ਫਗਵਾੜਾ 5 ਅਪ੍ਰੈਲ (ਸ਼ਿਵ ਕੋੜਾ) ਉਦਯੋਗਪਤੀ ਅਤੇ ਸਮਾਜ ਸੇਵਕ ਸ੍ਰੀ ਕੇ.ਕੇ. ਸਰਦਾਨਾ ਦੀ ਰਹਿਨੁਮਾਈ ਹੇਠ ਚੱਲ ਰਹੇ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਉਪਰਾਲੇ ਸਦਕਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਸਤੇਮਾਲ ਕੀਤੇ ਹੋਏ ਪੁਰਾਣੇ ਪਾਉਣ ਯੋਗ ਵਸਤਰਾਂ ਦਾ ਇਕ ਟੈਂਪੂ ਗੂੰਜ ਸੰਸਥਾ ਦੇ ਜਲੰਧਰ ਦਫਤਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਗੂੰਜ ਸੰਸਥਾ ਇਹਨਾਂ ਇਕੱਤਰ ਕੀਤੇ ਵਸਤਰਾਂ ਨੂੰ ਦਿੱਲੀ ਦਫਤਰ ਭੇਜਦੀ ਹੈ ਜਿੱਥੇ ਜਰੂਰੀ ਮੁਰੰਮਤ ਤੋਂ ਬਾਅਦ ਧੋਣ ਉਪਰੰਤ ਪ੍ਰੈਸ ਕਰਕੇ ਇਹਨਾਂ ਕਪੜਿਆਂ ਨੂੰ ਨਵੇਕਲਾ ਰੂਪ ਦਿੱਤਾ ਜਾਂਦਾ ਹੈ ਅਤੇ ਫਿਰ ਦੇਸ਼ ਦੇ ਦੂਰ ਦੁਰਾਢੇ ਪਹਾੜੀ ਇਲਾਕਿਆਂ ‘ਚ ਲੋੜਵੰਦਾਂ ਨੂੰ ਵੰਡਿਆ ਜਾਂਦਾ ਹੈ। ਸਾਲ ਵਿਚ ਦੋ ਵਾਰ ਮੌਸਮ ਅਨੁਸਾਰ ਗਰਮੀ ਜਾਂ ਸਰਦੀ ‘ਚ ਪਾਉਣ ਯੋਗ ਕਪੜੇ ਭੇਜੇ ਜਾਂਦੇ ਹਨ। ਇਸ ਨੇਕ ਕਾਰਜ ਵਿਚ ਇਸ ਵਾਰ ਐਨ.ਜੀ.ਓ. ਏਕ ਕੋਸ਼ਿਸ਼ ਦਾ ਵਿਸ਼ੇਸ਼ ਸਹਿਯੋਗ ਪ੍ਰਾਪਤ ਹੋਇਆ। ਇਸ ਤੋਂ ਇਲਾਵਾ ਸ਼ਿਵਬਾੜੀ ਬੰਗਾ ਰੋਡ ਅਤੇ ਚਾਚੋਕੀ ਸਮੇਤ ਹੋਰ ਕਾਫੀ ਦਾਨੀ ਸੱਜਣਾਂ ਨੇ ਵੀ ਹਮੇਸ਼ਾ ਦੀ ਤਰ੍ਹਾਂ ਸਹਿਯੋਗ ਦਿੱਤਾ। ਟੈਂਪੂ ਨੂੰ ਜਲੰਧਰ ਭੇਜਣ ਦੀ ਸੇਵਾ ਹਮੇਸ਼ਾ ਦੀ ਤਰ੍ਹਾਂ ਸ੍ਰੀ ਰਮੇਸ਼ ਦੁੱਗਲ ਵਲੋਂ ਨਿਭਾਈ ਗਈ। ਇਸ ਮੌਕੇ ਮੋਹਨ ਲਾਲ ਤਨੇਜਾ, ਜੀਤਾ ਕੋਟਰਾਣੀ, ਅਮਰਜੀਤ ਕੌਰ, ਕ੍ਰਿਸ਼ਨ ਕੁਮਾਰ ਆਦਿ ਹਾਜਰ ਸਨ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।