ਜਲੰਧਰ, 19 ਨਵੰਬਰ :
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇੱਥੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਵਿਖੇ ਨਵੇਂ ਬਣੇ ਗੇਟ ਦਾ ਉਦਘਾਟਨ ਕੀਤਾ ਗਿਆ।
ਉਦਘਾਟਨ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਕਾਇਆ ਕਲਪ ਕਰਨ ਲਈ ਇਨਕਲਾਬੀ ਕਦਮ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਸਰਕਾਰੀ ਸੰਸਥਾਵਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣ ਲਈ ਸਕੂਲ ਆਫ਼ ਐਮੀਨੈਂਸ ਅਤੇ ਸਮਾਰਟ ਸਕੂਲਾਂ ਦੀ ਸਥਾਪਨਾ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਅਧਿਆਪਕਾਂ ਨੂੰ ਟ੍ਰੇਨਿੰਗ ਵਰਗੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ।
ਸ਼੍ਰੀ ਮਹਿੰਦਰ ਭਗਤ ਨੇ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਸੁਧਾਰ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ‘ਸਰਕਾਰ ਤੁਹਾਡੇ ਦੁਆਰ’ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਜੋ ਕਰ ਦਿਖਾਇਆ ਹੈ, ਉਹ ਪਿਛਲੀਆਂ ਸਰਕਾਰਾਂ ਆਪਣੇ ਦਹਾਕਿਆਂ ਦੇ ਕਾਰਜਕਾਲ ਵਿੱਚ ਕਰਨ ਵਿੱਚ ਨਾਕਾਮ ਰਹੀਆਂ ਹਨ।
ਇਸ ਮੌਕੇ ਪ੍ਰਿੰ. ਡਾ. ਚੰਦਰ ਕਾਂਤਾ, ਡਾ. ਰਮਨੀਕ ਕੌਰ, ਡਾ. ਸੁਖਪਾਲ ਸਿੰਘ ਅਤੇ ਡਾ. ਰਜਨੀਸ਼ ਕੁਮਾਰ ਵੀ ਮੌਜੂਦ ਸਨ।
——–
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।