ਜਲੰਧਰ (23-08-2022): ਸਿਵਲ ਸਰਜਨ ਡਾ. ਰਮਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ ਵੱਲੋਂ ਮੰਗਲਵਾਰ ਨੂੰ ਆਮ ਆਦਮੀ ਕਲੀਨਿਕ ਫਰਵਾਲਾ ਅਤੇ ਆਮ ਆਦਮੀ ਕਲੀਨਿਕ ਪਾਸਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਟਾਫ ਵੱਲੋਂ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਆਨਲਾਈਨ ਪ੍ਰਕ੍ਰਿਰਿਆ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਿਹਤ ਸਟਾਫ ਨੂੰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ।

ਡਾ. ਰਾਕੇਸ਼ ਚੋਪੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਆਮ ਆਦਮੀ ਕਲੀਨਿਕ ਫਰਵਾਲਾ ਵਿਖੇ ਮੰਗਲਵਾਰ ਨੂੰ 56 ਮਰੀਜਾਂ ਅਤੇ ਆਮ ਆਦਮੀ ਕਲੀਨਿਕ ਪਾਸਲਾ ਵਿਖੇ 26 ਮਰੀਜਾਂ ਵੱਲੋਂ ਸਿਹਤ ਸੇਵਾਵਾਂ ਦਾ ਲਾਭ ਲਿਆ ਗਿਆ। ਇਸ ਦੌਰਾ ਡਾ. ਰਾਕੇਸ਼ ਚੋਪੜਾ ਵੱਲੋਂ ਹਦਾਇਤ ਕਰਦੇ ਹੋਏ ਕਿਹਾ ਗਿਆ ਕਿ ਕਲੀਨਿਕ ਵਿੱਚ ਮੈਡੀਸਨ ਸਟਾਕ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵੱਲੋਂ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਮੈਡੀਸਨ ਸਟਾਕ ਖਤਮ ਹੋਣ ਤੋਂ ਪਹਿਲਾਂ ਹੀ ਉਸਦੀ ਡਿਮਾਂਡ ਭੇਜੀ ਜਾਵੇ ਤਾਂ ਜੋ ਮਰੀਜਾਂ ਨੂੰ ਇਲਾਜ ਦੌਰਾਨ ਪਰੇਸ਼ਾਨੀ ਪੇਸ਼ ਨਾ ਆਵੇ।

ਜਿਕਰਯੋਗ ਹੈ ਕਿ ਜਲੰਧਰ ਜਿਲ੍ਹੇ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਮੱਦੇਨਜਰ 15 ਅਗਸਤ ਤੋਂ 6 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਮੰਗਲਵਾਰ ਨੂੰ ਆਮ ਆਦਮੀ ਕਲੀਨਿਕ ਰਾਜਨ ਕਲੋਨੀ ਵਿਖੇ 59, ਆਮ ਆਦਮੀ ਕਲੀਨਿਕ ਕਬੀਰ ਵਿਹਾਰ ਵਿਖੇ 67, ਆਮ ਆਧਮੀ ਕਲੀਨਿਕ ਅਲਾਵਲਪੁਰ ਵਿਖੇ 64 ਅਤੇ ਆਮ ਆਦਮੀ ਕਲੀਨਿਕ ਰਸੂਲਪੁਰ ਵਿਖੇ 36 ਮਰੀਜਾਂ ਵੱਲੋਂ ਸਿਹਤ ਸੇਵਾਵਾਂ ਦਾ ਲਾਭ ਲਿਆ ਗਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।