ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਸ਼ੁਰੂ ਹੋਈ। ਇਸ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਵਰਕਿੰਗ ਕਮੇਟੀ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ। ਸੁਖਬੀਰ ਬਾਦਲ ਨੇ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।