਣ ਲੱਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਸਿਆਸੀ ਕਤਲ ਹਨ। ਨਸ਼ਾ ਸਮੱਗਲਰ, ਪੁਲਿਸ ਅਧਿਕਾਰੀ ਅਤੇ ਹਾਕਮ ਧਿਰਾਂ ਦੇ ਸਿਆਸਤਦਾਨਾਂ ਦਾ ਸਾਂਝਾ ਗੱਠਜੋੜ ਇਹਨਾਂ ਕਤਲਾਂ ਲਈ ਜ਼ਿੰਮੇਵਾਰ ਹੈ। ਇਸ ਗੱਠਜੋੜ ਖਿਲਾਫ਼ ਠੋਸ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨਸ਼ਿਆਂ ਖਿਲਾਫ਼ ਗੱਠਜੋੜ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਤੇ ਹੋਰਨਾਂ ਖਿਲਾਫ਼ ਫ਼ਰੀਦਕੋਟ ਅਤੇ ਨਾਭਾ ਪੁਲਿਸ ਵਲੋਂ ਪੁਲਿਸ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਹ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ।
ਆਗੂਆਂ ਨੇ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੋਕ ਲਹਿਰ ਖੜ੍ਹੀ ਕਰਨ ਅਤੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀਆਂ ਮੰਗਾਂ ਦੇ ਹੱਲ ਤੱਕ ਸੰਘਰਸ਼ ਨੂੰ ਜਾਰੀ ਰੱਖਣ ਦਾ ਸੱਦਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋ,ਸੀਪੀਆਈ (ਐੱਮ ਐੱਲ)ਨਿਊ ਡੈਮੋਕਰੇਸੀ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਗੁਰਪ੍ਰੀਤ ਸਿੰਘ ਚੀਦਾ ਤੇ ਬਲਬੀਰ ਸਿੰਘ ਧੀਰਪੁਰ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾਈ ਪ੍ਰੈੱਸ ਸਕੱਤਰ ਜਸਵੀਰ ਕੌਰ ਜੱਸੀ ਤੋਂ ਇਲਾਵਾ ਗੁਰਦੇਵ ਸਿੰਘ ਮਾਹਲ,ਕੇ ਐੱਸ ਅਟਵਾਲ, ਬਲਵਿੰਦਰ ਕੌਰ ਅਤੇ ਹਰਵਿੰਦਰ ਸਿੰਘ ਰਿੰਕੂ ਆਦਿ ਨੇ ਸੰਬੋਧਨ ਕੀਤਾ।

ਕੈਪਸਨ: ਵਿਧਾਇਕ ਬਲਕਾਰ ਸਿੰਘ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਅਤੇ ਦਫ਼ਤਰ ਦੇ ਦਰਵਾਜ਼ੇ ਉੱਤੇ ਲਾਹਨਤ ਪੱਤਰ ਚਿਪਕਾਉਂਦੇ ਆਗੂ ਅਤੇ ਲੋਕ।

ਜਾਰੀ ਕਰਤਾ,
ਕਸ਼ਮੀਰ ਸਿੰਘ ਘੁੱਗਸ਼ੋਰ,
8968684311

Related Articles

Back to top button