ਫ਼ਗਵਾੜਾ 17 ਜਨਵਰੀ (ਸ਼ਿਵ ਕੌੜਾ) ਕਮਲਾ ਨਹਿਰੂ ਕਾਲਜ ਪਿ੍ੰਸੀਪਲ ਡਾ.ਸਵਿੰਦਰ ਪਾਲ ਦੀ ਯੋਗ ਅਗਵਾਈ ‘ਚ ਪੀ.ਜੀ.ਕਾਮਰਸ ਵਿਭਾਗ ਦੀ ਮੁਖੀ ਮੈਡਮ ਸੰਜਨਾ ਵਾਲੀਆ ਨੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਕਾਲਜ ਅਸੈਂਬਲੀ ‘ਚ ਨਵੀਂ ਸਿੱਖਿਆ ਨੀਤੀ ਤਹਿਤ ਸਕਿੱਲ ਡਿਵੈਲਪਮੈਂਟ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਿਆ | ਵਿਦਿਆਰਥੀ। ਉਨ੍ਹਾਂ ਵਿਦਿਆਰਥਣਾਂ ਨੂੰ ਵਿਦਿਅਕ ਸੈਸ਼ਨ 2024-25 ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਗ੍ਰੈਜੂਏਸ਼ਨ ਭਾਗ ਪਹਿਲਾ ਲਈ ਸ਼ੁਰੂ ਕੀਤੇ ਜਾ ਰਹੇ ਹੁਨਰ ਵਿਕਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿੱਚ 450 ਦੇ ਕਰੀਬ ਵਿਦਿਆਰਥਣਾਂ ਅਤੇ 50 ਦੇ ਕਰੀਬ ਅਧਿਆਪਕਾਂ ਨੇ ਵੀ ਭਾਗ ਲਿਆ। ਮੀਟਿੰਗ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।