ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ ਪੂਰੇ ਜੋਸ਼ ਅਤੇ ਉਤਸ਼ਾਹ ਦੇ ਨਾਲ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ 131ਵੀਂ ਜਯੰਤੀ ਮਨਾਈ ਗਈ। ਵਿਦਿਆਰਥੀਆਂ ਦੇ ਵਿੱਚ ਡਾ. ਅੰਬੇਦਕਰ ਦੀ ਸਮਾਜਿਕ ਬਰਾਬਰੀ ਦੀ ਵਿਚਾਰਧਾਰਾ ਦੇ ਪ੍ਰਚਾਰ ਅਤੇ ਪਸਾਰ ਦੇ ਮਕਸਦ ਦੇ ਨਾਲ ਇਸ ਮੌਕੇ ਵਿਦਿਆਲਾ ਦੇ ਸਟੂਡੈਂਟ ਵੈੱਲਫੇਅਰ ਵਿਭਾਗ, ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਇੰਗਲਿਸ਼ ਅਤੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਦੁਆਰਾ ਸਾਂਝੇ ਤੌਰ ‘ਤੇ ਆਯੋਜਿਤ ਹੋਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਵਿਭਿੰਨ ਗਤੀਵਿਧੀਆਂ ਜਿਵੇਂ:- ਸੈਮੀਨਾਰ, ਕੁਇਜ਼ ਮੁਕਾਬਲੇ ਅਤੇ ਡੈਕਲਾਮੇਸ਼ਨ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ‘ਤੇ ਵਿਸ਼ੇਸ਼ ਰੂਪ ਵਿਚ ਹਾਜ਼ਿਰ ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਵਿਦਿਆਰਥਣਾਂ ਨੂੰ ਸੰਬੋਧਿਤ ਹੁੰਦੇ ਹੋਏ ਡਾ. ਅੰਬੇਦਕਰ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਪ੍ਰੇਰਨਾ ਲੈਣ ਦੀ ਲਈ ਉਤਸ਼ਾਹਿਤ ਕੀਤਾ। ਡਾ. ਅੰਬੇਦਕਰ ਦੇ ਜੀਵਨ ਸਫ਼ਰ ਤੇ ਝਾਤ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਇੰਨੇ ਜ਼ਿਆਦਾ ਜ਼ੁਲਮ ਅਤੇ ਲਿਤਾੜੇ ਜਾਣ ਦੇ ਬਾਵਜੂਦ ਜਿੱਥੇ ਉਨ੍ਹਾਂ ਹਰੇਕ ਖੇਤਰ ਦੇ ਵਿੱਚ ਉੱਤਮਤਾ ਹਾਸਿਲ ਕੀਤੀ ਉੱਥੇ ਨਾਲ ਹੀ ਵਿਸ਼ਵ ਭਰ ਦੇ ਵਿੱਚ ਆਪਣੇ ਗਿਆਨ ਅਤੇ ਸੂਝ-ਬੂਝ ਦਾ ਲੋਹਾ ਮਨਵਾਉਂਦੇ ਹੋਏ ਭਾਰਤ ਦੇ ਸੰਵਿਧਾਨ ਦੇ ਨਿਰਮਾਣ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਇਆ। ਵਿਦਿਆਰਥਣਾਂ ਦੁਆਰਾ ਇਨ੍ਹਾਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾਇਆ ਗਿਆ। ਵਿਦਿਆਰਥਣਾਂ ਆਰਜ਼ੂ, ਅਗਮ, ਯੁਕਤਾ, ਤਾਨੀਆ, ਆਂਚਲ ਆਦਿ ਦੁਆਰਾ ਡਾ. ਬੀ.ਆਰ. ਅੰਬੇਦਕਰ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇੱਕ ਸਮਾਜ ਸੁਧਾਰਕ, ਲੋਕਤੰਤਰਵਾਦੀ, ਅਰਥ ਸ਼ਾਸਤਰੀ, ਸੰਵਿਧਾਨ ਨਿਰਮਾਤਾ, ਬੁੱਧੀਜੀਵੀ ਅਤੇ ਦੱਬੇ ਕੁਚਲੇ ਹੋਏ ਲੋਕਾਂ ਦੀ ਪ੍ਰਭਾਵਸ਼ਾਲੀ ਆਵਾਜ਼ ਦੇ ਰੂਪ ਵਿਚ ਪੇਸ਼ ਕੀਤਾ ਗਿਆ। ਮੈਡਮ ਪ੍ਰਿੰਸੀਪਲ ਨੇ ਇਸ ਪ੍ਰੋਗਰਾਮ ਦੇ ਸਫਲ ਆਯੋਜਨ ਦੇ ਲਈ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਡਾ. ਅੰਬੇਦਕਰ ਦੁਆਰਾ ਦਰਸਾਏ ਗਏ ਸਮਾਜਿਕ ਅਤੇ ਰਾਜਨੀਤਕ ਵਿਚਾਰਾਂ ਤੇ ਅਮਲ ਕਰਨ ਲਈ ਵੀ ਪ੍ਰੇਰਿਤ ਕੀਤਾ।

 

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।