ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਦੁਆਰਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਪੂਰਵ ਪ੍ਰਧਾਨਮੰਤਰੀ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਜੀ ਦੇ ਜਨਮ ਦਿਹਾੜੇ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਵਿਭਾਗ ਵੱਲੋਂ ਸਲੋਗਨ ਲਿਖਣ ਅਤੇ ਕੋਲਾਜ ਬਣਾਉਣ ਦੇ ਅੰਤਰ ਵਿਭਾਗੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ 70 ਤੋਂ ਵੱਧ ਪ੍ਰਤੀਯੋਗੀਆਂ ਨੇ ਵੱਧ-ਚੜ ਕੇ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਬੋਲਦਿਆਂ ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਦੀ ਹਿੱਸੇਦਾਰੀ ਲਈ ਉਹਨਾਂ ਦੀ ਹੌਸਲਾ ਅਫਜਾਹੀ ਕੀਤੀ ਅਤੇ ਵਿਭਾਗ ਨੂੰ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਅਤੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਦੇ ਅਹਿੰਸਾ ਅਤੇ ਸਾਦਗੀ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਨਾ ਦਿੱਤੀ। ਵਿਭਾਗ ਦੇ ਮੁਖੀ ਡਾ. ਸੁਮਨ ਚੋਪੜਾ ਨੇ ਸਮਾਗਮ ਵਿੱਚ ਆਏ ਸਾਰੇ ਮਹਿਮਾਨਾਂ, ਵਿਦਿਆਰਥੀਆਂ ਅਤੇ ਪ੍ਰਤੀਯੋਗੀਆਂ ਨੂੰ ਜੀ ਆਇਆ ਕਿਹਾ। ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਆ ਕਿ ਅਜਿਹੀ ਸ਼ਖਸ਼ੀਅਤਾਂ ਦੇ ਪ੍ਰਮੁੱਖ ਦਿਹਾੜਿਆਂ ਨੂੰ ਮਨਾਉਣ ਨਾਲ ਉਹਨਾਂ ਵਿੱਚ ਵੀ ਆਪਣੇ ਦੇਸ਼-ਪ੍ਰੇਮ ਦੀ ਭਾਵਨਾ ਉਤਪੰਨ ਹੋਵੇਗੀ ਅਤੇ ਉਹਨਾਂ ਦੇ ਜੀਵਨ ਨੂੰ ਸਹੀ ਸੇਧ ਮਿਲੇਗੀ। ਸਲੋਗਨ ਲਿਖਣ ਮੁਕਾਬਲਿਆਂ ਵਿੱਚ ਡਾ. ਚਰਨਜੀਤ ਸਿੰਘ (ਅੰਗਰੇਜੀ ਵਿਭਾਗ) ਅਤੇ ਪ੍ਰੋਫੈਸਰ ਨਵਨੀਤ ਕੌਰ (ਕੰਪਿਊਟਰ ਵਿਭਾਗ) ਅਤੇ ਕੌਲਾਜ ਬਣਾਉਣ ਦੇ ਮੁਕਾਬਲਿਆਂ ਵਿੱਚ ਡਾ. ਜਸਵਿੰਦਰ ਕੌਰ (ਈਵੀਐਸ) ਅਤੇ ਪ੍ਰੋਫੈਸਰ ਸੋਨੀਆ ਸਿੰਘ (ਫਾਈਨ ਆਰਟਸ) ਨੇ ਮੁੱਖ ਜੱਜਾਂ ਵਜੋਂ ਭੂਮਿਕਾ ਨਿਭਾਈ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਆਪਣੀਆਂ ਕਵਿਤਾਵਾਂ ਪੇਸ਼ ਕਰਕੇ ਦੇਸ਼ ਭਗਤਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ। ਸਲੋਗਨ ਲਿਖਤ ਮੁਕਾਬਲੇ ਵਿੱਚ ਰੋਹਨ ਸ਼ਰਮਾ, ਕਮਲਪ੍ਰੀਤ ਕੌਰ ਅਤੇ ਅੰਜਲੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਕੌਲਾਜ ਮੁਕਾਬਲੇ ਵਿੱਚ ਸੁਰਿਆਂਸ਼, ਲਵਲੀਨ ਕੌਰ ਅਤੇ ਰਾਘਵ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਜਸਰੀਨ ਕੌਰ, ਪ੍ਰੋਫੈਸਰ ਬਲਰਾਜ ਕੌਰ, ਇਤਿਹਾਸ ਵਿਭਾਗ ਤੋਂ ਡਾ. ਅਮਨਦੀਪ ਕੌਰ, ਡਾ. ਕਰਨਬੀਰ ਸਿੰਘ ਅਤੇ ਪ੍ਰੋਫੈਸਰ ਸੰਦੀਪ ਕੌਰ, ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ, ਅਧਿਆਪਕ ਸਾਹਿਬਾਨਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।