ਜਲੰਧਰ 9 (ਨਿਤਿਨ ਕੌੜਾ ) :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਇੱਕ ਅੰਤਰ ਕਾਲਜ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ 15 ਕਾਲਜਾਂ ਦੇ 90 ਭਾਗੀਦਾਰਾਂ ਨੇ ਭਾਗ ਲਿਆ, ਜਿਨ੍ਹਾਂ ਨੇ ਲੇਖ ਲਿਖਣ, ਸਲੋਗਨ ਰਾਈਟਿੰਗ ਅਤੇ ਘੋਸ਼ਣਾ ਪੱਤਰ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਵੱਖ-ਵੱਖ ਕਾਲਜਾਂ ਦੇ ਭਾਗੀਦਾਰਾਂ ਦਾ ਨਿੱਘਾ ਸੁਆਗਤ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਲਜ ਹਮੇਸ਼ਾ ਅਜਿਹੇ ਸਮਾਗਮਾਂ ਦਾ ਸਮਰਥਨ ਅਤੇ ਪ੍ਰਚਾਰ ਕਰਦੇ ਰਹੇਗਾ। ਕਾਲਜ ਰਜਿਸਟਰਾਰ ਪ੍ਰੋ: ਨਵਦੀਪ ਕੌਰ ਅਤੇ ਡਾ: ਬਲਰਾਜ ਕੌਰ ਨੇ ਖਾਸ ਤੌਰ ’ਤੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ। ਪੰਜਾਬੀ ਵਿਭਾਗ ਦੇ ਮੁਖੀ ਡਾ: ਸੁਰਿੰਦਰਪਾਲ ਮੰਡ, ਪ੍ਰੋ: ਕੁਲਦੀਪ ਸੋਢੀ, ਪ੍ਰੋ: ਸਤਪਾਲ ਸਿੰਘ ਅਤੇ ਪ੍ਰੋ: ਮੰਜੂ ਜੋਸ਼ੀ, ਪ੍ਰੋ: ਓਂਕਾਰ ਸਿੰਘ ਅਤੇ ਪ੍ਰੋ: ਮਨਦੀਪ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ। ਲੇਖ ਲਿਖਣ ਮੁਕਾਬਲੇ ਵਿੱਚ ਦੋਆਬਾ ਕਾਲਜ ਦੀ ਕਿਰਨਦੀਪ ਕੌਰ ਪਹਿਲਾ, ਕੰਨਿਆ ਮਹਾਂ ਵਿਦਿਆਲਿਆ ਦੀ ਪ੍ਰਭਸਿਮਰਨ ਕੌਰ ਨੇ ਦੂਜਾ ਅਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਪ੍ਰਿਅੰਕਾ ਨੇ ਤੀਜਾ ਸਥਾਨ ਹਾਸਲ ਕੀਤਾ। ਸਲੋਗਨ ਰਾਈਟਿੰਗ ਮੁਕਾਬਲੇ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਰਣਦੀਪ ਕੌਰ ਨੇ ਪਹਿਲਾ, ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਦੀ ਰਾਜਵਿੰਦਰ ਕੌਰ ਦੂਜਾ ਅਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਅਨੀਸ਼ਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡੈਕਲਾਮੇਸ਼ਨ ਮੁਕਾਬਲੇ ਵਿਚ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਸਾਕਸ਼ੀ ਸ਼ਰਮਾ ਨੇ ਪਹਿਲਾ, ਐਨਆਈਟੀ ਜਲੰਧਰ ਦੀ ਪ੍ਰਭਜੋਤ ਕੌਰ ਨੇ ਦੂਜਾ ਅਤੇ ਡੀਏਵੀ ਕਾਲਜ ਦੀ ਜਸਲੀਨ ਕੌਰ ਨੇ ਤੀਜੇ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਅਨੂ ਮੂਮ ਨੇ ਮੁੱਖ ਮਹਿਮਾਨਾਂ, ਮੁਖੀ ਸਾਹਿਬਾਨ, ਜੱਜਾਂ, ਪ੍ਰਬੰਧਕਾਂ ਅਤੇ ਭਾਗੀਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਸਾਰੇ ਭਾਗੀਦਾਰਾਂ ਦੇ ਪ੍ਰਦਰਸ਼ਨ ਦੀ ਤਾਰੀਫ਼ ਕਰਦਿਆਂ ਉਨ੍ਹਾਂ ਦੇ ਯੋਗਦਾਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਰਾਜਨੀਤੀ ਸ਼ਾਸਤਰ ਵਿਭਾਗ ਦੇ ਡਾ: ਅਜੀਤਪਾਲ ਸਿੰਘ ਨੇ ਅੰਤਰ ਕਾਲਜ ਮੁਕਾਬਲੇ ਦੇ ਪ੍ਰਬੰਧਕ ਵਜੋਂ ਭੂਮਿਕਾ ਨਿਭਾਈ, ਜਦਕਿ ਪ੍ਰੋ: ਜਗਦੀਪ ਸਿੰਘ ਅਤੇ ਪ੍ਰੋ: ਕਿਰਨਦੀਪ ਕੌਰ ਨੇ ਇਸ ਕਮੇਟੀ ਦੇ ਮੈਂਬਰਾਂ ਵਜੋਂ ਭੂਮਿਕਾ ਨਿਭਾਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।