ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰਦੇ ਹਨ। ਇਸੇ ਲੜੀ ਵਿਚ ਕਾਲਜ ਦੇ ਬੈਚਲਰ ਆਫ ਫਿਜੀਕਲ ਐਜੂਕੇਸ਼ਨ ਐਂਡ ਸਪੋਰਟਸ ਭਾਗ ਪਹਿਲੇ ਦੇ ਖਿਡਾਰੀ ਵਿਦਿਆਰਥੀ ਧਰਮ ਰਾਜ ਨੇ ਨੋਰਥ/ਈਸਟ ਯੂਨੀਵਰਸਿਟੀ ਦੇ ਵੇਟ ਲਿਫਟਿੰਗ ਮੁਕਾਬਲੇ ਵਿਚੋਂ ਸਿਲਵਰ ਤਮਗਾ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲੇ ਵਿਚੋਂ ਕਾਂਸੇ ਦਾ ਤਮਗਾ ਜਿੱਤਿਆ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਸਪੋਰਟਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਖਿਡਾਰੀ ਦੀ ਇਸ ਪ੍ਰਾਪਤੀ ‘ਤੇ ਡਾ. ਰਛਪਾਲ ਸਿੰਘ, ਡੀਨ ਸਪੋਰਟਸ, ਵੇਟ ਲਿਫਟਿੰਗ ਦੇ ਕੋਚ ਸ. ਸਰਬਜੀਤ ਸਿੰਘ, ਸਮੂਹ ਅਧਿਆਪਕਾਂ ਤੇ ਵਿਦਿਆਰਥੀ ਖਿਡਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਖਿਡਾਰੀਆਂ ਨੇ ਆਪਣੇ ਕੋਚਾਂ ਦੀ ਦੇਖ ਰੇਖ ਵਿੱਚ ਬਹੁਤ ਸਖ਼ਤ ਮਿਹਨਤ ਕੀਤੀ ਹੈ, ਜਿਸ ਸਦਕਾ ਕਾਲਜ ਨੇ ਇਹ ਇਹ ਤਮਗੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਖਿਡਾਰੀਆਂ ਉੱਤੇ ਬਹੁਤ ਮਾਣ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਖਾਸ ਸਹੂਲਤਾਂ ਅਤੇ ਸਕਾਲਰਸ਼ਿਪ ਦਿੱਤੀ ਜਾਂਦੀ ਹੈ। ਇਸ ਮੌਕੇ ਕਾਲਜ ਦੇ ਸਪੋਰਟਸ ਵਿਭਾਗ ਦੇ ਸਟਾਫ ਮੈਂਬਰ ਪ੍ਰੋ. ਅਜੇ ਕੁਮਾਰ, ਪ੍ਰੋ. ਮਨਵੀਰ ਪਾਲ, ਸ੍ਰੀ ਜਗਦੀਸ਼ ਸਿੰਘ ਅਤੇ ਸ੍ਰੀ ਅੰਮ੍ਰਿਤ ਲਾਲ ਸੈਣੀ ਵੀ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।