ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਐਨਐਸਐਸ ਵਿੰਗ ਅਧੀਨ ਈਕੋ ਕਲੱਬ ਦੇ ਵਿਦਿਆਰਥੀਆਂ ਨੇ ਵਾਤਾਵਰਣ ਦੀ
ਸੰਭਾਲ ਦਾ ਪ੍ਰਣ ਲੈਂਦਿਆਂ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ ਕੀਤਾ। ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਇਸ ਵਿਸ਼ੇ 'ਤੇ ਆਪਣੇ ਵਿਚਾਰ
ਪ੍ਰਗਟ ਕਰਦਿਆਂ ਕਿਹਾ ਕਿ ਕਾਲਜ ਵਿਚ ਈਕੋ ਕਲੱਬ ਦੀ ਸਥਾਪਨਾ ਨੌਜਵਾਨ ਪੀੜ੍ਹੀ ਨੂੰ ਗਲੋਬਲ ਵਾਰਮਿੰਗ ਅਤੇ ਵਾਤਾਵਰਨ ਨਾਲ
ਜੁੜੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਅਤੇ ਕੁਦਰਤ ਦੀ ਸੰਭਾਲ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕੀਤੀ ਗਈ । ਐਨ.ਐਸ.ਐਸ
ਵਿੰਗ ਅਤੇ ਈਕੋ ਕਲੱਬ ਦੇ ਡੀਨ ਡਾ: ਸਿਮਕੀ ਦੇਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਈਕੋ ਕਲੱਬ ਦੇ 30 ਵਲੰਟੀਅਰਾਂ ਨੇ ਸਾਇੰਸ ਸਿਟੀ ਕਪੂਰਥਲਾ
ਦਾ ਦੌਰਾ ਕੀਤਾ ਜਿੱਥੇ ਵਿਦਿਆਰਥੀਆਂ ਨੇ ਡਾਇਨਾਸੌਰ ਪਾਰਕ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਕੁਦਰਤ ਦੀ ਸੁੰਦਰਤਾ ਦੀ ਸ਼ਲਾਘਾ ਕੀਤੀ,
ਉੱਥੇ ਉਨ੍ਹਾਂ ਨੂੰ ਦੋ ਪੇਸ਼ਕਾਰੀਆਂ ਵੀ ਦਿਖਾਈਆਂ ਗਈਆਂ ਜਿਨ੍ਹਾਂ ਵਿੱਚ ਗਲੋਬਲ ਵਾਰਮਿੰਗ ਦੇ ਕਾਰਨਾਂ ਅਤੇ ਇਸ ਨੂੰ ਦੂਰ ਕਰਨ ਦੇ
ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ, ਦੂਜੀ ਵੀਡੀਓ ਵਿੱਚ ਜੀਵਨ ਕਿਵੇਂ ਸ਼ੁਰੂ ਹੋਇਆ ਇਸ ਬਾਰੇ ਜਾਣਕਾਰੀ ਦਿੱਤੀ ਗਈ ।ਜਿਸ
ਵਿੱਚ ਉਨ੍ਹਾਂ ਨੇ ਗਲੋਬਲ ਵਾਰਮਿੰਗ ਅਤੇ ਪ੍ਰਦੂਸ਼ਣ ਦੇ ਵਿਗਿਆਨਕ ਕਾਰਨਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਉਨਾਂ ਨੂੰ ਦੂਰ ਕਰਨ ਦੇ
ਤਰੀਕਿਆਂ ਬਾਰੇ ਵੀ ਜਾਣਿਆ। ਉੱਥੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਗਲੋਬਲ ਵਾਰਮਿੰਗ ਅਤੇ ਵਿਗੜ ਰਹੇ ਵਾਤਾਵਰਨ ਕਾਰਨ ਸਾਡੀਆਂ
ਆਉਣ ਵਾਲੀਆਂ ਪੀੜ੍ਹੀਆਂ ਦੇ ਜੀਵਨ ਵਿੱਚ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜੇਕਰ ਅਸੀਂ ਹੁਣੇ ਹੀ ਸੁਚੇਤ ਨਾ ਹੋਏ ਅਤੇ
ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਨਾ ਪਾਇਆ ਤਾਂ ਆਉਣ ਵਾਲਾ ਸਮਾਂ ਸਾਡੇ ਲਈ ਬਹੁਤ ਔਖਾ ਹੋਣ ਵਾਲਾ ਹੈ। ਵਲੰਟੀਅਰਾਂ ਨੇ
ਪ੍ਰਣ ਲਿਆ ਕਿ ਅਸੀਂ ਵਾਤਾਵਰਨ ਦੀ ਸੰਭਾਲ ਅਤੇ ਸੁਰੱਖਿਆ ਵਿੱਚ ਆਪਣਾ ਅਹਿਮ ਯੋਗਦਾਨ ਜ਼ਰੂਰ ਪਾਵਾਂਗੇ। ਡਾ: ਢੀਂਗਰਾ ਨੇ ਇਸ ਟੂਰ
ਦੇ ਆਯੋਜਨ ਵਿੱਚ ਐਨ.ਐਸ.ਐਸ ਟੀਮ ਦੀਆਂ ਅਧਿਆਪਕਾਵਾਂ ਸ਼੍ਰੀਮਤੀ ਰਚਿਤਾ ਅਤੇ ਸ਼੍ਰੀ ਕੁੰਜ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ
ਕਿ ਅਜਿਹੇ ਸਮਾਗਮਾਂ ਰਾਹੀਂ ਵਿਦਿਆਰਥੀ ਨਾ ਸਿਰਫ਼ ਸਮੱਸਿਆਵਾਂ ਨੂੰ ਅਮਲੀ ਰੂਪ ਵਿੱਚ ਸਮਝਦੇ ਹਨ ਸਗੋਂ ਉਨ੍ਹਾਂ ਨੂੰ ਹੱਲ ਕਰਨ ਵਿੱਚ ਵੀ
ਯੋਗਦਾਨ ਦੇਣ ਲਈ ਤਿਆਰ ਰਹਿੰਦੇ ਹਨ।