ਜਲੰਧਰ (21.11.2023). ਵੱਧਦੀ ਅਬਾਦੀ ਤੇ ਕਾਬੂ ਪਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਜਲੰਧਰ ਵੱਲੋਂ “ਸਿਹਤਮੰਦ ਮਾਂ, ਸਿਹਤਮੰਦ ਬੱਚਾ, ਜਦੋਂ ਪਤੀ ਦਾ ਹੋਵੇ ਪਰਿਵਾਰ ਨਿਯੋਜਨ ਵਿੱਚ ਯੋਗਦਾਨ ਚੰਗਾ” ਥੀਮ ਤਹਿਤ ਪਰਿਵਾਰ ਨਿਯੋਜਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਨਸਬੰਦੀ ਪੰਦਰਵਾੜਾ ਮਨਾਈਆ ਜਾ ਰਿਹਾ ਹੈ। ਇਸਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਮੰਗਲਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਜਿਲ੍ਹੇ ਦੇ ਸਮੂਹ ਬੀ.ਈ.ਈਜ਼ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਮੂਹ ਬੀ.ਈਜ਼ ਨੂੰ ਹਦਾਇਤ ਕੀਤੀ ਗਈ ਕਿ ਪੰਦਰਵਾੜੇ ਲਈ ਲੋੜੀ਼ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ, ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਫੀਲਡ ਸਟਾਫ ਵੱਲੋਂ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਸਾਧਨਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਸਪਤਾਲ ਜਾਂ ਸਿਹਤ ਕਰਮਚਾਰੀਆਂ ਤੋਂ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਇਨ੍ਹਾਂ ਦਾ ਲਾਭ ਲੈਣ।
ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਪਰਿਵਾਰ ਨਿਯੋਜਨ ‘ਚ ਮਰਦਾਂ ਦੀ ਹਿੱਸੇਦਾਰੀ ਨੂੰ ਵਧਾਉਣ ਲਈ 21 ਨਵੰਬਰ ਤੋਂ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਨੂੰ ਦੋ ਭਾਗਾਂ ਵਿੱਚ ਵੰਡੀਆ ਗਿਆ ਹੈ, ਪਹਿਲੇ ਭਾਗ ਵਿੱਚ 21 ਨਵੰਬਰ ਤੋਂ 27 ਨਵੰਬਰ ਤੱਕ ਜਨ-ਜਾਗਰੂਕਤਾ ਕੀਤੀ ਜਾ ਰਹੀ ਹੈ ਅਤੇ ਸਿਹਤ ਕਰਮਚਾਰੀ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਅਪਨਾਉਣ ਵਾਸਤੇ ਪ੍ਰੇਰਿਤ ਕਰ ਰਹੇ ਹਨ। ਪੰਦਰਵਾੜੇ ਦੇ ਦੂਜੇ ਭਾਗ ਵਿੱਚ 28 ਨਵੰਬਰ ਤੋਂ 4 ਦਸੰਬਰ ਤੱਕ ਪਰਿਵਾਰ ਨਿਯੋਜਨ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਸਦੇ ਤਹਿਤ 28 ਨਵੰਬਰ ਨੂੰ ਸੀ.ਐਚ.ਸੀ. ਕਰਤਾਰਪੁਰ, 29 ਨਵੰਬਰ ਨੂੰ ਸੀ.ਐਚ.ਸੀ. ਆਦਮਪੁਰ, 30 ਨਵੰਬਰ ਨੂੰ ਸੀ.ਐਚ.ਸੀ. ਕਾਲਾ ਬਕਰਾ, 01 ਦਸੰਬਰ ਨੂੰ ਐਸ.ਡੀ.ਐਚ. ਨਕੋਦਰ, 02 ਦਸੰਬਰ ਨੂੰ ਐਸ.ਡੀ.ਐਚ. ਫਿਲੌਰ, 04 ਦਸੰਬਰ ਨੂੰ ਪੀ.ਪੀ. ਯੂਨਿਟ, ਸਿਵਲ ਹਸਪਤਾਲ ਜਲੰਧਰ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਨਸਬੰਦੀ ਆਪਰੇਸ਼ਨ ਕੀਤੇ ਜਾਣਗੇ ਅਤੇ ਜਰੂਰਤ ਪੈਣ ‘ਤੇ ਹੋਰ ਵੀ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਰਾਹੀਂ ਪਰਿਵਾਰ ਦੀ ਖੁਸ਼ਵਾਲੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਸਰਕਾਰੀ ਮੁਹਿੰਮ ਸਦਕਾ ਲੋਕ ਪਰਿਵਾਰ ਨਿਯੋਜਨ ਪ੍ਰਤੀ ਜਾਗਰੂਕ ਤਾਂ ਹੋਏ ਹਨ, ਲੇਕਿਨ ਅਜੇ ਵੀ ਇਹ ਜ਼ਿੰਮੇਵਾਰੀ ਔਰਤਾਂ ਦੀ ਹੀ ਸਮਝੀ ਜਾਂਦੀ ਹੈ। ਇਸੇ ਲਈ ਸਰਕਾਰ ਵੱਲੋਂ ਵਿਸ਼ੇਸ਼ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਤਾਂ ਜੋ ਮਰਦ ਵੀ ਇਸ ਵਿੱਚ ਆਪਣੀ ਹਿੱਸੇਦਾਰੀ ਪਾਉਣ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।