
ਮੇਹਰ ਚੰਦ ਪੋਲੀਟੈਕਨਿਕ ਕਾਲਜ ਦੀ ‘ਸੇਵ ਅਰਥ ਸੁਸਾਇਟੀ’ ਵੱਲੋਂ ਸਿਹਤ ਜਾਂਚ ਕੈਂਪ ਦਾ ਆਯੋਜਨ

ਮੇਹਰ ਚੰਦ ਪੋਲੀਟੈਕਨਿਕ ਕਾਲਜ ਦੀ ‘ਸੇਵ ਅਰਥ ਸੁਸਾਇਟੀ’ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ ਅਤੇ ਸੁਸਾਇਟੀ ਦੇ ਪ੍ਰਧਾਨ ਡਾ. ਸੰਜੇ ਬਾਂਸਲ ਦੀ ਰਹਿਨੁਮਾਈ ਹੇਠ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫੋਰਟਿਸ ਹਸਪਤਾਲ ਦੇ ਮੈਨੇਜਰ ਸ਼੍ਰੀ ਰਾਜੇਸ਼ ਮਲਹੋਤਰਾ ਅਤੇ ਐਮ.ਬੀ.ਬੀ.ਐਸ. ਡਾਕਟਰ ਸ਼੍ਰੀਲ ਗੁਲਾਟੀ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ‘ਤੇ ਪਹੁੰਚੇ। ਕੈਂਪ ਦੀ ਸ਼ੁਰੂਆਤ ਮੌਕੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਅਤੇ ਡਾ. ਸੰਜੇ ਬਾਂਸਲ ਨੇ ਫੋਰਟਿਸ ਹਸਪਤਾਲ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ।
ਸੁਸਾਇਟੀ ਦੀ ਉਪ-ਪ੍ਰਧਾਨ ਪ੍ਰੋ. ਮੀਨਾ ਬਾਂਸਲ ਨੇ ਦੱਸਿਆ ਕਿ ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੇ ਬਲੱਡ ਪ੍ਰੈਸ਼ਰ, ਨਬਜ਼ ਦੀ ਗਤੀ, ਖੂਨ ਵਿੱਚ ਆਕਸੀਜਨ ਦੀ ਮਾਤਰਾ ਅਤੇ ਰੈਂਡਮ ਬਲੱਡ ਸ਼ੂਗਰ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਵੀ ਦਿੱਤੀ ਗਈ। ਜਾਂਚ ਦੌਰਾਨ ਡਾ. ਸ਼੍ਰੀਲ ਗੁਲਾਟੀ ਨੇ ਉਨ੍ਹਾਂ ਵਿਅਕਤੀਆਂ ਨੂੰ ਵਿਸ਼ੇਸ਼ ਸਲਾਹ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ, ਜਿਨ੍ਹਾਂ ਦਾ ਬਲੱਡ ਪ੍ਰੈਸ਼ਰ ਜਾਂ ਬਲੱਡ ਸ਼ੂਗਰ ਦਾ ਪੱਧਰ ਆਮ ਨਾਲੋਂ ਵੱਧ ਜਾਂ ਘੱਟ ਪਾਇਆ ਗਿਆ।
ਕੈਂਪ ਦੇ ਸਫਲਤਾਪੂਰਵਕ ਸਮਾਪਤ ਹੋਣ ‘ਤੇ ਡਾ. ਸੰਜੇ ਬਾਂਸਲ ਨੇ ਡਾ. ਸ਼੍ਰੀਲ ਗੁਲਾਟੀ, ਉਨ੍ਹਾਂ ਦੀ ਸਮੁੱਚੀ ਟੀਮ ਅਤੇ ਮੈਨੇਜਰ ਸ਼੍ਰੀ ਰਾਜੇਸ਼ ਮਲਹੋਤਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕੈਂਪ ਨੂੰ ਸੁਚਾਰੂ ਅਤੇ ਅਨੁਸ਼ਾਸਿਤ ਢੰਗ ਨਾਲ ਆਯੋਜਿਤ ਕਰਨ ਲਈ ਸੁਸਾਇਟੀ ਦੇ ਪ੍ਰਧਾਨ ਡਾ. ਸੰਜੇ ਬਾਂਸਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ।
ਇਸ ਕੈਂਪ ਦੌਰਾਨ ਕਾਲਜ ਦੇ ਲਗਭਗ 60 ਵਿਦਿਆਰਥੀਆਂ ਅਤੇ 15 ਸਟਾਫ਼ ਮੈਂਬਰਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਸੰਜੇ ਬਾਂਸਲ, ਡਾ. ਰਾਜੀਵ ਭਾਟੀਆ, ਪ੍ਰੋ. ਮੀਨਾ ਬਾਂਸਲ , ਪ੍ਰੋ. ਪ੍ਰਿੰਸ ਮਦਾਨ, ਸ਼੍ਰੀ ਸ਼ਸ਼ੀ ਭੂਸ਼ਣ, ਸ਼੍ਰੀ ਅਜੇ ਦੱਤਾ , ਸ਼੍ਰੀ ਅੰਕੁਸ਼, ਮਿਸ ਨੇਹਾ, ਸ਼੍ਰੀ ਪ੍ਰਤਾਪ, ਜਸਪਾਲ , ਸ਼੍ਰੀ ਗੋਕੁਲ ਅਤੇ ਸ਼੍ਰੀ ਰਸ਼ਪਾਲ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।



