ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਐੱਨ.ਸੀ.ਸੀ. ਵਿਭਾਗ ਅਤੇ ਕੇ.ਐਮ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੁਆਰਾ ਸਾਂਝੇ ਰੂਪ ਵਿਚ ਐਂਟੀ ਟੈਰਰਿਜ਼ਮ ਦਿਵਸ ਮਨਾਇਆ ਗਿਆ। ਨੌਜਵਾਨ ਪੀੜ੍ਹੀ ਨੂੰ ਅੱਤਵਾਦ ਤੋਂ ਪੈਦਾ ਹੋਣ ਵਾਲੀਆਂ ਚੁਣੌਤੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਮਕਸਦ ਦੇ ਨਾਲ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਜਿਹੀਆਂ ਗਤੀਵਿਧੀਆਂ ਦਾ ਆਯੋਜਨ ਕਰਵਾਇਆ ਗਿਆ ਜਿਨ੍ਹਾਂ ਵਿੱਚ ਵਿਦਿਆਰਥਣਾਂ ਨੇ ਬੇਹੱਦ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਅੱਤਵਾਦ ਅਤੇ ਹਿੰਸਾ ਜਿਹੀਆਂ ਗੈਰਕਾਨੂੰਨੀ ਅਤੇ ਗ਼ਲਤ ਗਤੀਵਿਧੀਆਂ ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਸਮਾਜ ਵਿੱਚ ਸਰਕਾਰ ਦੇ ਨਾਲ ਮਿਲ ਕੇ ਇਨ੍ਹਾਂ ਦੀ ਰੋਕਥਾਮ ਲਈ ਇੱਕਜੁੱਟ ਹੋ ਕੇ ਕੰਮ ਕਰਨ ਸਬੰਧੀ ਵੀ ਜਾਗਰੂਕਤਾ ਫੈਲਾਈ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਤੇ ਸੰਬੋਧਿਤ ਹੁੰਦੇ ਹੋਏ ਸਮੂਹ ਐੱਨ.ਸੀ.ਸੀ. ਕੈਡੇਟਸ ਨੂੰ ਇਸ ਚੁਣੌਤੀਪੂਰਨ ਵਿਸ਼ੇ ਸੰਬੰਧੀ ਸਮਾਜ ਵਿੱਚ ਜ਼ਿਆਦਾ ਤੋਂ ਜ਼ਿਆਦਾ ਜਾਗਰੂਕਤਾ ਫੈਲਾਉਣ ਦੇ ਲਈ ਉਤਸ਼ਾਹਿਤ ਕੀਤਾ ਤਾਂਕਿ ਨੌਜਵਾਨ ਪੀੜ੍ਹੀ ਨੂੰ ਜ਼ਿੰਮੇਵਾਰੀ ਦੀ ਭਾਵਨਾ ਸਮਝਾਈ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਆਯੋਜਨ ਦੇ ਲਈ ਡਾ. ਮਧੂਮੀਤ, ਡੀਨ, ਸਟੂਡੈਂਟ ਵੈਲਫੇਅਰ, ਸ੍ਰੀਮਤੀ ਵੀਨਾ ਦੀਪਕ, ਕੁਆਰਡੀਨੇਟਰ,  ਆਨੰਦ ਪ੍ਰਭਾ, ਇੰਚਾਰਜ, ਕੇ.ਐਮ.ਵੀ. ਕਾਲਜੀਏਟ ਸਕੂਲ ਅਤੇ  ਸੁਫਾਲਿਕਾ, ਇੰਚਾਰਜ, ਐੱਨ.ਸੀ.ਸੀ. ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।

 

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।