ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਦੁਆਰਾ ਭਾਰਤੀ ਅਖਬਾਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਨਿਊਜ਼ ਰਾਈਟਿੰਗ, ਪੋਸਟਰ ਮੇਕਿੰਗ, ਆਰਟੀਕਲ ਰਾਈਟਿੰਗ ਆਦਿ ਜਿਹੀਆਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਵਾਇਆ ਗਿਆ। ਵਿਦਿਆਰਥਣਾਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਵਧ-ਚਡ਼੍ਹ ਕੇ ਭਾਗ ਲੈਂਦੇ ਹੋਏ ਪ੍ਰੈਸ ਦੀ ਸੁਤੰਤਰਤਾ , ਭਾਸ਼ਾਈ ਅਖ਼ਬਾਰਾਂ ਦੀ ਭੂਮਿਕਾ ਅਤੇ ਮਹੱਤਵ, ਮਹਿਲਾ ਸਸ਼ਕਤੀਕਰਨ ਅਤੇ ਮੀਡੀਆ, ਰਾਸ਼ਟਰ ਨਿਰਮਾਣ ਵਿੱਚ ਪ੍ਰੈਸ ਦੀ ਅਹਿਮੀਅਤ ਆਦਿ ਜਿਹੇ ਵਿਸ਼ਿਆਂ ‘ਤੇ ਸ਼ਾਨਦਾਰ ਪੋਸਟਰ ਬਣਾਉਂਦੇ ਹੋਏ ਮੌਜੂਦਾ ਡਿਜੀਟਲ ਸਮੇਂ ਦੇ ਵਿਚ ਅਖ਼ਬਾਰਾਂ ਦੀ ਸਥਿਤੀ ਨੂੰ ਆਪਣੇ ਲੇਖਾਂ ਰਾਹੀਂ ਬਾਖ਼ੂਬੀ ਪੇਸ਼ ਕੀਤਾ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਰਾਸ਼ਟਰ ਨਿਰਮਾਣ, ਲੋਕਤੰਤਰ ਅਤੇ ਸਮਾਜਿਕ ਉਥਾਨ ਦੇ ਵਿੱਚ ਪ੍ਰੈਸ ਦੀ ਭੂਮਿਕਾ ਨੂੰ ਸਪਸ਼ਟ ਕਰਦੇ ਹੋਏ ਇਸ ਆਯੋਜਨ ਵਿਚ ਭਾਗ ਲੈਣ ਵਾਲੀਆਂ ਸਮੂਹ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅਜਿਹੇ ਆਯੋਜਨ ਸਹਿਜੇ ਹੀ ਵਿਦਿਆਰਥੀਆਂ ਨੂੰ ਵਿਸ਼ੇ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਵਿੱਚ ਸਹਾਈ ਸਾਬਿਤ ਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।