ਫਗਵਾੜਾ, 27 ਅਗਸਤ (ਸ਼ਿਵ ਕੋੜਾ)  ਪੰਜਾਬ ਸਰਕਾਰ ਤੇ ਖੇਡ ਵਿਭਾਗ ਵੱਲੋਂ 29 ਅਗਸਤ 2022 ਤੋਂ ਖੇਡਾਂ ਵਤਨ ਪੰਜਾਬ ਦੀਆਂ” ਤਹਿਤ ਪੰਜਾਬ ਖੇਡ ਮੇਲਾ 2022 ਕਰਵਾਇਆ ਜਾ ਰਿਹਾ ਹੈ।ਇਸ ਖੇਡ ਮੇਲੇ ਦਾ ਉਦਘਾਟਨ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ।ਇਸ ਖੇਡ ਮੇਲੇ ਸੰਬੰਧੀ ਸੁਸਾਇਟੀ ਫਾਰ ਸਪੋਰਟਸ ਪਰਸਨਜ਼ ਵੈੱਲਫੇਅਰ ਦੇ ਅਹੁਦੇਦਾਰਾਂ ਨੇ ਇਕ ਆਨਲਾਈਨ ਬੈਠਕ ਕੀਤੀ।ਇਸ ਬੈਠਕ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਫਾਰ ਸਪੋਰਟਸ ਪਰਸਨਜ਼ ਵੈੱਲਫੇਅਰ ਦੇ ਪ੍ਰਧਾਨ ਗੁਰਜੰਟ ਸਿੰਘ ਨੇ ਕਿਹਾ ਕਿ ਪੰਜਾਬ ਖੇਡ ਮੇਲਾ 2022 ਪੰਜਾਬ ਸਰਕਾਰ ਦਾ ਇੱਕ ਚੰਗਾ ਉਪਰਾਲਾ ਹੈ।ਇਸ ਨਾਲ ਨੌਜਵਾਨ ਖੇਡ ਗਰਾਊਂਡਾਂ ਨਾਲ ਜੁੜਨਗੇ ਕਿਉਂਕਿ ਖੇਡਾਂ ਹੀ ਨੌਜਵਾਨਾਂ ਲਈ ਇੱਕ ਅਜਿਹਾ ਰਸਤਾ ਹਨਜਿਸ ਉਪਰ ਚੱਲ ਕੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਦੇ ਹਨ।ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ,ਮੀਡੀਆ ਤੇ ਮੁੱਖ ਸਲਾਹਕਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਪੰਜਾਬ ਵਿੱਚ ਖੇਡ ਮੇਲਿਆਂ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਪੰਜਾਬ ਵਿੱਚ ਖੇਡ ਕਲਚਰ ਪੈਦਾ ਹੋਵੇਗਾ। ਸੁਸਾਇਟੀ ਦੇ ਕੈਸ਼ੀਅਰ ਬਖਸ਼ੀਸ਼ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੁਸਾਇਟੀ ਵੱਲੋਂ ਵੀ ਨੌਜਵਾਨ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੋਗਰਾਮ ਉਲੀਕੇ ਜਾਣਗੇ।ਉਨ੍ਹਾਂ ਨੇ ਪੰਜਾਬ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਡ ਮੇਲਾ 2022 ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਆਪਣਾ ਨਾਮ ਰਜਿਸਟਰ ਕਰਵਾਉਣ।ਸੁਸਾਇਟੀ ਵੱਲੋਂ ਵੀ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਵੱਖ ਵੱਖ ਬਲਾਕਾਂ ਵਿੱਚ ਜਾ ਕੇ ਫਾਰਮ ਭਰਵਾਏ ਜਾ ਰਹੇ ਹਨ। ਇਸ ਮੌਕੇ ਚਰਨਜੀਤ ਸਿੰਘਦਵਿੰਦਰ ਸਿੰਘਬੂਟਾ ਸਿੰਘਸਤਿੰਦਰਪਾਲ ਸਿੰਘਗੁਲਸ਼ਾਨ ਖੁਰਾਣਾ ਅਤੇ ਹੋਰ ਅਹੁਦੇਦਾਰ ਸ਼ਾਮਲ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।