ਫਿਲੌਰ:28ਅਕਤੂਬਰ ( ) ਭਗਵੰਤ ਸਿੰਘ ਮਾਨ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਅੱਜ ਸਥਾਨਕ ਤਹਿਸੀਲ ਕੰਪਲੈਕਸ ਦੇ ਸਾਹਮਣੇ ਕੁਝ ਸਮੇਂ ਲਈ ਟਰੈਫਿਕ ਜਾਮ ਕਰਕੇ ਝੂਠਾਂ ਦੀ ਵੰਡ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ ।ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਰਨੈਲ ਫਿਲੌਰ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਜਿਵੇਂ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਅਤੇ ਸੋਧੀ ਹੋਈ ਲੀਵ ਇਨਕੈਸ਼ਮੇਂਟ ਨਹੀਂ ਦਿੱਤੀ ਜਾ ਰਹੀ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਪੇਂਡੂ ਭੱਤਾ ਤੇ ਮਹਿੰਗਾਈ ਭੱਤੇ ਦੀਆਂ 15 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਚਾਰ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ,ਕੱਚੇ ,ਠੇਕਾ ਆਧਾਰਤ,ਆਊਟਸੋਰਸ ਅਤੇ ਸਕੀਮ ਵਰਕਰਜ਼ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਜਾ ਰਿਹਾ ਹੈ, ਰੈਗੂਲਰ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ,ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਬਹੁਤ ਸਾਰੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ।ਪਿਛਲੀਆਂ ਹੁਕਮਰਾਨ ਸਰਕਾਰਾਂ ਵੱਲੋਂ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਜਾਰੀ ਕੀਤੇ ਗਏ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਨਹੀਂ ਲਏ ਜਾ ਰਹੇ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਾਰ-ਵਾਰ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਕਰਨ ਤੋਂ ਮੁਨਕਰ ਹੋ ਗਏ ਹਨ।ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਐਲਾਨ ਕੀਤਾ ਕਿ 3 ਨਵੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਆਪਣੇ ਆਪਣੇ ਸਾਧਨਾਂ ਰਾਹੀਂ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿੱਚ ਝੰਡਾ ਮਾਰਚ ਕਰਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾਕੇ ਨੰਗਾ ਕਰਨਗੇ ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਕੌੜਾ,ਹਰਮੇਸ਼ ਰਾਹੀ, ਜਸਪਾਲ ਸੰਧੂ, ਤਾਰਾ ਸਿੰਘ ਬੀਕਾ,ਰਤਨ ਸਿੰਘ,ਜਗਜੀਤ ਸਿੰਘ, ਭੁਪਿੰਦਰ ਸਿੰਘ, ਰਾਜਿੰਦਰ ਸ਼ਰਮਾ, ਕੁਲਦੀਪ ਵਾਲੀਆ, ਦਰਸ਼ਨ ਰਾਮ ਮਸੀਹ,ਪੂਨਮ ਨਈਅਰ, ਦਲਜੀਤ ਕੌਰ, ਨੀਨਾ ਮਲਹੋਤਰਾ, ਕਮਲਜੀਤ ਕੌਰ, ਜਯੋਤੀ ਵਾਲਾ, ਨੀਲਮ ਸੁਮਨ,ਹਰੀਸ਼ ਕੁਮਾਰ, ਰਜਿੰਦਰ ਕੁਮਾਰ, ਪ੍ਰੇਮਪਾਲ, ਸੁਖਵਿੰਦਰ ਰਾਮ, ਜਸਵੀਰ ਸਿੰਘ, ਬਲਵੀਰ ਕੁਮਾਰ, ਸੂਰਜ਼ ਕੁਮਾਰ, ਅਸ਼ੋਕ ਕੁਮਾਰ,ਸੁਸ਼ੀਲ ਕੁਮਾਰ, ਪਵਨ ਕੁਮਾਰ, ਸਤਵਿੰਦਰ ਸਿੰਘ, ਗੋਪਾਲ ਸਿੰਘ ਰਾਵਤ,ਸਰਬਜੀਤ ਸਿੰਘ ਧੌਂਸੀ, ਮੋਹਣ ਲਾਲ, ਅੰਗਰੇਜ਼ ਸਿੰਘ,ਹਰੀ ਰਾਮ, ਰਾਮ ਲੁਭਾਇਆ, ਪ੍ਰੇਮ ਨਾਥ, ਹਰਜਿੰਦਰ ਲਾਲ, ਜੀਤ ਰਾਮ, ਰਾਜਿੰਦਰ ਸਿੰਘ, ਸੁਖਦੀਪ ਕੁਮਾਰ, ਜਸਵੀਰ ਸਿੰਘ, ਰੁਪੇਸ਼ ਨਰ , ਅਸ਼ੋਕ ਸੰਗਤਪੁਰ ਤੇ ਵਿਸ਼ਾਲ ਸੈਣੀ
ਆਦਿ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।