ਫਗਵਾੜਾ 24 ਮਾਰਚ (ਸ਼ਿਵ ਕੋੜਾ) ਬਲੱਡ ਬੈਂਕ ਦੇ ਚੇਅਰਮੈਨ ਕੇ.ਕੇ. ਸਰਦਾਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਹੇਠ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ 131 ਨੌਜਵਾਨਾਂ ਨੇ ਆਪਣਾ ਖੂਨ ਦਿੱਤਾ। ਇਸ ਦੌਰਾਨ ਆਯੋਜਿਤ ਸ਼ਰਧਾਂਜਲੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਐਸ.ਪੀ. ਹਰਿੰਦਰ ਪਾਲ ਸਿੰਘ ਨੇ ਸ਼ਿਰਕਤ ਕੀਤੀ। ਵੱਖ ਵੱਖ ਬੁਲਾਰਿਆਂ ਵਲੋਂ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਯਾਦ ਕੀਤਾ ਗਿਆ ਅਤੇ ਉਹਨਾਂ ਦੀਆਂ ਤਸਵੀਰਾਂ ‘ਤੇ ਫੁੱਲ ਭੇਂਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਖੂਨ ਦਾਨ ਕਰਨ ਵਾਲੇ ਨੌਜਵਾਨਾਂ ਨੂੰ ਪਿਨ ਲਗਾ ਕੇ ਅਤੇ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਤ ਵੀ ਕੀਤਾ ਗਿਆ। ਮਲਕੀਅਤ ਸਿੰਘ ਰਘਬੋਤਰਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਉਹਨਾਂ ਅੰਦਰ ਨਿੱਕੀ ਉਮਰੇ ਹੀ ਦੇਸ਼ ਨੂੰ ਆਜਾਦ ਕਰਵਾਉਣ ਲਈ ਆਪਣੀ ਜਿੰਦਗੀ ਕੁਰਬਾਨ ਕਰਨ ਦਾ ਜਨੂੰਨ ਸੀ ਅਤੇ ਅਖੀਰ 23 ਮਾਰਚ 1931 ਨੂੰ ਕਰੀਬ 23 ਸਾਲ ਦੀ ਉਮਰ ਵਿਚ ਹੀ ਉਨ੍ਹਾਂ ਭਾਰਤ ਮਾਤਾ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਅਜਾਦ ਕਰਵਾਉਣ ਲਈ ਆਪਣੀ ਜਿੰਦਗੀ ਕੁਰਬਾਨ ਕਰ ਦਿੱਤੀ। ਉਹਨਾਂ ਦੇ ਨਾਲ ਹੀ ਰਾਜਗੁਰੂ ਅਤੇ ਸੁਖਦੇਵ ਨੂੰ ਵੀ ਅੰਗ੍ਰੇਜ ਸਰਕਾਰ ਵਲੋਂ ਫਾਂਸੀ ਦੇ ਦਿੱਤੀ ਗਈ ਸੀ। ਐਸ.ਪੀ. ਹਰਿੰਦਰਪਾਲ ਸਿੰਘ ਨੇ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ। ਕੈਂਪ ਨੂੰ ਸਫਲ ਬਨਾਉਣ ਵਿਚ ਹਰਦੀਪ ਭਾਟੀਆ ਤੋਂ ਇਲਾਵਾ ਬਲੱਡ ਬੈਂਕ ਦੇ ਸਟਾਫ ਨਰੇਸ਼ ਕੁਮਾਰ ਤੇ ਵਿਕਾਸ ਕੁਮਾਰ ਦਾ ਵਿਸ਼ੇਸ਼ ਸਹਿਯੋਗ ਰਿਹਾ। ਆਰਟ ਮਾਸਟਰ ਵਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਕ੍ਰਿਸ਼ਨ ਕੁਮਾਰ, ਤਾਰਾ ਚੰਦ ਚੁੰਬਰ, ਵਿਨੋਦ ਮੜ੍ਹੀਆ, ਮੋਹਨ ਲਾਲ, ਰਾਮ ਰਤਨ ਵਾਲੀਆ, ਪਤਵਿੰਦਰ ਸਿੰਘ ਛਾਬੜਾ, ਵਿਸ਼ਵਾ ਮਿੱਤਰ ਸ਼ਰਮਾ, ਪਿ੍ਰਤਪਾਲ ਕੌਰ ਤੁਲੀ, ਜੁਨੇਸ਼ ਜੈਨ, ਅਮਰਜੀਤ ਡਾਂਗ, ਰੂਪ ਲਾਲ, ਰਾਜਪਾਲ ਨਹਿਰਾ, ਸੁਰਿੰਦਰ ਪਾਲ, ਸੁਧੀਰ ਸ਼ਰਮਾ, ਹਰਭਜਨ ਸਿੰਘ ਲੱਕੀ, ਸੁਧਾ ਬੇਦੀ, ਰਜਿੰਦਰ ਸਾਹਨੀ, ਰਜਿੰਦਰ ਸਿੰਘ ਕੋਛੜ ਆਦਿ ਹਾਜਰ ਸਨ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।