ਜਲੰਧਰ (04.12.2024): ਸਿਹਤ ਵਿਭਾਗ ਜਲੰਧਰ ਵੱਲੋਂ “ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਸੰਬੰਧੀ ਜਾਗਰੂਕਤਾ ਹਫ਼ਤੇ (02 ਦਸੰਬਰ 2024 ਤੋਂ 08 ਦਸੰਬਰ 2024) ਦੌਰਾਨ ਵਾਤਾਵਰਨ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਪ੍ਰਧਾਨਗੀ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੰਕਲਪ ਲਿਆ। ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਕਿ ਸਾਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਸੰਭਾਲ ਵਿੱਚ ਸਰਗਰਮੀ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਾਨੂੰ ਸਿੰਗਲ ਯੂਜ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਬਿਜਲੀ ਦੀ ਬੱਚਤ, ਹਵਾ ਪ੍ਰਦੂਸ਼ਣ ਦੇ ਸਰੋਤਾਂ ਦੀ ਘੱਟ ਵਰਤੋਂ ਕਰਕੇ ਸਵੰਛ ਸਿਹਤਮੰਦ ਅਤੇ ਵਧੇਰੇ ਟਿਕਾਓ ਭਵਿੱਖ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ।

ਡਾ. ਗੁਰਮੀਤ ਲਾਲ ਨੇ ਕਿਹਾ ਕਿ ਨਿਰਮਾਣ ਕਾਰਜਾਂ, ਪਲਾਸਟਿਕ ਦੇ ਕਚਰੇ/ਪਰਾਲੀ ਆਦਿ ਨੂੰ ਬਾਲਣ ਨਾਲ ਵੀ ਵਾਤਾਵਰਣ ਖਾਸ ਤੌਰ ‘ਤੇ ਦੂਸ਼ਿਤ ਹੁੰਦਾ ਹੈ। ਪ੍ਰਦੂਸ਼ਣ ਨਾਲ ਸਾਹ ਅਤੇ ਦਿਲ ਨਾਲ ਸੰਬਧਤ ਬੀਮਾਰੀਆਂ ਅਤੇ ਸ਼ਰੀਰ ਦੀਆਂ ਹੋਰ ਬਹੁਤ ਸਾਰੀਆਂ ਬੀਮਾਰੀਆਂ ਵਿੱਚ ਲਗਾਤਾਰ ਵਾਧਾ ਹੁੰਦਾ ਹੈ। ਇਸ ਲਈ ਪ੍ਰਦੂਸ਼ਣ ਦੀ ਰੋਕਥਾਮ ਲਈ ਉਪਰਾਲੇ ਕਰਨਾ, ਜਿੱਥੇ ਸਿਹਤ ਨੂੰ ਬਿਹਤਰ ਬਣਾਉਣ ਲਈ ਜ਼ਰੂਰੀ ਹੈ ਉੱਥੇ ਹੀ ਜਲਵਾਯੂ ਅਤੇ ਵਾਤਾਵਰਣ ਦੀ ਰੱਖਿਆ ਲਈ ਵੀ ਜ਼ਰੂਰੀ ਹੈ, ਜਿਸ ‘ਤੇ ਜੀਵਨ ਨਿਰਭਰ ਕਰਦਾ ਹੈ। ਇਸ ਦੇ ਲਈ ਸਾਨੂੰ ਪੈਦਲ ਚੱਲਣ, ਸਾਈਕਲ ਚਲਾਉਣ ਅਤੇ ਪਬਲਿਕ ਟ੍ਰਾਂਸਪੋਰਟ ਦੀ ਵੱਧ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨਿੱਕੇ-ਨਿੱਕੇ ਯਤਨਾਂ ਸਦਕੇ ਹੀ ਅਸੀਂ ਸਵੱਛ, ਸਵਸਥ ਅਤੇ ਬਿਹਤਰ ਭਵਿੱਖ ਦੇ ਵੱਲ ਅੱਗੇ ਵੱਧ ਸਕਦੇ ਹਾਂ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਸਹਾਇਕ ਸਿਹਤ ਅਫ਼ਸਰ ਡਾ. ਸੱਤਜੀਤ ਕੌਰ, ਜਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਬਲਜੀਤ ਕੌਰ ਰੂਬੀ, ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਡਿਪਟੀ ਐਮ.ਈ.ਆਈ.ਓ. ਤਰਸੇਮ ਲਾਲ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।