ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆਂ ਮਹਾਂ ਵਿਦਿਆਲਾ, ਜਲੰਧਰ ਦੁਆਰਾ ਮਾਨਵ ਸੰਸਾਧਨ ਵਿਕਾਸ ਮੰਤਰਾਲਾ, ਭਾਰਤ ਸਰਕਾਰ ਦੁਆਰਾ ਆਯੋਜਿਤ ਏਕ ਭਾਰਤ ਸ੍ਰੇਸ਼ਠ ਭਾਰਤ ਦੇ ਅੰਤਰਗਤ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਣ ਦੇ ਮਕਸਦ ਨਾਲ ਫੂਡ ਫੈਸਟੀਵਲ ਦਾ ਆਯੋਜਨ ਕਰਵਾਇਆ ਗਿਆ। ਭਾਰਤ ਦੇ ਵਿਭਿੰਨ ਹਿੱਸਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਸੱਭਿਆਚਾਰ, ਵਿਰਾਸਤ, ਪਰੰਪਰਾਵਾਂ ਆਦਿ ਦੀ ਬਾਤ ਪਾਉਂਦੇ ਇਸ ਫੈਸਟੀਵਲ ਵਿਚ ਵਿਦਿਆਲਾ ਦੇ ਕੌਸ਼ਲ ਕੇਂਦਰ ਦੇ ਅੰਤਰਗਤ ਸਫ਼ਲਤਾਪੂਰਵਕ ਚਲਾਏ ਜਾ ਰਹੇ ਪ੍ਰੋਗਰਾਮ ਹੌਸਪੀਟੈਲਿਟੀ ਐਂਡ ਟੂਰਿਜ਼ਮ ਦੀਆਂ ਵਿਦਿਆਰਥਣਾਂ ਨੇ ਵਿਭਿੰਨ ਪ੍ਰਾਂਤਾਂ ਨਾਲ ਸੰਬੰਧਿਤ ਪ੍ਰਚੱਲਿਤ ਅਤੇ ਸਵਾਦੀ ਵਿਅੰਜਨ ਬਣਾ ਕੇ ਪ੍ਰਦਰਸ਼ਿਤ ਕੀਤੇ ਤਾਂ ਜੋ ਹੋਰਨਾਂ ਵਿਦਿਆਰਥਣਾਂ ਵਿੱਚ ਆਪਸੀ ਪ੍ਰੇਮ ਪਿਆਰ ਅਤੇ ਮਿਲਵਰਤਨ ਦੇ ਭਾਵ ਪੈਦਾ ਕੀਤੇ ਜਾ ਸਕਣ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਪ੍ਰੋਗਰਾਮ ਰਾਹੀਂ ਵਿਦਿਆਰਥਣਾਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਆਯੋਜਨ ਜਿਹੇ ਜਿੱਥੇ ਲੋਕ ਆਪਸੀ ਸਦਭਾਵਨਾ ਅਤੇ ਸਹਿਯੋਗ ਨੂੰ ਪ੍ਰਫੁੱਲਿਤ ਕਰਦੇ ਹਨ ਉਥੇ ਨਾਲ ਹੀ ਦੇਸ਼ ਦੀ ਏਕਤਾ ਨੂੰ ਵੀ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਿਤ ਹੁੰਦੇ ਹਨ। ਇਸ ਦੇ ਨਾਲ ਹੀ ਇਸ ਸਫਲ ਆਯੋਜਨ ਦੇ ਲਈ ਉਨ੍ਹਾਂ ਨੇ ਡਾ. ਗੋਪੀ ਸ਼ਰਮਾ, ਡਾਇਰੈਕਟਰ, ਕੌਸ਼ਲ ਕੇਂਦਰ, ਡਾ. ਗੁਰਜੋਤ ਕੌਰ, ਕੋਰਸ ਇੰਚਾਰਜ ਅਤੇ ਡਾ. ਅਸ਼ੀਸ਼ ਰੈਣਾ ਵਲੋਂ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੇ ਗਏ ਉਚਿਤ ਮਾਰਗਦਰਸ਼ਨ ਦੀ ਵੀ ਪ੍ਰਸ਼ੰਸਾ ਕੀਤੀ ਸ਼ਲਾਘਾ ਕੀਤੀ।

 

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।