ਕਰਤਾਰਪੁਰ,15 ਫ਼ਰਵਰੀ,
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਕਿਸਾਨਾਂ , ਮਜ਼ਦੂਰਾਂ, ਦੁਕਾਨਦਾਰਾਂ, ਕੱਚੇ ਮੁਲਾਜ਼ਮਾਂ, ਡਰਾਇਵਰਾਂ ਤੇ ਵਿਦਿਆਰਥੀਆਂ ਤੇ ਹੋਰ ਮਿਹਨਤੀ ਲੋਕਾਂ ਨੂੰ ਕੁਚਲਣ ਅਤੇ ਦੇਸ਼ ਦਾ ਜਲ,ਜੰਗਲ ਅਤੇ ਜ਼ਮੀਨ ਤੇ ਹੋਰ ਖਣਿਜ ਪਦਾਰਥ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਖਿਲਾਫ਼ 16 ਫ਼ਰਵਰੀ ਨੂੰ ਕੀਤੇ ਜਾ ਰਹੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਸ਼ਹਿਰ ਵਿੱਚ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਤੱਕ ਡੋਰ ਟੂ ਡੋਰ ਜਾ ਕੇ ਅਪੀਲ ਕੀਤੀ ਅਤੇ ਆਪਣੇ ਕਾਰੋਬਾਰ ਬੰਦ ਰੱਖਣ ਲਈ ਹੱਥ ਲਿਖ਼ਤ ਪਰਚਾ ਦਿੱਤਾ ਗਿਆ ਤਾਂ ਉਹਨਾਂ ਭਰਵੇਂ ਸਹਿਯੋਗ ਦਾ ਭਰੋਸਾ ਦਿੱਤਾ। ਜਥੇਬੰਦੀਆਂ ਵਲੋਂ ਸਾਂਝੇ ਤੌਰ ਉੱਤੇ 16 ਫ਼ਰਵਰੀ ਨੂੰ ਬੰਦ ਕਰਕੇ ਮੁੱਖ ਚੌਂਕ ਵਿਖੇ ਜਾਮ ਲਗਾਇਆ ਜਾਵੇਗਾ।
ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਵੀਰ ਕੁਮਾਰ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਲੋਕ ਵਿਰੋਧੀ ਫਾਸ਼ੀਵਾਦੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਆਪਸ ਵਿੱਚ ਧਰਮਾਂ, ਜਾਤਾਂ ਦੇ ਨਾਂ ‘ਤੇ ਪਾੜ ਕੇ ਲੜਾਇਆ ਜਾ ਰਿਹਾ ਹੈ। ਕੇਂਦਰ ਦੀ ਫਾਸ਼ੀਵਾਦੀ ਹਕੂਮਤ ਵਲੋਂ ਜਦੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਉਹਨਾਂ ਦੀ ਜ਼ਿੰਦਗੀ ਦੇ ਬੁਨਿਆਦੀ ਮੁੱਦਿਆਂ ਨੂੰ ਘੱਟੇ ਰੋਲਿਆ ਜਾ ਰਿਹਾ ਹੈ। ਉਸ ਵਕਤ ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟ੍ਰੇਡ ਯੂਨੀਅਨਾਂ, ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਆਦਿ ਵਲੋਂ ਦੇਸ਼ ਦੇ ਲੋਕਾਂ ਦੀ ਜ਼ਿੰਦਗੀ ਦੇ ਤਮਾਮ ਬੁਨਿਆਦੀ ਮੁੱਦਿਆਂ ਨੂੰ ਲੈ ਕੇ ਵਿਸ਼ਾਲ ਏਕਾ ਉਸਾਰਨ ਅਤੇ ਵਿਸ਼ਾਲ ਲਾਮਬੰਦੀ ਲਈ ਭਾਰਤ ਬੰਦ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਬੰਦ ਦੌਰਾਨ ਲੇਬਰ ਕੋਡ ਰੱਦ ਕਰਨ, 12 ਘੰਟੇ ਦੀ ਦਿਹਾੜੀ ਦਾ ਫ਼ੈਸਲਾ ਰੱਦ ਕਰਨ, ਮਗਨਰੇਗਾ ਤਹਿਤ ਸਾਲ ਭਰ ਰੁਜ਼ਗਾਰ ਦੇਣ ਦੀ ਗਾਰੰਟੀ ਕਰਨ ਤੇ ਦਿਹਾੜੀ 700 ਰੂਪਏ ਕਰਨ,ਸਮੁੱਚੇ ਕਰਜ਼ੇ ਮੁਆਫ਼ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਿੱਚ ਵਰਤੋਂ ਦੀਆਂ ਸਾਰੀਆਂ ਵਸਤਾਂ ਕੰਟਰੋਲ ਰੇਟ ‘ਤੇ ਦਿੱਤੀਆਂ ਜਾਣ ਵਰਗੀਆਂ ਮੰਗਾਂ ਨੂੰ ਉਠਾਇਆ ਜਾ ਰਿਹਾ ਹੈ।
ਪੇਂਡੂ ਅਤੇ ਖੇਤ ਮਜ਼ਦੂਰ ਆਗੂਆਂ ਨੇ ਪੰਜਾਬ ਤੋਂ ਦਿੱਲੀ ਨੂੰ ਜਾਣ ਵਾਲੇ ਬਾਰਡਰਾਂ ਨੂੰ ਸੀਲ ਕਰਨ, ਸੜਕਾਂ ਵਿੱਚ ਕਿੱਲ ਗੱਡਣ, ਲੋਕਾਂ ਨੂੰ ਡਰਾਉਣ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਕਰਨ, ਪ੍ਰਦਰਸ਼ਨਕਾਰੀਆਂ ਨਾਲ ਦੇਸ਼ ਦੇ ਦੁਸ਼ਮਣਾਂ ਵਾਂਗ ਪੇਸ਼ ਆਉਣ, ਗ੍ਰਿਫ਼ਤਾਰੀਆਂ ਕਰਨ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।