ਜਲੰਧਰ (23.09.2024); ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ(ਪੀ.ਐਮ.ਐਸ.ਐਮ.ਏ.) ਦੇ ਤਹਿਤ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਚੈਕਅਪ ਕੈਂਪ ਲਗਾ ਕੇ ਗਰਭਵਤੀ ਔਰਤਾਂ ਦਾ ਐਂਟੀਨੇਟਲ (ਏ.ਐੱਨ.ਸੀ.) ਚੈਕਅਪ ਕੀਤਾ ਗਿਆ। ਸਿਵਲ ਸਰਜਨ (ਕਾਰਜਕਾਰੀ) ਡਾ. ਜਯੋਤੀ ਸ਼ਰਮਾ ਅਤੇ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਦੀ ਅਗਵਾਈ ਹੇਠ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ (ਗਾਇਨੀ) ਡਾ. ਵਰਿੰਦਰ ਕੌਰ ਥਿੰਦ ਵੱਲੋਂ ਐਮ.ਸੀ.ਐਚ. ਸੈਂਟਰ ਸਿਵਲ ਹਸਪਤਾਲ ਜਲੰਧਰ ਵਿਖੇ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (ਪੀ.ਐਮ.ਐਸ.ਐਮ.ਏ.)” ਤਹਿਤ ਗਰਭਵਤੀ ਔਰਤਾਂ ਲਈ ਲਗਾਏ ਗਏ ਵਿਸ਼ੇਸ਼ ਸਕ੍ਰੀਨਿੰਗ ਕੈਂਪ ਦਾ ਜਾਇਜਾ ਲਿਆ ਗਿਆ। ਇਸ ਦੌਰਾਨ ਗਰਭਵਤੀ ਔਰਤਾਂ ਦਾ ਐਂਟੀਨੇਟਲ (ਏ.ਐੱਨ.ਸੀ.) ਚੈਕਅਪ ਕੀਤਾ ਗਿਆ ਅਤੇ ਅਤੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

ਡਾ. ਜਯੋਤੀ ਸ਼ਰਮਾ ਨੇ ਕਿਹਾ ਕਿ ਪੀ.ਐਮ.ਐਸ.ਐਮ.ਏ. ਦਾ ਮਕਸਦ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਨਾ, ਖੂਨ ਦੀ ਜਾਂਚ ਅਤੇ ਹੋਰ ਲੋੜੀਂਦੇ ਟੈਸਟ ਕਰਵਾਉਣਾ, ਭਾਰ ਤੋਲਣਾ, ਬਲੱਡ ਪ੍ਰੈਸ਼ਰ ਚੈੱਕ ਕਰਨਾ ਅਤੇ ਜਣੇਪੇ ਸਬੰਧੀ ਅਗਾਊਂ ਯੋਜਨਾ ਤਿਆਰ ਕਰਨਾ ਹੁੰਦਾ ਹੈ, ਕਿਉਂਕੀ ਇੱਕ ਸਿਹਤਮੰਦ ਔਰਤ ਹੀ ਇੱਕ ਸਿਹਤਮੰਦ ਬੱਚੇ ਨੂੰ ਜਨਮ ਦੇ ਸਕਦੀ ਹੈ ਅਤੇ ਅਜਿਹਾ ਕਰਨ ਨਾਲ ਜੱਚਾ-ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੀ.ਐਮ.ਐਸ.ਐਮ.ਏ. ਦੇ ਤਹਿਤ ਹਰੇਕ ਗਰਭਵਤੀ ਔਰਤਾਂ ਦਾ ਸਪੈਸ਼ਲਿਸਟ ਮਹਿਲਾ ਡਾਕਟਰ ਅਤੇ ਮੈਡੀਕਲ ਸਪੈਸ਼ਲਿਸਟ ਤੋਂ ਚੈੱਕਅਪ ਯਕੀਨੀ ਬਣਾਉਣਾ ਹੈ, ਤਾਂ ਜੋ ਜੱਚਾ ਅਤੇ ਬੱਚਾ ਦੀ ਸਿਹਤ ਠੀਕ ਰੱਖੀ ਜਾ ਸਕੇ ਅਤੇ ਗਰਭ ਅਵਸਥਾ ਦੌਰਾਨ ਔਰਤ ਅਤੇ ਉਸ ਦੇ ਹੋਣ ਵਾਲੇ ਬੱਚੇ ਨੂੰ ਆ ਸਕਣ ਵਾਲੀਆਂ ਪਰੇਸ਼ਾਨੀਆਂ ਦਾ ਪਹਿਲਾਂ ਤੋਂ ਹੀ ਪਤਾ ਲਗਾ ਕੇ ਉਸ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।

ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ ਵੱਲੋਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ ਤਹਿਤ ਹਰਕੇ ਮਹੀਨੇ ਦੀ 09 ਅਤੇ 23 ਤਰੀਕ ਨੂੰ ਵਿਸ਼ੇਸ ਕੈਂਪ ਲਗਾ ਕੇ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਪ੍ਰੈਗਨੈਂਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਦਿੱਤਿਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕੁੱਲ ਗਰਭਵਤੀ ਔਰਤਾਂ ਵਿੱਚੋਂ ਤਕਰੀਬਨ 20 ਫੀਸਦੀ ਹਾਈ ਰਿਸਕ ਗਰਭਵਤੀ ਔਰਤਾਂ ਹੁੰਦੀਆਂ ਹਨ। ਪੀ.ਐੱਮ.ਐਸ.ਐਮ.ਏ. ਦਾ ਇੱਕ ਮੁੱਖ ਉਦੇਸ਼ ਇਨ੍ਹਾਂ ਦੀ ਜਲਦੀ ਪਹਿਚਾਣ ਕਰਕੇ ਡਿਲੀਵਰੀ ਸੰਬੰਧੀ ਰੋਡ ਮੈਪ ਤਿਆਰ ਕਰਨਾ ਹੈ।

ਡਾ. ਰਮਨ ਗੁਪਤਾ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਰੋਜਾਨਾ ਭੋਜਨ ‘ਚ ਹਰੇ ਪੱਤੇਦਾਰ ਸਬਜੀਆਂ ਤੇ ਮੌਸਮੀ ਫਲ ਖਾਣੇ ਚਾਹੀਦੇ ਹਨ ਅਤੇ ਭੋਜਣ ਬਣਾਉਣ ਲਈ ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਜੱਚਾਬੱਚਾ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ। ਗਰਭਵਤੀ ਔਰਤਾਂ ਨੂੰ ਖੁਰਾਕ ਦੇ ਨਾਲਨਾਲ ਸਿਹਤ ਵਿਭਾਗ ਵੱਲੋਂ ਮੁਫ਼ਤ ਮੁਹੱਈਆ ਕਰਵਾਈਆ ਜਾਣ ਵਾਲੀਆਂ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਖਾਈਆਂ ਚਾਹੀਦੀਆਂ ਹਨ ਤਾਂ ਜੋ ਸਰੀਰ ‘ਚ ਖੂਨ ਦੀ ਕਮੀ ਨੂੰ ਰੋਕਿਆ ਜਾ ਸਕੇ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਸਹਾਇਕ ਸਿਹਤ ਅਫ਼ਸਰ ਡਾ. ਸੰਤਜੀਤ ਕੌਰ, ਜਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ ਅਤੇ ਸਿਹਤ ਵਿਭਾਗ ਦਾ ਸਟਾਫ ਮੌਜੂਦ ਸੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।