ਪੰਜਾਬ ਰੋਡਵੇਜ਼ ਪਨਬਸ / ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਪੱਟੀ ਡਿੱਪੂ ਦੇ ਮੁਲਾਜਮਾਂ ਦੀਆਂ ਟਰਾਸਪੋਰਟ ਮੰਤਰੀ ਵੱਲੋ ਕੀਤੀਆਂ ਨਜਾਇਜ਼ ਤੌਰ ਤੇ ਦੂਰ ਦੁਰਾਡੇ ਕੀਤੀਆਂ ਬਦਲੀਆਂ ਦੀ ਘੌਰ ਨਿੰਦਾਂ ਕੀਤੀ ਗਈ। ਸੂਬਾ ਪ੍ਧਾਨ ਰੇਸ਼ਮ ਸਿੰਘ ਗਿੱਲ ਵੱਲੋ ਇਸ ਮਸਲੇ ਤੇ ਫਿਰੋਜਪੁਰ ਡਿੱਪੂ ਦੇ ਗੇਟ ਤੇ ਬੋਲਦੇ ਹੋਏ ਦੱਸਿਆਂ ਕਿ ਲੋਕਤੰਤਰੀ ਦੇਸ਼ ਵਿੱਚ ਲੋਕਤੰਤਰ ਦੇ ਨਾਮ ਤੇ ਚੁਣੀਆਂ ਹੋਈਆਂ ਸਰਕਾਰਾਂ ਅੱਜ ਦੇ ਸਮੇ ਵੀ ਲੋਕਾਂ ਦੀ ਆਵਾਜ਼ ਨੂੰ ਜਬਰੀ ਤੌਰ ਤੇ ਦਬਾਉਣ ਤੋ ਕਿਸੇ ਗੱਲੋ ਵੀ ਪਿੱਛੇ ਨਹੀ ਹੈ ਜਿਸਦਾ ਨਮੂਨਾਂ ਪੱਟੀ ਡਿੱਪੂ ਵਿੱਚ ਕਰਮਚਾਰੀਆਂ ਦੇ ਹੱਕਾਂ ਤੇ ਮੰਗਾਂ ਲਈ ਆਵਾਜ ਉਠਾਉਣ ਵਾਲੇ ਜਥੇਬੰਦੀ ਦੇ ਆਗੂਆਂ ਦੀਆਂ ਬਦਲੀਆਂ ਮੈਨੇਜਮੈਂਟ ਦੇ ਕਹਿਣ ਤੇ ਟਰਾਸਪੋਰਟ ਮੰਤਰੀ ਪੰਜਾਬ ਵੱਲੋ ਕਰਮਚਾਰੀਆਂ ਦੇ ਘਰਾਂ ਤੋ 300 ਕਿਲੋਮੀਟਰ ਦੂਰ ਕਰਨ ਦੇ ਹੁਕਮ ਜਾਰੀ ਕਰਕੇ ਵਿਖਾ ਦਿੱਤਾ ਹੈ।ਇੱਥੇ ਗੌਰਤਲਬ ਹੈ ਕਿ ਪੰਜਾਬ ਰੋਡਵੇਜ਼ ਪਨਬਸ / ਪੀ ਆਰ ਟੀ ਸੀ ਜਥੇਬੰਦੀ ਸ਼ੁਰੂ ਤੋ ਹੀ ਕਰਮਚਾਰੀਆਂ ਦੀਆਂ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੇ ਨਾਲ ਨਾਲ ਜਨਤਕ ਮੰਗਾਂ ਜਿਵੇ ਕਿ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਵਿੱਚ ਨਵੀਆਂ 10 ਹਜਾਰ ਬੱਸਾਂ ਸ਼ਾਮਿਲ ਕਰਨਾਂ ਅਤੇ ਟਰਾਪੋਰਟ ਮਾਫੀਆਂ ਨੂੰ ਨਕੇਲ ਪਾਉਣ ਲਈ ਸਰਕਾਰ ਕੋਲ ਆਵਾਜ਼ ਚੁੱਕਦੀ ਰਹੀ ਹੈ ਅਤੇ ਇਸ ਆਵਾਜ਼ ਚੁੱਕਣ ਦਾ ਖਮਿਆਜ਼ਾ ਜਥੇਬੰਦੀ ਦੇ ਆਗੂਆਂ ਨੂੰ ਆਪਣੇ ਘਰਾਂ ਤੋ ਦੂਰ ਬਦਲੀਆਂ ਦੇ ਰੂਪ ਚ ਚੁਕਾਉਣਾ ਪੈ ਰਿਹਾ ਹੈ ਇਸ ਕਦਮ ਦਾ ਮਕਸਦ ਸਿਰਫ ਕਰਮਚਾਰੀਆਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਵਿੱਚ ਡਰ ਦਾ ਮਹੌਲ ਪੈਦਾ ਕਰਨਾ ਹੈ ਪਰੰਤੂ ਕਰੋਨਾਂ ਕਾਲ ਅਤੇ ਹੋਰ ਕੁਦਰਤੀ ਆਫਤਾਂ ਵਿੱਚ ਸਰਕਾਰ ਅਤੇ ਪੰਜਾਬ ਦੀ ਜਨਤਾਂ ਨੂੰ ਨਿਰੰਤਰ ਦਿਨ ਰਾਤ ਟਰਾਸਪੋਰਟ ਸੇਵਾਵਾਂ ਪ੍ਰਦਾਨ ਕਰਨ ਵਾਲੇ ਇਹ ਕਰਮਚਾਰੀ ਇਹਨਾਂ ਸਰਕਾਰ ਤੇ ਮੈਨੇਜਮੈਂਟ ਦੀਆਂ ਗਲਤ ਕਾਰਵਾਈਆਂ ਤੋ ਡਰਨ ਵਾਲੇ ਨਹੀ।

 

ਬਲਵਿੰਦਰ ਸਿੰਘ ਰਾਠ ਦਲਜੀਤ ਸਿੰਘ ਜੱਲੇਵਾਲ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਯੂਨੀਅਨ ਵਲੋਂ 2 ਵਾਰ ਮਿਲ ਕੇ ਆਪਣੀ ਅਤੇ ਮਹਿਕਮੇ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਪੈਨਲ ਮੀਟਿੰਗ ਲਈ ਚਾਰ ਮੰਗ ਪੱਤਰ ਭੇਜੇ ਗਏ ਹਨ ਪ੍ਰੰਤੂ ਜਾਇਜ਼ ਮੰਗਾਂ ਦਾ ਹੱਲ ਕਰਨ ਜਾ ਮਹਿਕਮੇ ਨੂੰ ਮੁਨਾਫ਼ੇ ਵਾਲੇ ਪਾਸੇ ਲੈ ਕੇ ਜਾਣ ਦੀ ਥਾਂ ਤੇ ਨਵੇਂ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਯੂਨੀਅਨ ਨੂੰ ਧਰਨੇ ਮੁਜ਼ਾਹਰੇ ਹੜਤਾਲਾਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਾਇਜ਼ ਮੰਗਾਂ ਵਿੱਚ 10 ਹਜ਼ਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ, ਡਾਟਾ ਐਂਟਰੀ ਉਪਰੇਟਰ ਅਤੇ ਅਡਵਾਸ ਬੁੱਕਰਾ ਦੀ ਤਨਖਾਹ ਵਿੱਚ ਵਾਧਾ ਕਰਨ,ਟਿਕਟ ਦੀ ਜੁੰਮੇਵਾਰੀ ਸਵਾਰੀ ਦੀ ਕਰਨ ਆਦਿ ਮੰਗਾਂ ਦਾ ਹੱਲ ਜਲਦੀ ਕੱਢਿਆ ਜਾਵੇ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੈਨਿੰਜਮੈਟ ਵਲੋਂ ਧੱਕੇਸ਼ਾਹੀ ਨਾਲ ਕੀਤੀਆਂ ਪੱਟੀ ਡਿੱਪੂ ਦੇ ਕਰਮਚਾਰੀਆਂ ਦੀਆਂ ਬਦਲੀਆਂ ਤੁਰੰਤ ਰੱਦ ਨਾ ਕੀਤੀਆਂ ਗਈਆਂ ਤਾਂ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਦੀਆਂ ਬੱਸਾਂ ਦਾ ਮੁਕੰਮਲ ਚੱਕਾਂ ਜਾਮ ਸਮੂਹ ਪੰਜਾਬ ਦੇ ਬੱਸ ਸਟੈਡ ਤੇ ਡਿੱਪੂ ਬੰਦ ਕਰਕੇ ਕੀਤਾ ਜਾਵੇਗਾ ਅਤੇ ਟਰਾਸਪੋਰਟ ਮੰਤਰੀ ਪੰਜਾਬ ਅਤੇ ਮੈਨਿੰਜਮੈਟ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ।ਇਸ ਮੌਕੇ ਹਾਜ਼ਰ ਪਰਧਾਨ ਗੁਰਪ੍ਰੀਤ ਸਿੰਘ ਭੁੱਲਰ ਸੱਤਪਾਲ ਸਿੰਘ ਸੱਤਾ ਚਾਨਣ ਸਿੰਘ ਰਣਜੀਤ ਸਿੰਘ ਬਿਕਰਮਜੀਤ ਸਿੰਘ ਦਵਿੰਦਰ ਸਿੰਘ ਕੁਲਦੀਪ ਸਿੰਘ ਆਦਿ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।