ਫਗਵਾੜਾ 1 ਸਤੰਬਰ (ਸ਼ਿਵ ਕੋੜਾ) ਮਾਣਯੋਗ ਵਧੀਕ ਡਾਇਰੈਕਟਰ ਜਨਰਲ ਪੁਲਿਸ (ਕਮਿਊਨਿਟੀ ਅਫੇਅਰ ਡਵੀਜਨ), ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ,ਐਸ.ਪੀ. ਹੈਡ ਕਵਾਰਟਰ ਕਮ ਡੀ.ਸੀ.ਪੀ.ਓ. ਕਪੂਰਥਲਾ ਹਰਪ੍ਰੀਤ ਸਿੰਘ ਅਤੇ ਇੰਸਪੈਕਟਰ ਕੈਲਾਸ਼ ਕੌਰ ਇੰਚਾਰਜ ਸਬ ਡਵੀਜਨ ਫਗਵਾੜਾ ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਏ.ਐਸ.ਆਈ. ਹਰਭਜਨ ਸਿੰਘ, ਏ.ਐਸ.ਆਈ. ਰਸ਼ਪਾਲ ਸਿੰਘ ਅਤੇ ਏ.ਐਸ.ਆਈ. ਹਰਭਜਨ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਗਵਾੜਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਭੇਂਟ ਕੀਤਾ ਗਿਆ। ਇਸ ਮੌਕੇ ਏ.ਐਸ.ਆਈ. ਹਰਭਜਨ ਸਿੰਘ ਤੇ ਰਸ਼ਪਾਲ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਪਹਿਲਾਂ ਵੀ ਕਈ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਕਪੀਆਂ, ਪੈਨ ਅਤੇ ਹੋਰ ਜਰੂਰਤ ਦਾ ਸਮਾਨ ਵੰਡ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ਸਮਾਜ ਭਲਾਈ ਦੇ ਕੰਮ ਜਾਰੀ ਰਹਿਣਗੇ। ਸਕੂਲ ਦੇ ਪਿ੍ਰੰਸੀਪਲ ਰਣਜੀਤ ਕੁਮਾਰ ਗੋਗਨਾ ਨੇ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਮਾਜ ਭਲਾਈ ਦੇ ਕੰਮ ਕਰਨ ਨਾਲ ਪੁਲਿਸ ਅਤੇ ਪਬਲਿਕ ‘ਚ ਚੰਗੇ ਸੰਬੰਧ ਬਣਨਗੇ ਅਤੇ ਪੁਲਿਸ ਦੀ ਛਵੀ ਜਨਤਾ ਵਿਚ ਚੰਗੀ ਹੋਵੇਗੀ। ਇਸ ਮੌਕੇ ਕੁਲਦੀਪ ਸਿੰਘ ਬਾਜਵਾ ਲੈਕਚਰਾਰ, ਸਤਨਾਮ ਸਿੰਘ ਰੰਧਾਵਾ ਏ.ਸੀ.ਟੀ ਤੋਂ ਇਲਾਵਾ ਰਵਿੰਦਰ ਸਿੰਘ ਰਾਏ ਵਾਈਸ ਪ੍ਰਧਾਨ ਸਰਬ ਨੌਜਵਾਨ ਸਭਾ,ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।