

ਜਲੰਧਰ 21 ਨਵੰਬਰ ( ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਮੌਕੇ ਮਿਲਾਪ ਚੌਂਕ ਵਿਖੇ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ,ਪੰਜ ਘੋੜ ਸਵਾਰ ਨਿਸ਼ਾਨਚੀ ਸਿੰਘ,ਪੰਜ ਪਿਆਰਿਆਂ ਤੇ ਨਗਰ ਕੀਰਤਨ ਚ ਸ਼ਾਮਲ ਸੰਗਤਾਂ ਦਾ ਫੁਲਾਂ ਦੀ ਬਰਖਾ ਕਰਦਿਆਂ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਘੋੜ ਸਵਾਰ ਨਿਸ਼ਾਨਚੀ ਸਿੰਘ, ਪੰਜ ਪਿਆਰਿਆਂ ਨੂੰ ਸਿਰੋਪਾਓ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਂਟ ਕਰ ਨਤਮਸਤਕ ਹੋਏ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਜੀ ਨੇ ਵੀ ਉਚੇਚੇ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਪਰੰਤ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਜੀ, ਭਾਈ ਗੁਰਦਿਆਲ ਸਿੰਘ ਕਾਲਰਾ, ਸਿੱਖ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਤੇ ਹੋਰ ਧਾਰਮਿਕ, ਰਾਜਨੀਤਕ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਈ ਮਲਕੀਅਤ ਸਿੰਘ ਬੱਗਾ ਢਾਡੀ ਜੱਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਜਥੇ ਨੇ ਢਾਡੀ ਵਾਰਾਂ ਰਾਹੀਂ ਅਤੇ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੇ ਸ਼ਹਿਰ ਵਾਸੀਆਂ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਵੱਖ ਵੱਖ ਆਗੂਆਂ ਵਲੋਂ ਸਬੋਧਨ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਜ਼ਿਲ੍ਹਾ ਅਕਾਲੀ ਦਲ, ਅੰਮ੍ਰਿਤਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ,ਸੁਰੇਸ਼ ਸਹਿਗਲ, ਸਰਬਜੀਤ ਸਿੰਘ ਮੱਕੜ, ਵਿਨੀਤ ਧੀਰ ਮੇਅਰ, ਨਿਤਿਨ ਕੋਹਲੀ,ਚੰਦਨ ਗਰੇਵਾਲ,ਡਾ ਪ੍ਰਮਜੀਤ ਸਿੰਘ ਮਰਵਾਹਾ,ਗੁਰਬਚਨ ਸਿੰਘ ਮੱਕੜ, ਐਡਵੋਕੇਟ ਵਿਨੋਦ ਕੌਲ,ਭੂਪਿੰਦਰ ਸਿੰਘ ਖ਼ਾਲਸਾ ਦਿੱਲੀ ਵਾਲੇ,ਦਲਵਿੰਦਰ ਸਿੰਘ ਬੜਿੰਗ, ਜਸਬੀਰ ਸਿੰਘ ਦਕੋਹਾ, ਹਰਜਿੰਦਰ ਸਿੰਘ ਢੀਂਡਸਾ, ਹਰਪ੍ਰੀਤ ਸਿੰਘ ਸਚਦੇਵਾ, ਸਾਹਿਬ ਸਿੰਘ ਢਿੱਲੋਂ,ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ,ਚਰਨਜੀਵ ਸਿੰਘ ਲਾਲੀ,ਰਾਜਾ ਪ੍ਰਵਿੰਦਰ ਸਿੰਘ,ਅਮਰਜੀਤ ਸਿੰਘ ਮਿੱਠਾ,ਪ੍ਰਮਦੀਪ ਸਿੰਘ ਗੁੰਬਰ,ਗੋਰਵ ਭਗਤ, ਗੁਰਬਿੰਦਰ ਸਿੰਘ ਜੱਜ, ਚਰਨਜੀਤ ਸਿੰਘ ਲੁਬਾਣਾ, ਹਰਜਿੰਦਰ ਸਿੰਘ ਪੱਡਾ,ਠੇਕੇਦਾਰ ਕਰਤਾਰ ਸਿੰਘ ਬਿੱਲਾ, ਗੁਰਸੇਵਕ ਸਿੰਘ ਹੀਰਾ, ਵੰਸ਼ , ਅਕਾਸ਼, ਸੁਰਜੀਤ ਸਿੰਘ ਰਾਠੋਰ,ਮਹੇਸ਼ਇੰਦਰ ਸਿੰਘ ਧਾਮੀ, ਜਸਬੀਰ ਸਿੰਘ ਵਾਲੀਆ, ਹਰਦੇਵ ਸਿੰਘ ਹੈਪੀ, ਹਰਬੰਸ ਸਿੰਘ ਗੁਰੂ ਨਾਨਕ ਪੁਰਾ,ਜਸਬੀਰ ਸਿੰਘ ਲਾਡੀ,ਪਵਿੰਦਰ ਸਿੰਘ ਪ੍ਰਿੰਸ, ਹਰਜੀਤ ਸਿੰਘ ਲੁਥਰਾ,ਸਤਬੀਰ ਸਿੰਘ ਸ਼ਾਂਤ, ਜਸਪ੍ਰੀਤ ਸਿੰਘ ਚੌਹਾਨ,ਚਤਨਿਆ ਗੁਪਤਾ, ਗੁਰਪ੍ਰੀਤ ਸਿੰਘ ਸਚਦੇਵਾ,ਗੁਰਜੀਤ ਸਿੰਘ ਪੋਪਲੀ, ਗੁਰਬਚਨ ਸਿੰਘ ਕਥੂਰੀਆ,
ਹਰਜਿੰਦਰ ਸਿੰਘ ਕੋਹਾੜ, ਅਮਰਜੀਤ ਸਿੰਘ,
ਜੋਤ ਦੀਪ ਸਿੰਘ, ਜਗਦੀਪ ਸਿੰਘ, ਜਤਿੰਦਰ ਬੀਰ ਸਿੰਘ ਸਚਦੇਵਾ, ਗੁਰਸ਼ਰਨ ਸਿੰਘ ਕਾਨਪੁਰੀ, ਚਰਨਜੀਤ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ ਜੋਹਲ,ਕੁਲਵੰਤ ਸਿੰਘ ਜੌਲੀ, ਹਰਜਿੰਦਰ ਸਿੰਘ ਜੱਬਲ,ਸੁਰਿੰਦਰ ਸਿੰਘ ਨਾਗੀ,ਚਰਨ ਸਿੰਘ ਮਕਸੂਦਾਂ, ਕੁਲਦੀਪ ਸਿੰਘ ਬੈਂਸ, ਹਰਜੋਤ ਸਿੰਘ ਲੱਕੀ, ਬਲਵਿੰਦਰ ਸਿੰਘ ਜੱਬਲ, ਵਿੱਕੀ ਚੌਹਾਨ, ਕੁਲਦੀਪ ਲੁਥਰਾ,ਸੰਤ ਚੌਪੜਾ,ਨਵਤਾਜ਼ ਸਿੰਘ ਲੁਥਰਾ, ਨੌਨਿਧ ਸਿੰਘ ਚਾਵਲਾ,ਰੀਟਾ ਕੌਰ, ਤਜਿੰਦਰ ਕੌਰ ਲੁਥਰਾ, ਜਸਦੀਪ ਕੌਰ ਲੁਥਰਾ,ਇਬਾਦਤ,ਸਿਮਰਜੀਤ ਕੌਰ ਲੁਬਾਣਾ ਆਦਿ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
ਫੋਟੋ ਕੈਪਸਨ
(1)ਸ਼੍ਰੋਮਣੀ ਅਕਾਲੀ ਦਲ ਦੀ ਸਟੇਜ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਪ੍ਰੇਮ ਸਿੰਘ ਜੀ, ਭਾਈ ਗੁਰਦਿਆਲ ਸਿੰਘ ਕਾਲਰਾ, ਗਿਆਨੀ ਭਗਵਾਨ ਸਿੰਘ ਜੌਹਲ,ਚੰਦਨ ਗਰੇਵਾਲ ਨੂੰ ਸਨਮਾਨਿਤ ਕਰਦੇ ਹੋਏ ਇਕਬਾਲ ਸਿੰਘ ਢੀਂਡਸਾ ਮਨਿੰਦਰਪਾਲ ਸਿੰਘ ਗੁੰਬਰ ਤੇ ਹੋਰ।
(2) ਜਲੰਧਰ ਦੇ ਮੇਅਰ ਵਿਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਨਿਤਿਨ ਕੋਹਲੀ, ਨੂੰ ਸਨਮਾਨਿਤ ਕਰਦੇ ਹੋਏ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਤੇ ਹੋਰ



