ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਫਿਜਿਓਥਰੈਪੀ ਵਿਭਾਗ ਦੇ ਪਹਿਲਾ, ਦੂਜਾ ਅਤੇ ਤੀਜਾ ਸਾਲ ਦੇ ਵਿਦਿਆਰਥੀਆਂ ਵਲੋਂ ਚੌਥੇ ਸਾਲ ਦੇ ਵਿਦਿਆਰਥੀਆਂ ਲਈ ਕਾਲਜ ਵਿੱਚ ਇੱਕ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂˆ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਡਾਂਸ, ਮਾਡਲਿੰਗ, ਸਕਿਟ, ਕਵਿਤਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਉਨ੍ਹਾਂ ਇਸ ਮੌਕੇ ਬੋਲਦਿਆਂ ਫਿਜਿਓਥਰੈਪੀ ਵਿਭਾਗ ਦੇ ਹੋਣਹਾਰ ਵਿਦਿਆਰਥੀਆਂ ਦੇ ਉੱਜਲੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਪ੍ਰੀਖਿਆਵਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਵਿਭਾਗ ਦੇ ਮੁਖੀ ਡਾ. ਰਾਜੂ ਸ਼ਰਮਾ ਨੇ ਵੀ ਵਿਦਿਆਰਥੀਆˆ ਨੂੰ ਵਿਭਾਗ ਵਲੋਂ ਸ਼ੁਭ ਇਛਾਵਾਂˆ ਦਿੱਤੀਆ। ਇਸ ਮੌਕੇ ਡਾ. ਜਸਵੰਤ ਕੌਰ, ਡਾ. ਪ੍ਰਿੰਆਂਕ ਸ਼ਾਰਧਾ, ਡਾ. ਸੁਮਨ, ਡਾ. ਅੰਜਲੀ ਓਜ਼ਾ, ਡਾ. ਵੇਸ਼ਾਲੀ ਮਹਿੰਦਰੂ ਅਤੇ ਵਿਭਾਗ ਦੇ ਹੋਰ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।