ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. (ਕੈਮਿਸਟਰੀ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਦੀ ਵਿਦਿਆਰਥਣ ਸਲੋਨੀ ਗੁਪਤਾ ਨੇ 450 ਵਿਚੋਂ 386 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਅਤੇ ਵਿਦਿਆਰਥੀ ਸੰਦੀਪ ਸਿੰਘ ਨੇ 365 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਜਨੀਸ਼ ਮੋਦਗਿਲ ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਭੁਪਿੰਦਰਪਾਲ ਸਿੰਘ, ਡਾ. ਗੀਤਾਂਜਲੀ ਮੋਦਗਿੱਲ, ਡਾ. ਹਰਸ਼ਵੀਰ ਅਰੋੜਾ, ਡਾ. ਵਿਕਾਸ ਕੁਮਾਰ ਅਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।